01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵਿਸ਼ਵ ਸਾਈਕਲ ਦਿਵਸ ਮੌਕੇ ਕੱਢੀ ਸਾਈਕਲ ਰੈਲੀ ਨੌਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਸਾਈਕਲਿੰਗ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਆ <br/>

Ad Position 21
No active advertisement
ਵਿਸ਼ਵ ਸਾਈਕਲ ਦਿਵਸ ਮੌਕੇ ਕੱਢੀ ਸਾਈਕਲ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਐੱਸ.ਡੀ.ਐੱਮ. ਜਲੰਧਰ-1 ਸ਼ੁਭੀ ਆਂਗਰਾ | ਤਸਵੀਰ:-ਮੁਨੀਸ਼ | <br/> 08-06-2026
ਜਲੰਧਰ, 7 ਜੂਨ (ਡਾ.ਜਤਿੰਦਰ ਸਾਬੀ)-ਇੰਡੀਅਨ ਰੈੱਡ ਕਰਾਸ ਸੁਸਾਇਟੀ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੈੱਡ ਕਰਾਸ ਸ਼ਾਖਾ, ਜਲੰਧਰ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਰਹਿਨੁਮਾਈ ਹੇਠ ਦੋਆਬਾ ਕਾਲਜ ਦੇ ਸਹਿਯੋਗ ਨਾਲ ਐਤਵਾਰ ਨੂੰ ਵਿਸ਼ਵ ਸਾਈਕਲ ਦਿਵਸ ਮੌਕੇ 'ਸੰਡੇਜ਼ ਆਨ ਸਾਈਕਲ' ਤਹਿਤ ਸਾਈਕਲ ਰੈਲੀ ਕੀਤੀ ਗਈ | ਸਾਈਕਲ ਰੈਲੀ ਨੂੰ ਦੁਆਬਾ ਕਾਲਜ ਤੋਂ ਐੱਸ.ਡੀ.ਐੱਮ. ਜਲੰਧਰ-1 ਸ਼ੁਭੀ ਆਂਗਰਾ ਵੱਲੋਂ ਰਵਾਨਾ ਕੀਤਾ ਗਿਆ, ਜੋ ਕਿ ਦੋਆਬਾ ਚੌਕ, ਦਮੋਰੀਆ ਪੁਲ, ਰੇਲਵੇ ਸਟੇਸ਼ਨ ਅਤੇ ਅਲਾਸਕਾ ਚੌਕ ਤੋਂ ਹੁੰਦੇ ਹੋਏ ਵਾਪਸ ਕਾਲਜ ਪਹੁੰਚ ਕੇ ਸਮਾਪਤ ਹੋਈ | ਸਾਈਕਲ ਰੈਲੀ ਵਿੱਚ ਲਗਭਗ 200 ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਹਿੱਸਾ ਲਿਆ | ਇਸ ਸਾਈਕਲ ਰੈਲੀ ਦਾ ਉਦੇਸ਼ ਸਾਈਕਲਿੰਗ, ਫਿਟਨੈੱਸ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ | ਇਸ ਮੌਕੇ ਪਿ੍ੰਸੀਪਲ ਡਾ. ਪ੍ਰਦੀਪ ਭੰਡਾਰੀ, ਤਹਿਸੀਲਦਾਰ ਸਵਪਨਦੀਪ ਕੌਰ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਰਵੀ ਦਾਰਾ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਵੀ ਮੌਜੂਦ ਸਨ | ਸਮਾਪਤੀ ਮੌਕੇ ਤੇ ਪ੍ਰੋ. ਸੁਖਵਿੰਦਰ, ਪ੍ਰੋ. ਅਰਸ਼ਦੀਪ, ਡਾ. ਗੁਲਸ਼ਨ ਸ਼ਰਮਾ, ਡਾ. ਅਮਰਜੀਤ ਸਿੰਘ, ਪ੍ਰੋ. ਵਿਕਾਸ ਜੈਨ, ਡਾ. ਰਣਜੀਤ, ਡਾ. ਰਾਕੇਸ਼ ਕੁਮਾਰ ਵੱਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਰੈਲੀ ਵਿੱਚ ਭਾਗ ਲੈਣ ਵਾਲੇ ਸਾਰੇ ਹਿੱਸਾ ਲੈਣ ਵਾਲਿਆ ਨੂੰ ਰਿਫਰੈਸ਼ਮੈਂਟ ਅਤੇ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤੋਂ ਨੇਕ ਰਾਮ ਅਤੇ ਸੁਨੀਲ ਭਗਤ ਤੋਂ ਇਲਾਵਾ ਰੋਹਿਤ ਭਾਟੀਆ, ਸੁਰੇਖਾ ਸ਼ਰਮਾ, ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਵਿਖੇ ਘੱਲੂਘਾਰੇ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ 'ਚ ਜਲੰਧਰ ਦਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24
No active advertisement