23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਡੀ.ਏ. ਦਾ ਬਕਾਇਆ ਨਾ ਦੇਣ 'ਤੇ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਨੇ ਸਰਕਾਰ ਖ਼ਿਲਾਫ਼ ਜਤਾਇਆ ਰੋਸ <br/>

Ad Position 21
No active advertisement
ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਜਲੰਧਰ ਦਿਹਾਤੀ ਇਕਾਈ ਦੀ ਮੀਟਿੰਗ ਦੌਰਾਨ ਹਾਜ਼ਰ ਮੈਂਬਰ | ਤਸਵੀਰ : ਮੁਨੀਸ਼ <br/> 09-06-2026
ਜਲੰਧਰ, 8 ਜੂਨ (ਐੱਮ. ਐੱਸ. ਲੋਹੀਆ)-ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਜਲੰਧਰ ਦਿਹਾਤੀ ਇਕਾਈ ਦੀ ਮੀਟਿੰਗ ਹੋਈ | ਐਸੋਸੀਏਸ਼ਨ ਦੇ ਪ੍ਰਧਾਨ ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਬਲਬੀਰ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ, ਰੋਸ਼ਨ ਲਾਲ, ਰਾਜ ਕੁਮਾਰ ਜਨਰਲ ਸੈਕਟਰੀ, ਦੇਸ ਰਾਜ, ਨਰੇਸ਼ ਕੁਮਾਰ, ਬਲਰਾਜ ਗਿੱਲ ਅਤੇ ਹੋਰ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਡੀ.ਏ. ਦਾ ਬਕਾਇਆ ਨਾ ਦੇਣ 'ਤੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਰੋਸ ਜਿਤਾਇਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਡੀ.ਏ. ਦਾ ਬਕਾਇਆ ਨਾ ਦੇਣਾ ਅਤੇ ਮਾਨਯੋਗ ਹਾਈਕੋਰਟ 'ਚ ਡੀ.ਏ. ਨੂੰ ਰੋਕ ਲਗਾਉਣ ਬਾਰੇ ਪਟੀਸ਼ਨ ਪਾ ਕੇ ਸਰਕਾਰ ਨੇ ਮੁਲਾਜ਼ਮਾਂ ਪ੍ਰਤੀ ਜੋ ਮਾਰੂ ਰਵੱਈਆ ਅਪਣਾਇਆ ਹੋਇਆ ਹੈ, ਇਸ ਦੀ ਸਾਰੀ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਜਲੰਧਰ ਦਿਹਾਤੀ ਇਕਾਈ ਪੁਰਜ਼ੋਰ ਨਿਖੇਧੀ ਕਰਦੀ ਹੈ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਦਾ ਇਹੋ ਹੀ ਰਵੱਈਆ ਰਿਹਾ ਤਾਂ ਸਾਨੂੰ ਬਾਕੀ ਦੀਆਂ ਸੰਸਥਾਵਾਂ ਨਾਲ ਮਿਲਕੇ ਸੜਕਾਂ 'ਤੇ ਉਤਰਣ ਲਈ ਮਜ਼ਬੂਰ ਹੋਣਾ ਪਵੇਗਾ | ਮੀਟਿੰਗ ਦੌਰਾਨ ਆਗੂਆਂ ਨੇ ਐਸੋਸੀਏਸ਼ਨ ਦੇ ਮੈਂਬਰਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਬਣਿਆ ਵਿਦਿਆਰਥੀਆਂ ਦੀ ਪਹਿਲੀ ਪਸੰਦ ਹਰ ਸਾਲ ਵਿਦਿਆਰਥੀਆਂ ਦੀ ਦੇਸ਼-ਵ... ਅਗਲੀ ਖ਼ਬਰ ਕਹਿਰ ਦੀ ਗਰਮੀ ਨਾਲ ਸ਼ਹਿਰ ਵਿਚ ਕਰਫ਼ਿਊ ਵਰਗੇ ਹਾਲਾਤ <br/>
Ad Position 24