13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਲੋਕ ਸੇਵਾ ਹੀ ਮੇਰਾ ਮੁੱਖ ਮਕਸਦ ਅਤੇ ਲੋਕ ਸੇਵਾ ਲਈ ਹਮੇਸ਼ਾ ਰਹਾਂਗੀ ਹਾਜ਼ਰ-ਹਰਜੋਤ ਕੌਰ ਲੋਹਟੀਆ <br/>

Ad Position 21
No active advertisement
ਸੰਤਾਂ ਕੋਲੋਂ ਅਸ਼ੀਰਵਾਦ ਪ੍ਰਾਪਤ ਕਰਨ ਮੌਕੇ ਮੈਡਮ ਲੋਹਟੀਆ ਅਤੇ ਦਫ਼ਤਰ ਦੀ ਸ਼ੁਰੂਆਤ ਮੌਕੇ ਮੌਜੂਦ ਇਲਾਕੇ ਦੇ ਆਗੂ ਅਤੇ ਸਮਰਥਕ | ਤਸਵੀਰਾਂ:ਗੈਰੀ ਫਿਲੌਰ <br/> 10-06-2026
ਫਿਲੌਰ, 9 ਜੂਨ (ਵਿਪਨ ਗੈਰੀ)-ਵਿਧਾਨ ਸਭਾ ਹਲਕਾ ਫਿਲੌਰ ਅੰਦਰ ਆਪ ਪਾਰਟੀ ਦੇ ਮੁੱਖ ਦਫ਼ਤਰ ਦੀ ਸ਼ੁਰੂਆਤ ਤੋਂ ਪਹਿਲਾ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆਂ ਨੇ ਡੇਰਾ ਬੱਲਾਂ ਵਿਖੇ ਪੁੱਜ ਕੇ ਪਰਮ ਪੂਜਨੀਕ ਸੰਤ ਨਿਰੰਜਨ ਦਾਸ ਜੀ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਉਨ੍ਹ੍ਹਾਂ ਸਮਾਜ ਅੰਦਰ ਆਪਸੀ ਭਾਈਚਾਰੇ, ਸ਼ਾਂਤੀ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਰਦਾਸ ਕੀਤੀ | ਮੈਡਮ ਲੋਹਟੀਆ ਨੇ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਉਹ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ | ਉਨ੍ਹ੍ਹਾਂ ਨੇ ਦੱਸਿਆ ਕਿ ਸੰਤ ਮਹਾਂਪੁਰਖਾਂ ਦਾ ਅਸ਼ੀਰਵਾਦ ਉਨ੍ਹ੍ਹਾਂ ਲਈ ਪੇ੍ਰਰਨਾ ਦਾ ਵੱਡਾ ਸਰੋਤ ਹੈ, ਜੋ ਉਨ੍ਹ੍ਹਾਂ ਨੂੰ ਲੋਕ ਸੇਵਾ ਦੇ ਰਾਹ 'ਤੇ ਅੱਗੇ ਵਧਣ ਲਈ ਹੌਸਲਾ ਦਿੰਦਾ ਹੈ | ਜ਼ਿਕਰਯੋਗ ਹੈ ਕਿ ਦਫ਼ਤਰ ਦੀ ਸ਼ੁਰੂਆਤ ਮੌਕੇ ਹਾਜ਼ਰ ਆਗੂਆਂ ਨੇ ਦਸਿਆ ਕਿ ਹਲਕੇ ਅੰਦਰ ਮੁੱਖ ਦਫ਼ਤਰ ਖੁੱਲਣ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨਾਲ ਸੰਪਰਕ ਵੀ ਹੋਰ ਵਧੇਗਾ | ਇਸ ਮੌਕੇ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਕਿਹਾ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਿਲ ਕੇ ਕੰਮ ਕਰਨਗੇ | ਇਸੇ ਦੌਰਾਨ ਮੈਡਮ ਲੋਹਟੀਆਂ ਨੇ ਇੱਕ ਬਾਰ ਮੁੜ ਤੋਂ ਹਲਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਹੁਣ 24 ਘੰਟੇ ਉਨ੍ਹ੍ਹਾਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ ਅਤੇ ਬੇ-ਝਿਜ਼ਲ ਹਲਕਾ ਵਾਸੀ ਉਨ੍ਹ੍ਹਾਂ ਨਾਲ ਕਿਸੇ ਵੀ ਸਮੇਂ ਸੰਪਰਕ ਕਰ ਸਕਦੇ ਹਨ ਤੇ ਦਫ਼ਤਰ ਵਿਚ ਪਹੰੁਚ ਕੇ ਆਪਣੀਆਂ ਮੁਸ਼ਕਲਾਂ ਦੱਸ ਸਕਦੇ ਹਨ | ਇੱਥੇ ਮੈਡਮ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹ੍ਹਾਂ ਦਾ ਮੁੱਖ ਮਕਸਦ ਲੋਕ ਸੇਵਾ ਕਰਨਾ ਹੀ ਹੈ ਅਤੇ ਇਲਾਕੇ 'ਚ ਵਿਕਾਸ ਕਰਨ ਦੇ ਨਾਲ-ਨਾਲ ਸਰਕਾਰ ਦੀਆਂ ਸਹੂਲਤਾਂ ਨੂੰ ਵੀ ਲੋਕਾਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਮਹਿਲਾ ਸ਼ਕਤੀ ਸੰਸਥਾ ਨੇ ਇਕੱਲੇ ਰਹਿੰਦੇ ਬਜ਼ੁਰਗਾਂ ਅਤੇ ਅਪਾਹਜ ਵਿਅਕਤੀਆਂ ਲਈ ਸ਼ੁਰੂ ਕੀਤੀ ਮੁਫ਼ਤ ਈ-ਰਿਕਸ਼ਾ ਸੇਵਾ <b... ਅਗਲੀ ਖ਼ਬਰ ਗੁ: ਕਲਗੀਧਰ ਸਿੰਘ ਸਭਾ ਲੋਹੀਆਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਲਦੇ ਸਮਾਗਮਾਂ ਦੀ ਸਮਾਪਤੀ 18 ਨੂੰ <br/>
Ad Position 24