18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮੁੱਖ ਖੇਤੀਬਾੜੀ ਅਫਸਰ ਵਲੋਂ ਖਾਦ ਡੀਲਰਾਂ ਨੂੰ ਯੂਰੀਆ ਨਾਲ ਹੋਰ ਉਤਪਾਦਾਂ ਦੀ ਟੈਗਿੰਗ ਨਾ ਕਰਨ ਦੀ ਚਿਤਾਵਨੀ <br/>

Ad Position 21
No active advertisement
ਜ਼ਿਲ੍ਹੇ ਦੇ ਖਾਦ ਵਿਕਰੇਤਾਵਾਂ ਨਾਲ ਮੀਟਿੰਗ ਕਰਦੇ ਹੋਏ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ | ਨਾਲ ਡਾ. ਸੁਰਜੀਤ ਸਿੰਘ ਤੇ ਡਾ. ਅਮਰੀਕ ਸਿੰਘ | ਤਸਵੀਰ-ਮੁਨੀਸ਼ <br/> 11-06-2026
ਜਲੰਧਰ, 10 ਜੂਨ (ਜਤਿੰਦਰ ਪੰਮੀ)- ਜ਼ਿਲ੍ਹਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਦੇ ਖਾਦ ਵਿਕਰੇਤਾਵਾਂ ਨੂੰ ਯੂਰੀਆ ਨਾਲ ਹੋਰ ਉਤਪਾਦਾਂ ਦੀ ਟੈਗਿੰਗ ਨਾ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ | ਜ਼ਿਲ੍ਹੇ ਦੇ ਖਾਦ ਵਿਕਰੇਤਾਵਾਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਯੂਰੀਆ ਕਿਸਾਨਾਂ ਲਈ ਜ਼ਰੂਰੀ ਖਾਦ ਹੈ ਤੇ ਕਿਸਾਨਾਂ ਨੂੰ ਯੂਰੀਆ ਦੇ ਨਾਲ ਹੋਰ ਉਤਪਾਦ ਖਰੀਦਣ ਲਈ ਮਜਬੂਰ ਕਰਨਾ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਹੈ | ਅਜਿਹਾ ਕਰਨ ਵਾਲਿਆਂ ਵਿਰੁੱਧ ਖਾਦ ਕੰਟਰੋਲ ਆਰਡਰ (ਐਫ.ਸੀ.ਓ.) ਅਧੀਨ ਸਖਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਖਾਦਾਂ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਵਿਕਰੀ ਤੇ ਸਟਾਕ ਦੇ ਰਿਕਾਰਡ ਪੂਰੀ ਪਾਰਦਰਸ਼ਤਾ ਨਾਲ ਸੰਭਾਲੇ ਜਾਣ | ਉਨ੍ਹਾਂ ਕਿਹਾ ਕਿ ਖਾਦਾਂ ਦੀ ਵਿਕਰੀ ਕਿਸਾਨਾਂ ਦੀ ਅਸਲ ਲੋੜ ਅਨੁਸਾਰ ਅਤੇ ਬਿਨਾਂ ਕਿਸੇ ਦਬਾਅ ਦੇ ਕੀਤੀ ਜਾਣੀ ਚਾਹੀਦੀ ਹੈ | ਮੀਟਿੰਗ ਵਿੱਚ ਸਾਮਲ ਖਾਦ ਵਿਕਰੇਤਾਵਾਂ ਨੇ ਮੁੱਖ ਖੇਤੀਬਾੜੀ ਅਫਸਰ ਨੂੰ ਭਰੋਸਾ ਦਿਵਾਇਆ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰਨਗੇ ਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਖੇਤੀਬਾੜੀ ਵਿਭਾਗ ਨਾਲ ਪੂਰਾ ਸਹਿਯੋਗ ਕਰਨਗੇ | ਮੀਟਿੰਗ ਵਿੱਚ ਪੰਜਾਬ ਖਾਦ ਸਟੋਰ ਦੇ ਅੰਗਦ ਕਪੂਰ, ਮਾਲਵਾ ਖਾਦ ਸਟੋਰ ਦੇ ਪ੍ਰਵੀਨ ਕੁਮਾਰ ਅਤੇ ਕਿਸਾਨ ਖਾਦ ਸਟੋਰ ਦੇ ਅਸ਼ਵਨੀ ਕੁਮਾਰ ਨੇ ਭਾਗ ਲਿਆ | ਖੇਤੀਬਾੜੀ ਵਿਭਾਗ ਵੱਲੋਂ ਡਾ. ਸੁਰਜੀਤ ਸਿੰਘ ਸਹਾਇਕ ਪੌਦਾ ਸੁਰੱਖਿਆ ਅਫਸਰ (ਏ.ਪੀ.ਪੀ.ਓ.) ਅਤੇ ਡਾ. ਅਮਰੀਕ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਇਨਫੋਰਸਮੈਂਟ) ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਡਾਲਾ ਰਾਇਲ ਕਾਲੋਨੀ 'ਚ ਕੁੱਤਿਆਂ ਨੂੰ ਲੈ ਕੇ ਹੋਇਆ ਵਿਵਾਦ ਕੁੱਟਮਾਰ ਤੱਕ ਪਹੁੰਚਿਆ ਅਗਲੀ ਖ਼ਬਰ ਸ਼ੀਤਲ ਅੰਗੁਰਾਲ ਵਲੋਂ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ <br/>
Ad Position 24