18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸ਼ੀਤਲ ਅੰਗੁਰਾਲ ਵਲੋਂ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 11-06-2026
ਜਲੰਧਰ, 10 ਜੂਨ (ਸ਼ਿਵ)-ਜਲੰਧਰ ਵੈਸਟ ਤੋਂ ਸਾਬਕਾ ਵਿਧਾਇਕ ਤੇ ਭਾਜਪਾ ਦੇ ਸੀਨੀਅਰ ਆਗੂ ਸ਼ੀਤਲ ਅੰਗੁਰਾਲ ਨੇ ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸ਼ੀਤਲ ਅੰਗੁਰਾਲ ਨੇ ਪੰਜਾਬ ਦੀ ਨਾਕਾਮ ਸਰਕਾਰ, ਸੂਬੇ ਵਿਚ ਵਿਗੜ ਚੁੱਕੀ ਕਾਨੂੰਨ-ਵਿਵਸਥਾ ਅਤੇ ਵਪਾਰੀਆਂ ਤੇ ਦੁਕਾਨਦਾਰਾਂ ਵਿਚ ਬਣੇ ਡਰ ਦੇ ਮਾਹੌਲ ਬਾਰੇ ਖੁੱਲ੍ਹ ਕੇ ਚਰਚਾ ਕੀਤੀ | ਉਨ੍ਹਾਂ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਵਿਚਾਰ ਵੀ ਸਾਂਝੇ ਕੀਤੇ | ਸ਼ੀਤਲ ਅੰਗੁਰਾਲ ਨੇ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦਾ ਬੇਦਾਗ਼, ਹਸਮੁਖ ਅਤੇ ਮਿਲਣਸਾਰ ਸੁਭਾਉ ਹਰ ਪੰਜਾਬੀ ਦਾ ਦਿਲ ਜਿੱਤ ਲਵੇਗਾ | ਉਨ੍ਹਾਂ ਕਿਹਾ ਕਿ ਆਪਣੇ ਵਪਾਰਕ ਅਤੇ ਰਾਜਨੀਤਿਕ ਜੀਵਨ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਹਰ ਗ਼ਰੀਬ ਅਤੇ ਲੋੜਵੰਦ ਵਿਅਕਤੀ ਦੀ ਮਦਦ ਕੀਤੀ ਹੈ ਅਤੇ ਹਮੇਸ਼ਾ ਨਿੱਜੀ ਸਵਾਰਥ ਤੋਂ ਉੱਪਰ ਉੱਠ ਕੇ ਲੋਕ ਸੇਵਾ ਨੂੰ ਤਰਜੀਹ ਦਿੱਤੀ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਵਲ ਸਿੰਘ ਢਿੱਲੋਂ ਦੀ ਜੋੜੀ ਪੰਜਾਬ ਦੇ ਲੋਕਾਂ ਦੇ ਵਿਸ਼ਵਾਸ ਦਾ ਸਭ ਤੋਂ ਮਜ਼ਬੂਤ ਵਿਕਲਪ ਬਣ ਕੇ ਉੱਭਰੇਗੀ ਅਤੇ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਏਗੀ |

Ad Position 22
No active advertisement
ਪਿਛਲੀ ਖ਼ਬਰ ਮੁੱਖ ਖੇਤੀਬਾੜੀ ਅਫਸਰ ਵਲੋਂ ਖਾਦ ਡੀਲਰਾਂ ਨੂੰ ਯੂਰੀਆ ਨਾਲ ਹੋਰ ਉਤਪਾਦਾਂ ਦੀ ਟੈਗਿੰਗ ਨਾ ਕਰਨ ਦੀ ਚਿਤਾਵਨੀ <br/> ਅਗਲੀ ਖ਼ਬਰ ਸੇਂਟ ਸੋਲਜਰ ਗਰੁੱਪ ਪੈਰਾਮੈਡੀਕਲ ਸਿੱਖਿਆ ਦੇ ਖੇਤਰ 'ਚ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ <br/>
Ad Position 24