13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨੌਜਵਾਨ ਸਭਾ ਪਿੰਡ ਕੁਲਾਰ ਵੱਲੋਂ 1984 ਦੇ ਸ਼ਹੀਦਾਂ ਦੀ ਯਾਦ 'ਚ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ <br/>

Ad Position 21
No active advertisement
ਪਿੰਡ ਕੁਲਾਰ ਵਿਖੇ ਨੌਜਵਾਨ ਸਭਾ ਵੱਲੋਂ 1984 ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਲਗਾਈ ਸਲਾਨਾ ਠੰਢੇ-ਮਿੱਠੇ ਜਲ ਦੀ ਛਬੀਲ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹਲਕਾ ਸ਼ਾਹਕੋਟ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਸਾਬੂਵਾਲ ਤੇ ਹੋਰ ਸੇਵਾਦਾਰ ਸੇਵਾ ਨਿਭਾਉਂਦੇ ਹੋਏ | ਤਸਵੀਰ- ਸੁਖਦੀਪ ਸਿੰਘ <br/> 10-06-2026
ਮਲਸੀਆਂ, 9 ਜੂਨ (ਸੁਖਦੀਪ ਸਿੰਘ)-ਸ਼ਾਹਕੋਟ ਹਲਕੇ ਦੇ ਪਿੰਡ ਕੁਲਾਰ ਵਿਖੇ ਨੌਜਵਾਨ ਸਭਾ ਵੱਲੋਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਾਰਾਂਵਾਲੇ ਅਤੇ 1984 ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਸਲਾਨਾ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਸੇਵਾਦਾਰਾਂ ਨੇ ਰਾਹਗੀਰਾਂ ਨੂੰ ਰੋਕ ਕੇ ਸ਼ਰਧਾ-ਭਾਵਨਾ ਨਾਲ ਜਲ ਛਕਾਉਣ ਅਤੇ ਛੋਲਿਆਂ ਦਾ ਪ੍ਰਸ਼ਾਦ ਵੰਡਣ ਦੀ ਸੇਵਾ ਨਿਭਾਈ | ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹਲਕਾ ਸ਼ਾਹਕੋਟ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਸਾਬੂਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਕਿਹਾ ਕਿ ਜੂਨ 1984 ਦੇ ਸਮੂਹ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਸ ਸਮੇਂ ਦੀ ਸਰਕਾਰ ਨੇ ਸਿੱਖ ਕੌਮ ਨੂੰ ਬਹੁਤ ਡੂੰਘੇ ਜ਼ਖਮ ਦਿੱਤੇ | ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਕੌਮ ਲਈ ਹਮੇਸ਼ਾ ਪ੍ਰੇਰਣਾ ਸਰੋਤ ਰਹਿਣਗੀਆਂ | ਇਸ ਮੌਕੇ ਗੁਰਪ੍ਰੀਤ ਸਿੰਘ, ਤਰਨਜੀਤ ਸਿੰਘ, ਅਮਨਦੀਪ ਸਿੰਘ ਵਿਰਦੀ, ਨਵਦੀਪ ਸਿੰਘ ਵਿਰਦੀ, ਗੁਰਵਿੰਦਰ ਸਿੰਘ ਮਠਾੜੂ, ਜੋਬਨ ਸਿੰਘ, ਸਰਬਜੀਤ ਸਿੰਘ, ਲਖਵੀਰ ਸਿੰਘ ਵਿਰਦੀ, ਦਰਸ਼ਨ ਸਿੰਘ, ਦਵਿੰਦਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਜੰਡਿਆਲਾ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਵਲੋਂ ਕਾਲਜ ਦਾ ਦੌਰਾ <br/> ਅਗਲੀ ਖ਼ਬਰ ਫ਼ੌਜ ਤੇ ਪੁਲਿਸ ਵਲੋਂ ਥਾਂ-ਥਾਂ 'ਤੇ ਕੀਤੀ ਜਾ ਰਹੀ ਨਾਕੇਬੰਦੀ ਦੇ ਰੋਸ 'ਚ ਛਾਉਣੀ ਦੇ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਰੱਖ...
Ad Position 24