23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

6 ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਵਿਖੇ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 09-06-2026
ਜਲੰਧਰ, 8 ਜੂਨ (ਐੱਮ. ਐੱਸ. ਲੋਹੀਆ)-ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲੇ ਸਦਕਾ 6 ਜੂਨ 1984 ਦੇ ਘੱਲੂਘਾਰੇ 'ਚ ਹੋਏ ਸ਼ਹੀਦਾਂ ਦੀ ਯਾਦ 'ਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਇਨ੍ਹਾਂ ਸਮਾਗਮਾਂ ਦੌਰਾਨ ਸ਼ਾਮ ਸਮੇਂ ਸਜਾਏ ਗਏ ਵਿਸ਼ੇਸ਼ ਦੀਵਾਨਾਂ ਅੰਦਰ ਹਜੂਰੀ ਰਾਗੀ ਜਥਿਆਂ ਤੋਂ ਇਲਾਵਾ ਕਥਾਵਾਚਕ ਗਿਆਨੀ ਬਲਜੀਤ ਸਿੰਘ ਨੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ, ਸੰਗਤ ਅਤੇ ਭਾਰਤ ਸਰਕਾਰ ਦੇ ਹਜਾਰਾਂ ਫÏਜੀਆਂ ਨਾਲ ਸਿੰਘਾ ਵਲੋਂ ਕਿਵੇਂ ਲੋਹਾ ਲਿਆ ਗਿਆ, ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਅਵਤਾਰ ਸਿੰਘ 'ਖ਼ਾਲਸਾ' ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ, ਇਸ ਸਮਾਗਮ 'ਚ ਸੰਗਤ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਕੰਵਲਜੀਤ ਸਿੰਘ ਉਬਰਾਏ, ਕੰਵਲਜੀਤ ਸਿੰਘ ਸੈਕਟਰੀ, ਮਨਜੀਤ ਸਿੰਘ ਠੁੱਕਰਾਲ (ਸੀ.ਮੀਤ ਪ੍ਰਧਾਨ), ਜੁਗਿੰਦਰ ਸਿੰਘ ਕੈਸ਼ੀਅਰ, ਹਰਜਿੰਦਰ ਸਿੰਘ ਲੈਂਡ ਲਾਰਡ, ਗੁਰਵਿੰਦਰ ਸਿੰਘ (ਸੰਤ ਮੋਟਰ), ਪਰਮਜੀਤ ਸਿੰਘ ਭਲਵਾਨ, ਭੁਪਿੰਦਰ ਸਿੰਘ ਭਿੰਦਾ, ਹਰਜੀਤ ਸਿੰਘ ਕਾਹਲੋਂ, ਸੁਰਜੀਤ ਸਿੰਘ ਸੇਤੀਆ, ਕੁਲਵਿੰਦਰ ਸਿੰਘ ਮੱਲੀ, ਹਰਦੀਪ ਸਿੰਘ ਲਾਡੀ, ਹਰਪ੍ਰੀਤ ਸਿੰਘ ਮਝੈਲ, ਪਰਮਜੀਤ ਸਿੰਘ ਕਾਨਪੁਰੀ, ਪਰਵਿੰਦਰ ਸਿੰਘ ਉਬਰਾਏ, ਜਗਜੀਤ ਸਿੰਘ (ਪਟਨਾ ਸਾਹਿਬ), ਜੀ. ਐੱਸ. ਚੋਪੜਾ, ਹਰਜਿੰਦਰ ਸਿੰਘ (ਪੰਜਾਬ ਐਂਡ ਸਿੰਧ ਬੈਂਕ ਵਾਲੇ), ਜਸਪ੍ਰੀਤ ਸਿੰਘ ਜੱਸਾ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਏ.ਪੀ.ਜੇ. ਸਕੂਲ ਮਾਡਲ ਟਾਊਨ ਦੇ ਸੰਸਥਾਪਕ ਡਾ. ਸੱਤਿਆਪਾਲ ਦੀ ਬਰਸੀ ਮਨਾਈ <br/> ਅਗਲੀ ਖ਼ਬਰ ਬਾਬਾ ਮੋਹਨ ਦਾਸ ਨਗਰ ਵਾਲੀ ਦੁਬਾਰਾ ਉੱਖੜੀ 45 ਲੱਖ ਦੀ ਸੜਕ ਵਿਜੀਲੈਂਸ ਨੂੰ ਸ਼ਿਕਾਇਤ ਤੋਂ ਬਾਅਦ ਠੇਕੇਦਾਰ ਨੇ ਪਹਿਲਾ...
Ad Position 24