06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸਿਹਤ ਵਿਭਾਗ ਦੀਆਂ ਟੀਮਾਂ ਨੇ 89 ਥਾਵਾਂ 'ਤੇ ਕੀਤੀ ਡੇਂਗੂ ਦੀ ਜਾਂਚ, 3 ਥਾਵਾਂ ਤੋਂ ਮਿਲਿਆ ਲਾਰਵਾ

Ad Position 21
No active advertisement
ਅਜੀਤ ਡੈਸਕ 06-06-2026
ਜਲੰਧਰ, 5 ਜੂਨ (ਜਤਿੰਦਰ ਪੰਮੀ)-ਸਿਹਤ ਵਿਭਾਗ ਦੀਆਂ ਟੀਮਾਂ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਡੇਂਗੂ ਦੇ ਲਾਰਵੇ ਦੀ ਸ਼ਨਾਖਤ ਲਈ ਡੇਂਗੂ ਵਿਰੋਧੀ ਮੁਹਿੰਮ ਚਲਾਈ | ਇਸ ਦੌਰਾਨ ਸਿਹਤ ਵਿਭਾਗ ਦੀਆਂ 25 ਟੀਮਾਂ ਨੇ ਜ਼ਿਲ੍ਹੇ ਵਿਚ 49 ਨਿਰਮਾਣ ਵਾਲੀਆਂ ਥਾਵਾਂ 'ਤੇ 40 ਨਰਸਰੀਆਂ 'ਚ ਜਾ ਕੇ ਡੇਂਗੂ ਦੇ ਲਾਰਵੇ ਦੀ ਸ਼ਨਾਖਤ ਕੀਤੀ | ਜਾਂਚ ਦੌਰਾਨ ਟੀਮਾਂ ਨੂੰ 3 ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ, ਜਿਸ ਨੂੰ ਟੀਮਾਂ ਵਲੋਂ ਨਿਰਧਾਰਤ ਵਿਧੀ ਨਾਲ ਨਸ਼ਟ ਕਰ ਦਿੱਤਾ ਗਿਆ | ਇਸ ਤੋਂ ਇਲਾਵਾ ਐਂਟੀ ਲਾਰਵਾ ਟੀਮਾਂ ਵਲੋਂ ਡੇਂਗੂ ਰੋਕਥਾਮ ਦੇ ਮੱਦੇਨਜ਼ਰ ਸ਼ੱਕੀ ਥਾਵਾਂ 'ਤੇ ਫੋਗਿੰਗ ਵੀ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ ਸਿੰਘ ਦੀ ਅਗਵਾਈ ਹੇਠ ਡੇਂਗੂ ਸਰਵੇ ਟੀਮਾਂ ਵਲੋਂ ਨਰਸਿੰਗ ਵਿਦਿਆਰਥਣਾਂ ਦੇ ਸਹਿਯੋਗ ਨਾਲ ਨਰਸਰੀਆਂ ਅਤੇ ਕੰਸਟ੍ਰਕਸ਼ਨ ਸਾਈਟਾਂ 'ਤੇ ਡੇਂਗੂ ਲਾਰਵੇ ਦੀ ਸ਼ਨਾਖਤ ਕੀਤੀ ਗਈ ਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ | ਸਿਵਲ ਸਰਜਨ ਨੇ ਲੋਕਾਂ ਨੂੰ ਸਚੇਤ ਕਰਦਿਆਂ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀ ਰਾਹੀਂ ਹੀ ਡੇਂਗੂ ਤੋ ਬਚਾਅ ਸੰਭਵ ਹੈ | ਡੇਂਗੂ ਮੱਛਰ ਦਾ ਲਾਰਵਾ ਸਾਫ ਪਾਣੀ ਵਿੱਚ ਪਣਪਦਾ ਹੈ, ਇਸ ਲਈ ਆਪਣੇ ਘਰਾਂ-ਦਫਤਰਾਂ ਦੇ ਆਲੇ-ਦੁਆਲੇ ਸਾਫ-ਸਫਾਈ ਰੱਖੀ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਇਕ ਸਾਲ ਤੋਂ ਟੁੱਟੀਆਂ ਸੜਕਾਂ ਨਾਲ ਜੂਝ ਰਹੇ ਜਲੰਧਰ ਛਾਉਣੀ ਹਲਕੇ ਦੇ ਲੋਕ ਅਗਲੀ ਖ਼ਬਰ ਵਿਕਾਸ ਦੇ ਕੰਮ ਪੂਰੇ ਨਾ ਕਰਨ ਵਾਲੀਆਂ ਤਿੰਨ ਕੰਪਨੀਆਂ 'ਬਲੈਕ ਲਿਸਟ'
Ad Position 24
No active advertisement