06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਟੇਟ ਪਬਲਿਕ ਸਕੂਲ 'ਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ <br/>

Ad Position 21
repet_subhas-goyals [Copy P29]
ਸਟਾਫ਼ ਮੈਂਬਰਾਂ ਨਾਲ ਬੂਟਾ ਲਾਉਂਦੇ ਹੋਏ ਪਿ੍ੰਸੀਪਲ ਸਵੀਨਾ ਬਹਿਲ | ਤਸਵੀਰ-ਜੀ.ਪੀ.ਸਿੰਘ <br/> 07-06-2026
ਜਲੰਧਰ, 6 ਜੂਨ (ਪਵਨ ਖਰਬੰਦਾ)-ਵਿਸ਼ਵ ਵਾਤਾਵਰਣ ਦਿਵਸ ਦੇ ਮÏਕੇ 'ਤੇ ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿੱਚ ਅਧਿਆਪਕਾਂ ਵੱਲੋਂ ਰੁੱਖ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ¢ ਇਸ ਮÏਕੇ ਸਕੂਲ ਕੈਂਪਸ ਵਿੱਚ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਗਏ ਅਤੇ ਵਾਤਾਵਰਣ ਦੀ ਸੰਭਾਲ ਲਈ ਸਮੂਹ ਸਟਾਫ਼ ਨੂੰ ਪ੍ਰੇਰਿਤ ਕੀਤਾ ਗਿਆ¢ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ¢ ਹਰ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ ਕਿਉਂਕਿ ਰੁੱਖ ਸਾਡੇ ਜੀਵਨ ਦਾ ਆਧਾਰ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ¢ ਉਹਨਾਂ ਇਹ ਵੀ ਕਿਹਾ ਕਿ ਰੁੱਖ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਨਾ ਵੀ ਸਾਡਾ ਫ਼ਰਜ਼ ਹੈ¢ ਸਾਨੂੰ ਵਾਤਾਵਰਣ ਦੀ ਰੱਖਿਆ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ | ਸਕੂਲ ਦੇ ਪਿ੍ੰਸੀਪਲ ਸਵੀਨਾ ਬਹਿਲ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਬਣਾਉਣਾ ਸਿੱਖਿਆ ਦਾ ਇੱਕ ਅਹਿਮ ਹਿੱਸਾ ਹੈ¢ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿੱਚ ਕੁਦਰਤ ਪ੍ਰਤੀ ਪਿਆਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ¢ ਸਾਨੂੰ ਪਲਾਸਟਿਕ ਦੀ ਵਰਤੋਂ ਘਟਾ ਕੇ ਅਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਧਰਤੀ ਨੂੰ ਹਰਿਆ-ਭਰਿਆ ਬਣਾਉਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ ¢ ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਧਾਨ ਡਾ ਨਰੋਤਮ ਸਿੰਘ, ਮੀਤ ਪ੍ਰਧਾਨ ਡਾ ਗਗਨਦੀਪ ਕÏਰ ਅਤੇ ਸਕੂਲ ਪਿ੍ੰਸੀਪਲ ਸਵੀਨਾ ਬਹਿਲ ਨੇ ਸਾਰੇ ਅਧਿਆਪਕਾਂ ਨਾਲ ਮਿਲ ਕੇ ਵਾਤਾਵਰਣ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ¢

Ad Position 22
No active advertisement
ਪਿਛਲੀ ਖ਼ਬਰ ਲੀਡਰਸ਼ਿਪ ਚੁਣੌਤੀ ਆਈ ਤਾਂ ਕਰਾਂਗਾ ਮੁਕਾਬਲਾ- PM ਸਟਾਰਮਰ ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਵਿਖੇ ਕਰਵਾਇਆ ਘੱਲੂਘਾਰੇ ਨੂੰ ਸਮਰਪਿਤ ਕਵੀ ਦਰਬਾਰ
Ad Position 24