ਜਲੰਧਰ, 5 ਜੂਨ (ਸ਼ਿਵ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਪ੍ਰਦੇਸ਼ ਕਾਰਜਕਾਰਨੀ ਮੈਂਬਰ ਦੀਵਾਨ ਅਮਿੱਤ ਅਰੋੜਾ ਨੇ ਪਾਰਟੀ ਹਾਈਕਮਾਨ ਵਲੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਮੱਧ ਪ੍ਰਦੇਸ਼ ਤੋਂ ਰਾਜ-ਸਭਾ ਲਈ ਮੈਂਬਰ ਨਾਮਜ਼ਦ ਕੀਤੇ ਜਾਣ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ | ਇਹ ਸਨਮਾਨ ਵਾਲੀ ਗੱਲ ਹੈ ਕਿ ਜ਼ਮੀਨ ਨਾਲ ਜੁੜੇ ਵਰਕਰਾਂ ਨੂੰ ਪਾਰਟੀ ਹਾਈਕਮਾਨ ਵਲੋਂ ਸਨਮਾਨ ਦਿੱਤਾ ਜਾਂਦਾ ਹੈ ਜਿਸ ਦੇ ਉਹ ਕਾਬਲ ਹੁੰਦੇ ਹਨ |