23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਤੇ ਵਾਈਸ ਚੇਅਰਮੈਨ ਐਡ. ਅਮਰੀਕ ਸਿੰਘ ਸੈਣੀ ਨੇ ਅਹੁਦਾ ਸੰਭਾਲਿਆ ਵਿਧਾਇਕ ਬਲਕਾਰ ਸਿੰਘ, ਬੀਬੀ ਇੰਦਰਜੀਤ ਕੌਰ ਮਾਨ ਤੇ ਪਵਨ ਟੀਨੂੰ ਸਮੇਤ ਪ੍ਰਮੁੱਖ ਆਗੂ ਰਹੇ ਹਾਜ਼ਰ <br/>

Ad Position 21
No active advertisement
ਅਜੀਤ ਡੈਸਕ 09-06-2026
ਜਲੰਧਰ, 8 ਜੂਨ (ਜਸਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਜਲੰਧਰ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਅਤੇ ਵਾਈਸ ਚੇਅਰਮੈਨ ਐਡਵੋਕੇਟ ਅਮਰੀਕ ਸਿੰਘ ਸੈਣੀ ਨੇ ਅੱਜ ਵਿਧਾਇਕ ਬਲਕਾਰ ਸਿੰਘ, ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਅਤੇ ਸਾਬਕਾ ਵਿਧਾਇਕ ਪਵਨ ਟੀਨੂੰ ਸਮੇਤ ਹੋਰਨਾਂ ਪ੍ਰਮੁੱਖ ਆਗੂਆਂ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ 'ਚ ਜਿੱਥੇ ਬਾਲ ਯੋਗੀ ਬਾਬਾ ਪ੍ਰਗਟ ਨਾਥ ਉਚੇਚੇ ਤੌਰ 'ਤੇ ਸ਼ਾਮਿਲ ਹੋਏ, ਉੱਥੇ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮਿ੍ਤਪਾਲ ਸਿੰਘ, ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਬਦੁਲ ਬਾਹਰੀ ਸਲਮਾਨੀ, ਪੰਜਾਬ ਰਾਜ ਖਾਦੀ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ, ਪੰਜਾਬ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਪਵਨ ਹੰਸ, ਬੈਕਫਿੰਕੋ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ, ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ, ਮਹਿਲਾ ਆਗੂ ਰਾਜਵਿੰਦਰ ਕੌਰ ਥਿਆੜਾ, ਪਿੰਦਰ ਪੰਡੌਰੀ, ਅਮਰਜੀਤ ਸਿੰਘ ਸਰਪੰਚ ਲੜੋਆ, ਦੀਦਾਰ ਸਿੰਘ ਬਡਵਾਲ, ਮਨਜੀਤ ਸਿੰਘ ਪਾਬਲਾ, ਜਸਦਿਆਲ ਸਿੰਘ, ਪ੍ਰਦੀਪ ਸਿੰਘ ਲੁਹਾਰਾਂ, ਐਡਵੋਕੇਟ ਰਜਿੰਦਰ ਸਿੰਘ ਮੰਡ, ਅਨੀਸ਼ੀ ਕਾਂਤ, ਜਸਦਿਆਲ ਤੇ ਮਦਨ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਅਤੇ ਸਾਬਕਾ ਵਿਧਾਇਕ ਪਵਨ ਟੀਨੂੰ ਨੇ ਨਵ ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਅਹੁਦਾ ਸੰਭਾਲਣ ਮੌਕੇ ਮੁਬਾਰਕਬਾਦ ਦਿੰਦਿਆਂ ਇਨ੍ਹਾਂ ਆਗੂਆਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਹੋਰ ਰਫ਼ਤਾਰ ਮਿਲੇਗੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਅਤੇ ਵਾਈਸ ਚੇਅਰਮੈਨ ਅਮਰੀਕ ਸਿੰਘ ਸੈਣੀ ਨੇ ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਲੀਡਰਸ਼ਿਪ ਦਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਭਰੋਸਾ ਦਿਵਾਇਆ ਕਿ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ ਜ਼ਿਲ੍ਹੇ ਦੇ ਹਰੇਕ ਪਿੰਡਾਂ ਦੇ ਬਹੁਪੱਖੀ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਉਹ ਪੂਰੀ ਸ਼ਿੱਦਤ ਨਾਲ ਕੰਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ ਨੇ ਸਿਵਲ ਸਰਜਨ ਦਫ਼ਤਰ ਬਾਹਰ ਕੀਤਾ ਰੋਸ ਪ੍ਰਦਰਸ਼ਨ ਕੋਰਸ ਕੇਸਾਂ... ਅਗਲੀ ਖ਼ਬਰ ਨੌਲੀ ਵਿਖੇ ਬਾਬਾ ਮਾਲਕਦੀਨ ਨੌਗੱਜਾ ਪੀਰ ਦੀ ਯਾਦ 'ਚ ਕਰਵਾਇਆ ਸਾਲਾਨਾ ਜੋੜ ਮੇਲਾ ਹਸਨ ਮਾਣਕ ਸਮੇਤ ਪਹੁੰਚੇ ਕਈ ਕਲਾਕਾਰ...
Ad Position 24