ਜਲੰਧਰ, 7 ਜੂਨ (ਐੱਮ. ਐੱਸ. ਲੋਹੀਆ)ਜੂਨ 1984 ਅਕਾਲ ਤਖਤ ਸਾਹਿਬ 'ਤੇ ਭਾਰਤੀ ਫੌਜ ਵਲੋਂ ਕੀਤੇ ਹਮਲੇ 'ਚ ਸ਼ਹੀਦ ਹੋਏ ਸਿੰਘ, ਸਿੰਘਣੀਆਂ, ਸੰਗਤ ਦੀ ਯਾਦ ਨੂੰ 'ਘੱਲੂਘਾਰੇ' ਵਜੋਂ ਮਨਾਉਂਦੇ ਹੋਏ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦੁਰ ਨਗਰ, ਜਲੰਧਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਦੌਰਾਨ ਭਾਈ ਜਸਪਾਲ ਸਿੰਘ (ਰਾਜ ਨਗਰ ਵਾਲੇ) ਦੇ ਕੀਰਤਨੀ ਜਥੇ ਨੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਅਤੇ ਘੱਲੂਘਾਰੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਉਤਸ਼ਾਹ 'ਚ ਆਈ ਸੰਗਤ ਵਲੋਂ ਜੈਕਾਰੇ ਲਗਾ ਕੇ ਮਾਹੌਲ ਨੂੰ ਬੀਰ ਰੱਸ 'ਚ ਰੰਗ ਦਿੱਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਕੰਵਲਜੀਤ ਸਿੰਘ ਉਬਰਾਏ, ਸਾਬਕਾ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਗਾਬਾ, ਕੰਵਲਜੀਤ ਸਿੰਘ ਸੈਕਟਰੀ, ਮਨਜੀਤ ਸਿੰਘ ਠੁਕਰਾਲ ਸੀਨੀਅਰ ਮੀਤ ਪ੍ਰਧਾਨ, ਜੁਗਿੰਦਰ ਸਿੰਘ ਕੈਸ਼ੀਅਰ, ਗੁਰਵਿੰਦਰ ਸਿੰਘ (ਸੰਤ ਮੋਟਰ), ਗੁਰਬਖਸ਼ ਸਿੰਘ ਢੀਂਗਰਾ, ਹਰਪ੍ਰੀਤ ਸਿੰਘ ਮਝੈਲ, ਹਰਜਿੰਦਰ ਸਿੰਘ (ਲੈਂਡ ਲਾਰਡ) ਅਤੇ ਹੋਰ ਹਾਜ਼ਰ ਸਨ | ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |