05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਵੋਟਰ ਮੈਪਿੰਗ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਅੱਜ ਲੱਗਣਗੇ ਵਿਸ਼ੇਸ਼ ਕੈਂਪ, ਉੱਚ ਅਧਿਕਾਰੀ ਕਰਨਗੇ ਅਚਨਚੇਤ ਚੈਕਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਜਲੰਧਰ, 6 ਜੂਨ (ਜਤਿੰਦਰ ਪੰਮੀ)-ਸਾਲ 2003 ਦੀ ਵੋਟਰ ਸੂਚੀ ਨਾਲ ਵੋਟਰਾਂ ਦੀ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 7 ਜੂਨ ਐਤਵਾਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵਰਜੀਤ ਵਾਲੀਆ ਨੇ ਬੀ. ਐੱਲ. ਓਜ਼ ਨੂੰ ਵੋਟਰਾਂ ਦੀ ਸੁਵਿਧਾ ਲਈ ਕੈਂਪ ਦੌਰਾਨ ਆਪਣੇ ਬੂਥਾਂ 'ਤੇ ਮੌਜੂਦ ਰਹਿਣ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਦਫਤਰ, ਮੁੱਖ ਅਫਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਦਫਤਰ ਦੇ ਅਧਿਕਾਰੀਆਂ ਵਲੋਂ ਬੂਥ ਪੱਧਰੀ ਕੈਂਪਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਜਾਵੇਗੀ | ਡੀਸੀ ਵਰਜੀਤ ਵਾਲੀਆ ਨੇ ਕਿਹਾ ਕਿ ਬੀ. ਐੱਲ. ਓਜ਼ ਵੋਟਰਾਂ ਦੀ 2003 ਦੀ ਸੂਚੀ ਨਾਲ ਮੈਪਿੰਗ ਵਿੱਚ ਸਹਾਇਤਾ ਕਰਨਗੇ ਅਤੇ ਸਭ ਤੋਂ ਵੱਧ ਮੈਪਿੰਗ ਕਰਨ ਵਾਲੇ ਬੀ.ਐਲ.ਓਜ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਮੈਪਿੰਗ ਦੀ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ | ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਕੈਂਪਾਂ ਦੇ ਸੁਚਾਰੂ ਸੰਚਾਲਨ ਲਈ ਜਿ ਲ੍ਹਾ ਪ੍ਰਸਾਸਨ ਵੱਲੋਂ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਗਏ ਹਨ | ਉਨ੍ਹਾਂ ਆਮ ਵੋਟਰਾਂ, ਜਿਨ੍ਹਾਂ ਨੇ ਅਜੇ ਤੱਕ ਪ੍ਰੀ-ਐਸ.ਆਈ.ਆਰ. ਤਹਿਤ ਚੱਲ ਰਹੀ ਵੋਟਰ ਮੈਪਿੰਗ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲਿਆ, ਨੂੰ ਅਪੀਲ ਕਰਦਿਆਂ ਕਿਹਾ ਕਿ 7 ਜੂਨ ਨੂੰ ਆਪਣੇ ਸਬੰਧਤ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਬੀ.ਐਲ.ਓਜ ਰਾਹੀਂ ਆਪਣੀ ਮੈਪਿੰਗ ਜ਼ਰੂਰ ਕਰਵਾਉਣ | ਉਨ੍ਹਾਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ (ਬੀ.ਐੱਲ.ਏਜ.) ਨੂੰ ਵੀ ਇਨ੍ਹਾਂ ਕੈਂਪਾਂ ਨੂੰ ਸਫਲ ਬਣਾਉਣ ਲਈ ਆਪਣਾ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮੁਲਜ਼ਮਾਂ ਵਲੋਂ ਕੀਤੇ ਗਏ ਹਮਲੇ ਦੌਰਾਨ ਪੁਲਿਸ ਨੇ ਸਵੈ-ਰੱਖਿਆ ਲਈ ਚਲਾਈ ਸੀ ਗੋਲੀ-ਵਿਰਕ <br/> ਅਗਲੀ ਖ਼ਬਰ ਰਾਸ਼ਟਰ ਨਿਰਮਾਣ ਵਿਚ ਅਹਿਮ ਯੋਗਦਾਨ ਪਾ ਰਹੀ ਹੈ ਭਾਜਪਾ-ਜੀਵਨ ਗੁਪਤਾ ਪੰਡਿਤ ਦੀਨ-ਦਿਆਲ ਉਪਾਧਿਆਇ ਸਿਖਲਾਈ ਕੈਂਪ ਵਿਚ ਸ਼...
Ad Position 24