23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਅਮਿਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸਮਾਪਤ

Ad Position 21
No active advertisement
ਅਜੀਤ ਡੈਸਕ 05-06-2026
ਮਲਸੀਆਂ, 4 ਜੂਨ (ਸੁਖਦੀਪ ਸਿੰਘ, ਨਗਿੰਦਰ ਸਿੰਘ ਬਾਂਸਲ)-ਸੰਤ ਅਵਤਾਰ ਸਿੰਘ ਦੀ 38ਵੀਂ ਸਲਾਨਾ ਬਰਸੀ ਨੂੰ ਸਮਰਪਿਤ ਪਿੰਡ ਸੀਚੇਵਾਲ ਵਿਖੇ ਆਯੋਜਿਤ ਪੰਜ ਰੋਜ਼ਾ ਵਿਸ਼ਾਲ ਖੇਡ ਮੇਲਾ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਲਈ ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ | ਇਸ ਖੇਡ ਮੇਲੇ 'ਚ 250 ਤੋਂ ਵੱਧ ਟੀਮਾਂ ਅਤੇ ਢਾਈ ਹਜ਼ਾਰ ਤੋਂ ਵੱਧ ਖਿਡਾਰੀਆਂ ਨੇ ਭਾਗ ਲੈ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ | ਖੇਡ ਮੇਲੇ 'ਚ ਹਾਕੀ, ਕੁਸ਼ਤੀ, ਵਾਲੀਬਾਲ, ਕਬੱਡੀ ਅਤੇ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਗਏ | ਪੰਜਾਬੀਆਂ ਦੀ ਮਾਂ ਖੇਡ ਕਬੱਡੀ ਨੇ ਖੇਡ ਮੇਲੇ ਦੇ ਆਖ਼ਰੀ ਦਿਨ ਖਿਡਾਰੀਆਂ ਤੇ ਦਰਸ਼ਕਾਂ ਨੂੰ ਅੱਧੀ ਰਾਤ ਤੱਕ ਕੀਲੀ ਰੱਖਿਆ | ਸੰਤ ਅਵਤਾਰ ਸਿੰਘ ਯਾਦਗਾਰੀ ਸਟੇਡੀਅਮ 'ਚ ਹੋਏ ਕਬੱਡੀ ਅਤੇ ਵਾਲੀਬਾਲ ਦੇ ਰੌਮਾਂਚਕ ਮੁਕਾਬਲੇ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ | ਖੇਡ ਮੇਲੇ ਦੇ ਆਖ਼ਰੀ ਦਿਨ ਫਾਈਨਲ ਮੁਕਾਬਲਿਆਂ 'ਚ ਓਪਨ ਅਤੇ 70 ਕਿਲੋ ਭਾਰ ਵਰਗ ਦੀ ਕਬੱਡੀ ਵਿੱਚ ਸੀਚੇਵਾਲ ਦੀਆਂ ਟੀਮਾਂ ਨੇ ਜੇਤੂ ਰਹੀਆਂ | ਓਪਨ ਵਰਗ ਦੇ ਫਾਈਨਲ 'ਚ ਸੀਚੇਵਾਲ ਅਤੇ ਬਾਬਾ ਸੁਖਚੈਨ ਦਾਸ ਸਪੋਰਟਸ ਕਲੱਬ ਬਾਜਵਾ ਕਲਾਂ ਦਰਮਿਆਨ ਹੋਏ ਮੁਕਾਬਲੇ ਨੇ ਦਰਸ਼ਕਾਂ ਨੂੰ ਅੰਤਿਮ ਪਲਾਂ ਤੱਕ ਰੌਮਾਂਚਿਤ ਰੱਖਿਆ | ਇਸੇ ਤਰ੍ਹਾਂ 70 ਕਿਲੋ ਭਾਰ ਵਰਗ ਦੇ ਫਾਈਨਲ 'ਚ ਸੀਚੇਵਾਲ ਅਤੇ ਸਾਬੀ ਕਲੱਬ ਮੱਲੀਆਂ ਵਿਚਕਾਰ ਹੋਏ ਮੁਕਾਬਲੇ ਨੇ ਖੇਡ ਪ੍ਰੇਮੀਆਂ ਦਾ ਭਰਪੂਰ ਮਨੋਰੰਜਨ ਕੀਤਾ | ਕਬੱਡੀ ਦੇ ਜੂਨੀਅਰ ਵਰਗਾਂ 'ਚ ਵੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | 30 ਕਿਲੋ ਭਾਰ ਵਰਗ ਵਿੱਚ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਪਹਿਲਾ ਅਤੇ ਮੱਧੋਪੁਰ ਜਾਲੋਵਾਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ | 45 ਕਿਲੋ ਭਾਰ ਵਰਗ 'ਚ ਸੀਚੇਵਾਲ ਦੀ ਟੀਮ ਜੇਤੂ ਰਹੀ, ਜਦਕਿ ਬਾਬਾ ਘੁੰਮਣ ਕਲੱਬ ਫਰੀਦਕੋਟ ਨੇ ਉਪ-ਵਿਜੇਤਾ ਦਾ ਸਥਾਨ ਪ੍ਰਾਪਤ ਕੀਤਾ | ਵਾਲੀਬਾਲ ਦੇ 55 ਕਿਲੋ ਭਾਰ ਵਰਗ 'ਚ ਭੋਜੋਵਾਲ ਦੀ ਟੀਮ ਪਹਿਲੇ ਅਤੇ ਕੋਟ ਖ਼ਾਲਸਾ (ਅੰਮਿ੍ਤਸਰ) ਦੀ ਟੀਮ ਦੂਜੇ ਸਥਾਨ 'ਤੇ ਰਹੀਆਂ | ਓਪਨ ਵਾਲੀਬਾਲ ਵਰਗ 'ਚ ਧਾਲੀਵਾਲ ਬੇਟ ਦੀ ਟੀਮ ਨੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ, ਜਦਕਿ ਕਾਲਾ ਸੰਘਿਆ ਦੀ ਟੀਮ ਦੂਜੇ ਸਥਾਨ 'ਤੇ ਰਹੀ | ਖੇਡ ਮੇਲੇ ਦੌਰਾਨ ਸੰਤ ਅਮਰੀਕ ਸਿੰਘ ਖੁਖਰੈਣ, ਸੰਤ ਗੁਰਮੇਜ ਸਿੰਘ ਸੈਦਰਾਣਾ ਸਾਹਿਬ, ਸੰਤ ਪ੍ਰਗਟਨਾਥ, ਸੰਤ ਗੁਰਚਰਨ ਸਿੰਘ ਪਾਂਡਵਾ ਵਾਲੇ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, 'ਆਪ' ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਇੰਨਫੋਟੈਕ ਪੰਜਾਬ ਦੇ ਡਾਇਰੈਕਟਰ ਬੀਬੀ ਰਣਜੀਤ ਕੌਰ ਕਾਕੜ ਕਲਾਂ, ਸੁਰਜੀਤ ਸਿੰਘ ਸ਼ੰਟੀ, ਸਰਪੰਚ ਜੋਗਾ ਸਿੰਘ, ਸਰਪੰਚ ਬੂਟਾ ਸਿੰਘ, ਸਾਬਕਾ ਸਰਪੰਚ ਤਜਿੰਦਰ ਸਿੰਘ, ਪਿ੍ੰਸੀਪਲ ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਕੋਚ ਗੁਰਬੀਰ ਢਿੱਲੋਂ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |
ਖਿਡਾਰੀਆਂ ਨੂੰ 5-5 ਬੂਟੇ ਲਗਾਉਣ ਦਾ ਸੱਦਾ
'ਵਿਸ਼ਵ ਵਾਤਾਵਰਨ ਦਿਵਸ' ਦੇ ਮੱਦੇਨਜ਼ਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖੇਡ ਮੇਲੇ 'ਚ ਸ਼ਾਮਲ ਹੋਏ ਢਾਈ ਹਜ਼ਾਰ ਤੋਂ ਵੱਧ ਖਿਡਾਰੀਆਂ ਨੂੰ ਘੱਟੋ-ਘੱਟ 5-5 ਬੂਟੇ ਲਗਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜਿਕ ਮੁਹਿੰਮ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ | ਜੇਕਰ ਉਹ ਵਾਤਾਵਰਣ ਸੰਭਾਲ ਦੀ ਇਸ ਮੁਹਿੰਮ ਵਿੱਚ ਅੱਗੇ ਆਉਣ ਤਾਂ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਇਆ ਜਾ ਸਕਦਾ ਹੈ | ਇਸ ਮੌਕੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਬੂਟੇ ਵੀ ਭੇਟ ਕੀਤੇ ਗਏ |
Ad Position 22
No active advertisement
ਪਿਛਲੀ ਖ਼ਬਰ ਨੂਰਮਹਿਲ ਵਿੱਚ ਸੜਕ 'ਤੇ ਡਿਗਿਆ ਪੁਰਾਣਾ ਦਰੱਖਤ, ਵੱਡੇ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਅਗਲੀ ਖ਼ਬਰ ਅਮਰੀਕ ਸਿੰਘ ਮਦਹੋਸ਼ ਦੀ ਪੁਸਤਕ ਰੰਗਲੀ ਧਰਤੀ ਲਾਲੋ ਲਾਲ 'ਤੇ ਹੋਈ ਵਿਚਾਰ ਚਰਚਾ
Ad Position 24