ਅਣਪਛਾਤੇ ਵਾਹਨ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਪਤਨੀ ਦੀ ਮੌਤ, ਪਤੀ ਜ਼ਖ਼ਮੀ <br/>
ਹਾਦਸੇ ਤੋਂ ਬਾਅਦ ਮੌਕੇ 'ਤੇ ਪਈ ਹਾਦਸਾਗ੍ਰਸਤ ਐਕਟਿਵਾ ਤੇ (ਸੱਜੇ) ਕਾਰਵਾਈ ਕਰਦੇ ਹੋਏ ਪੁਲਿਸ ਅਧਿਕਾਰੀ | ਅਜੀਤ ਤਸਵੀਰਾਂ
<br/>
09-06-2026
ਦੱਸਿਆ ਜਾ ਰਿਹਾ ਹੈ ਕਿ ਇਸ ਦਰਦਨਾਕ ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿ੍ਤਕਾ ਦੇ ਪਤੀ ਨੇ ਦੱਸਿਆ ਕਿ ਉਹ ਆਪਣੀ ਪਤਨੀ ਕੈਲਾਸ਼ ਕੌਰ ਦੇ ਨਾਲ ਐਕਟਿਵਾ 'ਤੇ ਸਵਾਰ ਹੋ ਕੇ ਫਗਵਾੜਾ ਵੱਲ ਨੂੰ ਜਾ ਰਹੇ ਸਨ ਤੇ ਜਦੋਂ ਉਹ ਇੰਡੀਅਨ ਆਇਲ ਡਿਪੂ ਦੇ ਲਾਗੇ ਪਹੁੰਚੇ ਤਾਂ ਪਿੱਛਿਓਾ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਜ਼ਿਆਦਾ ਜ਼ਖ਼ਮੀ ਹੋ ਜਾਣ ਕਾਰਨ ਉਸ ਦੀ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਦੌਰਾਨ ਮੌਕੇ 'ਤੇ ਲੋਕਾਂ ਵਲੋਂ ਇਸ ਸੰਬੰਧੀ ਥਾਣਾ ਰਾਮਾਮੰਡੀ ਦੀ ਪੁਲਿਸ ਨੂੰ ਇਤਲਾਹ ਦਿੱਤੀ ਗਈ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵਲੋਂ ਘਟਨਾ ਸਥਾਨ ਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਰਿਕਾਰਡਿੰਗ ਦੇਖੀ ਜਾ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਕਾਰਨ ਉਕਤ ਮਾਰਗ ਵਿਚ ਵਾਹਨਾਂ ਦਾ ਦੂਰ-ਦੂਰ ਤੱਕ ਜਾਮ ਲੱਗ ਗਿਆ, ਜਿਸ ਨੂੰ ਪੁਲਿਸ ਵਲੋਂ ਭਾਰੀ ਮੁਸ਼ੱਕਤ ਕਰਦੇ ਹੋਏ ਖੁੱਲ੍ਹਵਾਇਆ ਗਿਆ | ਓਧਰ ਇਸ ਸੰਬੰਧੀ ਸੰਪਰਕ ਕਰਨ 'ਤੇ ਜਾਂਚ ਅਧਿਕਾਰੀ ਏ. ਐਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਵਲੋਂ ਇਸ ਸੰਬੰਧ ਵਿਚ ਕੋਈ ਵੀ ਪੁਲਿਸ ਕਾਰਵਾਈ ਕਰਵਾਉਣ ਤੋਂ ਇਨਕਾਰ ਕਰਦਿਆਂ ਬਿਨਾਂ ਪੋਸਟਮਾਰਟਮ ਤੋਂ ਲਾਸ਼ ਦੀ ਮੰਗ ਕੀਤੀ ਗਈ, ਜਿਸ 'ਤੇ ਉਨ੍ਹਾਂ ਨੂੰ ਲਾਸ਼ ਦੇ ਦਿੱਤੀ ਗਈ ਹੈ |