03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਡੀ.ਐੱਸ.ਪੀ. ਬੱਲ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਰਤੀ ਸਖ਼ਤੀ, ਮਈ ਮਹੀਨੇ ਦਾ ਰਿਪੋਰਟ ਕਾਰਡ ਕੀਤਾ ਪੇਸ਼

Ad Position 21
No active advertisement
ਅਜੀਤ ਡੈਸਕ 06-06-2026
ਸ਼ਾਹਕੋਟ, 5 ਜੂਨ (ਦਲਜੀਤ ਸਿੰਘ ਸਚਦੇਵਾ)-ਡੀ.ਐੱਸ.ਪੀ ਸ਼ਾਹਕੋਟ ਸਰਵਣ ਸਿੰਘ ਬੱਲ ਨੇ ਪੁਲਿਸ ਪ੍ਰਸ਼ਾਸਨ ਦਾ ਮਈ ਮਹੀਨੇ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ | ਡੀ.ਐੱਸ.ਪੀ ਬੱਲ ਦੀ ਵਧੀਆ ਕਾਰਗੁਜ਼ਾਰੀ ਕਾਰਨ ਇਲਾਕੇ ਵਿਚ ਨਸ਼ਿਆਂ ਨੂੰ ਠੱਲ੍ਹ ਪਈ ਹੈ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਵਰਤੀ ਜਾ ਰਹੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ ਬੱਲ ਨੇ ਦੱਸਿਆ ਕਿ ਪਿਛਲੇ ਮਹੀਨੇ ਪੁਲਿਸ ਸਬ-ਡਵੀਜ਼ਨ ਸ਼ਾਹਕੋਟ ਅਧੀਨ ਆਉਂਦੇ ਥਾਣਿਆਂ ਸ਼ਾਹਕੋਟ, ਮਹਿਤਪੁਰ ਤੇ ਲੋਹੀਆਂ ਖ਼ਾਸ 'ਚ ਐੱਨ.ਡੀ.ਪੀ.ਐੱਸ ਐਕਟ ਤਹਿਤ 34 ਮੁਕੱਦਮੇ ਦਰਜ ਕਰਕੇ 44 ਦੋਸ਼ੀ ਗਿ੍ਫ਼ਤਾਰ ਕੀਤੇ ਗਏ ਹਨ ਤੇ 551 ਨਸ਼ੀਲੀਆਂ ਗੋਲੀਆਂ ਤੇ 121.5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਐਕਸਾਈਜ਼ ਐਕਟ ਤਹਿਤ 13 ਮੁਕੱਦਮੇ ਕੀਤੇ ਗਏ ਹਨ ਤੇ 12 ਦੋਸ਼ੀਆਂ ਦੀ ਗਿ੍ਫ਼ਤਾਰੀ ਹੋਈ ਹੈ | ਦੋਸ਼ੀਆਂ ਪਾਸੋਂ 1,37,430 ਐੱਮ.ਐੱਲ ਨਾਜਾਇਜ਼ ਸ਼ਰਾਬ ਤੇ 3000 ਐੱਮ.ਐੱਲ ਅੰਗਰੇਜ਼ੀ ਸ਼ਰਾਬ (ਠੇਕਾ) ਬਰਾਮਦ ਕੀਤੀ ਗਈ ਹੈ | ਪ੍ਰੋਪਰਟੀ ਹੈਡ ਦੇ 6 ਮੁਕੱਦਮੇ ਦਰਜ ਕਰਕੇ 12 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | 10 ਮੋਟਰਸਾਈਕਲ ਤੇ 30 ਕਣਕ ਦੀਆਂ ਬੋਰੀਆਂ ਬਰਾਮਦ ਕੀਤੀਆਂ ਗਈਆਂ ਹਨ | ਇਸ ਤੋਂ ਇਲਾਵਾ ਨਸ਼ਿਆਂ ਦੇ ਦਲ-ਦਲ ਵਿਚ ਫਸੇ 98 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ ਹੈ ਤੇ ਨਸ਼ੇ ਤੋਂ ਪੀੜਤ 74 ਵਿਅਕਤੀਆਂ ਨੂੰ ਓਟ ਸੈਂਟਰ ਤੋਂ ਦਵਾਈ ਲੈ ਕੇ ਦਿੱਤੀ ਗਈ ਹੈ | ਵੱਖ-ਵੱਖ ਮੁਕੱਦਮਿਆਂ ਵਿਚ 4 ਭਗੌੜੇ ਦੋਸ਼ੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਪੁਲਿਸ ਦੀ ਹਦਾਇਤ ਦੇ ਬਾਵਜੂਦ ਦੋਸ਼ੀਆਂ ਨੇ ਕੰਧ ਢਾਹ ਕੇ ਦਰਵਾਜ਼ਾ ਕੱਢ ਲਿਆ-ਪੀੜਤ ਜਾਣੀਆਂ ਪਰਿਵਾਰ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ-ਹਲਕਾ ਇੰਚਾਰਜ ਪਿੰਦਰ ਪੰਡੋਰੀ
Ad Position 24
No active advertisement