05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਗ੍ਰਾਮ ਪੰਚਾਇਤ ਸੀਚੇਵਾਲ ਦਾ 'ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਅਵਾਰਡ-2026' ਨਾਲ ਸਨਮਾਨ

Ad Position 21
No active advertisement
ਅਜੀਤ ਡੈਸਕ 06-06-2026
ਮਲਸੀਆਂ, 5 ਜੂਨ (ਸੁਖਦੀਪ ਸਿੰਘ, ਬਾਂਸਲ)-ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤ ਸੀਚੇਵਾਲ ਦਾ ਅੱਜ 'ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਐਵਾਰਡ-2026' ਨਾਲ ਸਨਮਾਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਾਇੰਸ, ਟੈਕਨੋਲੋਜੀ ਅਤੇ ਵਾਤਾਵਰਨ ਵਿਭਾਗ ਪੰਜਾਬ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਵਾਤਾਵਰਨ ਸੁਰੱਖਿਆ ਅਤੇ ਸੰਭਾਲ ਦੇ ਖੇਤਰ 'ਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਅਤੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਪ੍ਰਸਿੱਧ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਸਮੇਤ ਕਈ ਉੱਚ ਅਧਿਕਾਰੀਆਂ ਅਤੇ ਵਾਤਾਵਰਨ ਖੇਤਰ ਨਾਲ ਜੁੜੀਆਂ ਸ਼ਖਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ ਗ੍ਰਾਮ ਪੰਚਾਇਤ ਸੀਚੇਵਾਲ ਨੂੰ ਪੰਜਾਬ ਵਿੱਚ ਵਾਤਾਵਰਨ ਸੁਰੱਖਿਆ, ਸਫ਼ਾਈ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪਾਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ, ਜਿਸ ਦੇ ਤਹਿਤ ਪੰਚਾਇਤ ਨੂੰ ਇੱਕ ਸਨਮਾਨ ਚਿੰਨ੍ਹ, ਇੱਕ ਪੌਦਾ ਅਤੇ ਇੱਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਇਹ ਐਵਾਰਡ ਪਿੰਡ ਵਾਸੀਆਂ ਵੱਲੋਂ ਵਾਤਾਵਰਨ ਸੰਭਾਲ ਲਈ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਅਤੇ ਸਮੂਹਿਕ ਯਤਨਾਂ ਦੀ ਪ੍ਰਮਾਣਿਕਤਾ ਹੈ | ਐਵਾਰਡ ਪ੍ਰਾਪਤ ਕਰਨ ਉਪਰੰਤ ਗ੍ਰਾਮ ਪੰਚਾਇਤ ਸੀਚੇਵਾਲ ਦੇ ਸਰਪੰਚ ਬੂਟਾ ਸਿੰਘ ਅਤੇ ਸੁਰਜੀਤ ਸਿੰਘ ਸ਼ੰਟੀ ਸੀਚੇਵਾਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਨੂੰ ਮਿਲਿਆ ਇਹ ਸਨਮਾਨ ਸਮੂਹ ਪਿੰਡ ਵਾਸੀਆਂ ਲਈ ਮਾਣ ਵਾਲੀ ਗੱਲ ਹੈ | ਸਮਾਗਮ ਦੇ ਅੰਤ 'ਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਸਾਇੰਸ, ਟੈਕਨੋਲੋਜੀ ਅਤੇ ਵਾਤਾਵਰਨ ਵਿਭਾਗ ਪੰਜਾਬ ਦੇ ਸਕੱਤਰ ਕਮਲ ਕਿਸ਼ੋਰ ਯਾਦਵ (ਆਈ.ਏ.ਐੱਸ.) ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਵੱਲੋਂ ਸਮੂਹਿਕ ਤੌਰ 'ਤੇ ਗ੍ਰਾਮ ਪੰਚਾਇਤ ਸੀਚੇਵਾਲ ਨੂੰ ਇਹ ਵੱਕਾਰੀ ਐਵਾਰਡ ਪ੍ਰਦਾਨ ਕੀਤਾ ਗਿਆ | ਇਸ ਸਨਮਾਨ ਨਾਲ ਪਿੰਡ ਸੀਚੇਵਾਲ ਅਤੇ ਇਲਾਕੇ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ ਹੈ | ਇਸ ਮੌਕੇ ਬਾਬਾ ਸੁਰਜੀਤ ਸਿੰਘ ਸ਼ੰਟੀ, ਸਰਪੰਚ ਬੂਟਾ ਸਿੰਘ, ਸੁਲੱਖਣ ਸਿੰਘ, ਗੁਰਮੇਲ ਸਿੰਘ, ਰਾਮ ਆਸਰਾ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ੁਸ਼ਹਾਲੀ ਅਤੇ ਵਿਕਾਸ ਦੀ ਲੀਹ 'ਤੇ ਲਿਆਉਣ ਲਈ ਕਾਂਗਰਸ ਲੋਕਾਂ ਲਈ ਮਜ਼ਬੂਤ ਵਿਕਲਪ ਹੈ-ਹਲਕਾ ਇੰਚਾਰਜ ਰਾਜਿੰਦਰ ਸਿੰਘ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਮਿਲੀ ਮਾਤ 'ਤੇ ਕਰਤਾਰਪੁਰ ਦੀ ਕਾਂਗਰਸ ਲੀਡਰਸ਼ਿਪ ਵਲੋਂ ਪੈ੍ਰੱਸ ਵਾਰਤਾ
Ad Position 24
No active advertisement