13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮੰਗਾਂ ਨਾ ਮੰਨੀਆਂ ਤਾਂ ਸ਼ਾਹਕੋਟ ਦੇ ਬਿਜਲੀ ਮੁਲਾਜ਼ਮ 16 ਤੇ 17 ਜੂਨ ਨੂੰ ਮੁਕੰਮਲ ਹੜਤਾਲ ਕਰਨਗੇ-ਆਗੂ <br/>

Ad Position 21
No active advertisement
ਅਜੀਤ ਡੈਸਕ 10-06-2026
ਸ਼ਾਹਕੋਟ, 9 ਜੂਨ (ਨਗਿੰਦਰ ਸਿੰਘ ਬਾਂਸਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਪਾਵਰਕਾਮ ਦਫ਼ਤਰ ਢੰਡੋਵਾਲ (ਸ਼ਾਹਕੋਟ) ਵਿਖੇ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ¢ ਇਸ ਮÏਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਕਪੂਰਥਲਾ ਸਰਕਲ ਦੇ ਪ੍ਰਧਾਨ ਸੰਜੀਵ ਕੁਮਾਰ ਖੀਵਾ ਅਤੇ ਸਕੱਤਰ ਰੁਪਿੰਦਰਜੀਤ ਸਿੰਘ ਜੇ.ਈ. ਨੇ ਕਿਹਾ ਕਿ ਜੇਕਰ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸ਼ਾਹਕੋਟ ਦੇ ਸਮੂਹ ਬਿਜਲੀ ਮੁਲਾਜ਼ਮਾਂ ਵੱਲੋਂ 16 ਤੇ 17 ਜੂਨ ਨੂੰ ਮੁਕੰਮਲ ਹੜਤਾਲ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ¢ ਉਨ੍ਹਾਂ ਬਿਜਲੀ ਵਿਭਾਗ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਸ਼ਾਂਤਮਈ ਧਰਨਾ ਦੇ ਕੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ ਉੱਪਰ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਦੇ ਬੇਰੁਜ਼ਗਾਰ ਨÏਜਵਾਨਾਂ ਪ੍ਰਤੀ ਅਜਿਹੇ ਰਵੱਈਏ ਕਾਰਨ ਬਿਜਲੀ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਸਖ਼ਤ ਗੁੱਸਾ ਪਾਇਆ ਜਾ ਰਿਹਾ ਹੈ¢ ਉਨ੍ਹਾਂ ਕਿਹਾ ਕਿ ਇੱਕ ਪਾਸੇ ਬਦਲਾਅ ਦੇ ਨਾਂ 'ਤੇ ਬਣੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਹੱਕਾਂ 'ਤੇ ਡਾਕੇ ਮਾਰ ਰਹੀ ਹੈ ਅਤੇ ਮੁਲਾਜ਼ਮਾਂ ਦਾ 18 ਪ੍ਰਤੀਸ਼ਤ ਮਹਿੰਗਾਈ ਭੱਤਾ ਅਤੇ ਬਕਾਇਆ ਜਾਰੀ ਨਹੀਂ ਕਰ ਰਹੀ ਤੇ ਦੂਜੇ ਪਾਸੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਕੇ ਰੁਜ਼ਗਾਰ ਦੀ ਮੰਗ ਕਰ ਰਹੇ ਨÏਜਵਾਨਾਂ ਉੱਪਰ ਤਸ਼ੱਦਦ ਢਾਹ ਕੇ ਉਨ੍ਹਾਂ ਦੇ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ¢ ਆਗੂਆਂ ਨੇ ਲਾਈਨਮੈਨਾਂ 'ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ¢ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮੁਲਾਜ਼ਮਾਂ ਦੇ 18 ਪ੍ਰਤੀਸ਼ਤ ਮਹਿੰਗਾਈ ਭੱਤੇ ਨੂੰ ਬਕਾਏ ਸਮੇਤ ਜਲਦ ਤੋਂ ਜਲਦ ਜਾਰੀ ਕੀਤਾ ਜਾਵੇ¢ ਇਸ ਮÏਕੇ ਸਕੱਤਰ ਰੁਪਿੰਦਰਜੀਤ ਸਿੰਘ ਜੇ.ਈ., ਅਮਨਦੀਪ ਸਿੰਘ ਲਾਈਨਮੈਨ, ਅਮਰਜੀਤ ਸਿੰਘ ਲਾਈਨਮੈਨ, ਜਸਵਿੰਦਰ ਸਿੰਘ ਲਾਈਨਮੈਨ, ਦਵਿੰਦਰ ਸਿੰਘ ਖਜ਼ਾਨਚੀ, ਬਲਜਿੰਦਰ ਸਿੰਘ,ਰਜਿੰਦਰ ਕੁਮਾਰ, ਰਜਿੰਦਰ ਸਿੰਘ ਸੋਨੂੰ ਮਹਿਤਪੁਰ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ 'ਗਲੋਬਲ ਫੈਟੀ ਲਿਵਰ ਡੇ' ਦੇ ਮੌਕੇ ਪਟੇਲ ਹਸਪਤਾਲ ਵਿਖੇ ਮੁਫ਼ਤ ਲਿਵਰ ਹੈੱਲਥ ਜਾਂਚ ਕੈਂਪ ਭਲਕੇ ਅਗਲੀ ਖ਼ਬਰ ਲੋਹੀਆਂ 'ਚ '10 ਲੱਖ ਸਿਹਤ ਬੀਮਾ ਯੋਜਨਾ' ਕਾਰਡ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ <br/>
Ad Position 24