14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨਰੰਗਪੁਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਜਾ ਰਿਹੈ ਹੱਲ-ਸਰਪੰਚ ਬਲਵਿੰਦਰ ਕੁਮਾਰ

Ad Position 21
No active advertisement
ਨਰੰਗਪੁਰ ਦੀ ਮੁੱਖ ਸੜਕ ਦੇ ਕਰਵਾਏ ਨਿਰਮਾਣ ਬਾਰੇ ਜਾਣਕਾਰੀ ਦਿੰਦੇ ਹੋਏ ਸਰਪੰਚ ਬਲਵਿੰਦਰ ਕੁਮਾਰ ਤੇ ਉਨ੍ਹਾਂ ਦੇ ਸਾਥੀ¢ <br/> 10-06-2026
ਚੁਗਿੱਟੀ/ਜੰਡੂ ਸਿੰਘਾ, 9 ਜੂਨ (ਨਰਿੰਦਰ ਲਾਗੂ)-ਵਿਧਾਨ ਸਭਾ ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਨਰੰਗਪੁਰ ਦੇ ਸਰਪੰਚ ਬਲਵਿੰਦਰ ਕੁਮਾਰ ਨੇ ਅੱਜ ਗੱਲਬਾਤ ਕਰਦੇ ਹੋਏ ਦੱਸਿਆ ਕਿ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਪਿੰਡ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਉਹ ਪੂਰੀ ਗੰਭੀਰਤਾ ਨਾਲ ਪੂਰੇ ਕਰਨ ਦਾ ਯਤਨ ਕਰ ਰਹੇ ਹਨ ਜਿਸਦੇ ਚੱਲਦਿਆਂ ਕੁਝ ਹੀ ਦਿਨ ਪਹਿਲਾਂ ਉਨ੍ਹਾਂ ਵਲੋਂ ਉਕਤ ਪਿੰਡ ਦੀ ਮੁੱਖ ਸੜਕ ਦਾ ਨਿਰਮਾਣ ਕਰਵਾਇਆ ਗਿਆ ਹੈ¢ ਇਸ ਤੋਂ ਇਲਾਵਾ ਪਿੰਡ ਵਿੱਚ ਸਥਿਤ ਰਾਜੀਵ ਗਾਂਧੀ ਸੇਵਾ ਕੇਂਦਰ ਜੋ ਕਿ ਖ਼ਸਤਾ ਹਾਲ ਵਿੱਚ ਸੀ ਉਸ ਦਾ ਨਵ ਨਿਰਮਾਣ ਆਰੰਭ ਕੀਤਾ ਗਿਆ ਹੈ¢ ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ 'ਤੇ ਸ਼ਮਸ਼ਾਨਘਾਟ ਦੀ ਸ਼ੈੱਡ ਬਣਵਾਈ ਗਈ ਹੈ¢ ਸੀਵਰੇਜ ਲਈ ਪਾਈਪ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਹਨ ਜਲਦ ਹੀ ਉਨ੍ਹਾਂ ਨੂੰ ਪੁਆਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਮਿਲ ਰਹੀ ਆਰਥਿਕ ਸਹਾਇਤਾ ਨਾਲ ਉਹ ਪਿੰਡ 'ਚ ਲਗਾਤਾਰ ਵਿਕਾਸ ਦੇ ਕਾਰਜ ਕਰਵਾਉਣ ਲਈ ਹੰਭਲਾ ਮਾਰ ਰਹੇ ਹਨ ਜਿਹਦੇ ਲਈ ਉਨ੍ਹਾਂ ਦੇ ਸਾਥੀ ਪੰਚਾਇਤ ਮੈਂਬਰਾਂ ਵਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ¢ ਇਸ ਮੌਕੇ ਉਂਨ੍ਹਾਂ ਨਾਲ ਸੁਖਵਿੰਦਰ ਲਾਲ, ਹਰਜੀਤ ਸਿੰਘ, ਪ੍ਰਦੀਪ ਕੁਮਾਰ ਪ੍ਰਧਾਨ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਫੌਜ ਤੇ ਪੁਲਿਸ ਵਲੋਂ ਥਾਂ-ਥਾਂ 'ਤੇ ਕੀਤੀ ਜਾ ਰਹੀ ਨਾਕੇਬੰਦੀ ਦੇ ਰੋਸ 'ਚ ਛਾਉਣੀ ਦੇ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਰੱਖ... ਅਗਲੀ ਖ਼ਬਰ ਅੰਤਰ ਜ਼ਿਲ੍ਹਾ ਮਹਿਲਾ ਕ੍ਰਿਕਟ ਟੂਰਨਾਮੈਂਟ 'ਚ ਜਲੰਧਰ ਦੀ ਤਰਨ ਤਾਰਨ 'ਤੇ ਜਿੱਤ <br/>
Ad Position 24