23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਜਲੰਧਰ ਵਿਚ 'ਏਕ ਸ਼ਾਮ ਸ਼ਿਵ ਕੇ ਨਾਮ' 13 ਜੂਨ ਨੂੰ ਪ੍ਰਸਿੱਧ ਭਜਨ ਗਾਇਕ ਹੰਸਰਾਜ ਰਘੂਵੰਸ਼ੀ ਕਰਨਗੇ ਭਗਵਾਨ ਸ਼ਿਵ ਦਾ ਗੁਣਗਾਨ-ਮਹਿੰਦਰ ਭਗਤ <br/>

Ad Position 21
No active advertisement
ਅਜੀਤ ਡੈਸਕ 09-06-2026
ਜਲੰਧਰ, 8 ਜੂਨ (ਸ਼ੈਲੀ)-ਜਲੰਧਰ ਦੇ ਸਾਈੰ ਦਾਸ ਸਕੂਲ ਗਰਾਉਂਡ ਵਿਚ 13 ਡੂਨ ਨੂੰ ਏਕ ਸ਼ਆਮ ਸ਼ਿਵ ਕੇ ਨਾਮ ਕਰਵਾਈ ਜਾ ਰਹੀ ਹੈ | ਇਸ ਸਬੰਧੀ ਇਕ ਪ੍ਰੈਸ ਕਾਨਫਰੰਸ ਵਿਚ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦਸਿਆ ਕਿ 13 ਜੂਨ ਦੀ ਸ਼ਾਮ ਨੂੰ ਜਲੰਧਰ ਵਿਖੇ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਇਕ ਵੱਡਾ ਧਾਰਮਿਕ ਸਮਾਗਮ ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਦੌਰਾਨ ਪ੍ਰਸਿੱਧ ਧਾਰਮਿਕ ਗਾਇਕ ਹੰਸਰਾਜ ਰਘੂਵੰਸ਼ੀ ਭਗਵਾਨ ਸ਼ਿਵ ਦੇ ਭਜਨਾ ਨਾਲ ਸੰਗਤਾਂ ਨੂੰ ਅਧਿਆਤਮਿਕਤਾ ਨਾਲ ਜੋੜਿਆ ਜਾਵੇਗਾ | ਇਸ ਮੌਕੇ ਮੇਅਰ ਵਨੀਤ ਧੀਰ, ਚੇਅਰਮੈਨ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਰਮਣੀਕ ਸਿੰਘ ਰੰਧਾਵਾ, ਪ੍ਰਧਾਨ ਸਨਾਤਨ ਸੇਵਾ ਸਮਿਤੀ ਵਿਜੈ ਸ਼ਰਮਾ, ਰਾਜਵਿੰਦਰ ਕੌਰ ਥਿਆੜਾ ਦੇ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਸਲਾਹਕਾਰ ਦੀਪਕ ਬਾਕੀ ਨੇ ਕਿਹਾ ਕਿ ਸ਼ਹਿਰ ਵਿੱਚ ਪਹਿਲੀ ਵਾਰ ਏਨੇ ਵੱਡੇ ਪੱਧਰ 'ਤੇ ਸਾਈਾ ਦਾਸ ਸਕੂਲ ਦੀ ਗਰਾਊਾਡ ਵਿੱਚ ਸ਼ਾਮ 6:30 ਵਜੇ ਇਹ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ,ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵਲੋਂ ਪ੍ਰਬੰਧਕਾਂ ਨੂੰ ਸ਼ਰਧਾਲੂਆਂ ਦੀ ਸੁਵਿਧਾ ਲਈ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧਾਂ ਵਿੱਚ ਪੂਰਨ ਸਹਿਯੋਗ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਸਮਾਗਮ ਵਿੱਚ ਸ਼ਰਧਾਲੂ ਵਜੋਂ ਸ਼ਿਰਕਤ ਕਰਨਗੇ | ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਸ ਸਮਾਗਮ ਦੌਰਾਨ ਜਲੰਧਰ ਅਤੇ ਨੇੜਲੇ ਜਿਲਿ੍ਹਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਵਲੋਂ ਸ਼ਿਰਕਤ ਕੀਤੀ ਜਾਵੇਗੀ | ਇਸ ਮੌਕੇ ਪ੍ਰਧਾਨ ਸਨਾਤਨ ਸੇਵਾ ਸਮਿਤੀ ਵਿਜੇ ਸ਼ਰਮਾ ਨੇ ਕਿਹਾ ਕਿ ਸਮਾਗਮ ਪੰਜਾਬ ਦੀ ਅਮੀਰ ਧਾਰਮਿਕ ਤੇ ਸਭਿਆਚਾਰਕ ਰਵਾਇਤਾਂ ਅਤੇ ਭਾਈਚਾਰਕ ਸਾਂਝ ਤੇ ਏਕਤਾ ਨੂੰ ਹੋਰ ਮਜ਼ਬੂਤ ਕਰੇਗਾ | ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਵਿੱਚ ਪੂਰਨ ਸਮਰਥਨ ਕੀਤਾ ਜਾ ਰਿਹਾ ਹੈ ਪਰ ਮੁੱਖ ਤੌਰ 'ਤੇ ਇਹ ਸਮਾਗਮ ਸਥਾਨਕ ਮੰਦਿਰ ਕਮੇਟੀਆਂ, ਸੰਤ-ਮਹੰਤਾਂ ਅਤੇ ਜਲੰਧਰ ਵਾਸੀਆਂ ਵਲੋਂ ਕਰਵਾਇਆ ਜਾ ਰਿਹਾ ਹੈ | ਇਸ ਵਿਸ਼ੇਸ਼ ਪਹਿਲਕਦਮੀ ਦਾ ਮੁੱਖ ਉਦੇਸ਼ ਇਸ ਖੇਤਰ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਾਰਮਿਕ ਇਕਜੁੱਟਤਾ ਨੂੰ ਹੋਰ ਮਜ਼ਬੂਤ ਕਰਨਾ ਹੈ | ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਦੀਪਕ ਬਾਲੀ ਅਤੇ ਵਿਜੇ ਸ਼ਰਮਾ ਨੇ ਜਲੰਧਰ ਅਤੇ ਨੇੜਲੇ ਖੇਤਰਾਂ ਦੇ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਡੀ ਗਿਣਤੀ ਵਿੱਚ ਇਸ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਕੇ ਅਸ਼ੀਰਵਾਦ ਪ੍ਰਾਪਤ ਕਰਨ |

Ad Position 22
No active advertisement
ਪਿਛਲੀ ਖ਼ਬਰ ਡੀ.ਟੀ.ਐੱਫ. ਵਲੋਂ ਕੀਤੀ ਗਈ ਅਮਰੀਕਨ ਸਾਮਰਾਜ ਦੀ ਈਰਾਨ ਉੱਪਰ ਠੋਸੀ ਜੰਗ ਵਿਰੁੱਧ ਕਨਵੈਨਸ਼ਨ ਪੂਰਨ ਜੰਗਬੰਦੀ ਦੀ ਮੰਗ ਨ... ਅਗਲੀ ਖ਼ਬਰ ਲਾਠੀਚਾਰਜ ਦੇ ਵਿਰੋਧ ਵਿਚ ਕਰਮਚਾਰੀਆਂ ਵਲੋਂ ਪ੍ਰਦਰਸ਼ਨ <br/>
Ad Position 24