14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤੇ 'ਮੇਰੀ ਰਸੋਈ ਯੋਜਨਾ' ਸਕੀਮ ਤਹਿਤ ਲੋੜਵੰਦ ਲੋਕਾਂ ਦੇ ਫਾਰਮ ਭਰੇ ਜੰਡੂਸਿੰਘਾ ਵਿਖੇ ਲਗਾਇਆ ਕੈਂਪ <br/>

Ad Position 21
No active advertisement
ਜੰਡੂਸਿੰਘਾ ਵਿਖੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਲੋਕਾਂ ਦੇ ਫਾਰਮ ਭਰਨ ਦੌਰਾਨ ਖੜ੍ਹੇ ਆਮ ਆਦਮੀ ਪਾਰਟੀ ਦੇ ਆਗੂ ਡਾ. ਪ੍ਰਤਾਪ ਸਿੰਘ | ਅਜੀਤ : ਤਸਵੀਰ <br/> 10-06-2026
ਚੁਗਿੱਟੀ/ਜੰਡੂਸਿੰਘਾ, 9 ਜੂਨ (ਨਰਿੰਦਰ ਲਾਗੂ)-ਜਲੰਧਰ-ਹੁਸ਼ਿਆਰਪੁਰ ਮਾਰਗ 'ਤੇ ਸਥਿਤ ਪਿੰਡ ਜੰਡੂਸਿੰਘਾ ਵਿਖੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤੇ 'ਮੇਰੀ ਰਸੋਈ ਯੋਜਨਾ' ਸਕੀਮ ਤਹਿਤ ਲੋੜਵੰਦ ਲੋਕਾਂ ਦੇ ਫਾਰਮ ਭਰੇ ਗਏ ਤੇ ਕਈਆਂ ਦੇ ਕਾਰਡ ਬਣਾਏ ਗਏ | ਇਸ ਸੰਬੰਧੀ ਲਗਾਏ ਕੈਂਪ ਵਿਚ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਸ਼ਮੂਲੀਅਤ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਲਕਾ ਕਰਤਾਰਪੁਰ ਡਾਕਟਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਉਕਤ ਯੋਜਨਾਵਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੁਆਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਦੇ ਲਈ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕ ਭਲਾਈ ਦੇ ਕੀਤੇ ਜਾ ਰਹੇ ਕੰਮਾਂ ਕਰਕੇ ਸਾਰੇ ਵਰਗਾਂ ਦੇ ਲੋਕ ਖੁਸ਼ ਹਨ | ਇਸ ਮੌਕੇ ਸਾਬਕਾ ਸਰਪੰਚ ਨੰਬਰਦਾਰ ਰਣਜੀਤ ਸਿੰਘ ਮੱਲ੍ਹੀ, ਜੰਗ ਬਹਾਦਰ ਸਿੰਘ, ਕੁਲਵਿੰਦਰ ਪੰਚ, ਸੁਨੀਲ ਕੁਮਾਰ, ਰਾਮ ਸਰੂਪ ਨੰਬਰਦਾਰ ਸਮੇਤ ਕਈ ਹੋਰ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਮਹਿਲਾ ਕ੍ਰਿਕਟ ਟੂਰਨਾਮੈਂਟ 'ਚ ਜਲੰਧਰ ਦੀ ਤਰਨ ਤਾਰਨ 'ਤੇ ਜਿੱਤ <br/> ਅਗਲੀ ਖ਼ਬਰ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਨਵਨਿਯੁਕਤ 9 ਮੈਡੀਕਲ ਅਫਸਰਾਂ ਨੂੰ ਵੰਡੇ ਨਿਯੁਕਤੀ ਪੱਤਰ <br/>
Ad Position 24