18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਬਰਸਾਤਾਂ ਦੇ ਮੌਸਮ ਨੂੰ ਦੇਖਦਿਆਂ ਸੀਵਰ ਤੇ ਗਲੀਆਂ ਦੀ ਠੀਕ ਢੰਗ ਨਾਲ ਕਰਵਾਈ ਜਾਵੇ ਸਫ਼ਾਈ- ਰਜਿੰਦਰ ਬੇਰੀ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨੂੰ ਕੀਤੀ ਅਪੀਲ

Ad Position 21
No active advertisement
ਅਜੀਤ ਡੈਸਕ 11-06-2026
ਜਲੰਧਰ, 10 ਜੂਨ (ਪਵਨ ਖਰਬੰਦਾ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਨਗਰ ਨਿਗਮ ਦੇ ਮੇਅਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਸ਼ਹਿਰ ਦੇ ਸੀਵਰੇਜ ਅਤੇ ਰੋਡ ਗਲੀਆਂ ਦੀ ਸਫ਼ਾਈ ਦਾ ਕੰਮ ਬਰਸਾਤੀ ਮੌਸਮ ਨੂੰ ਦੇਖਦਿਆ ਹੋਇਆ ਠੀਕ ਢੰਗ ਨਾਲ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋ ਸੁਪਰ ਸੈਕਸ਼ਨ ਮਸ਼ੀਨਾਂ ਰਾਹੀਂ ਸੀਵਰੇਜ ਦੀ ਸਫ਼ਾਈ ਕਰਵਾਉਣ ਦੇ ਟੈਂਡਰ ਤਾਂ ਲਗਾ ਦਿੱਤੇ ਗਏ ਹਨ ਪਰ ਜੇਕਰ ਇਹ ਕੰਮ ਬਰਸਾਤੀ ਮੌਸਮ ਵਿਚ ਕਰਵਾਏ ਜਾਣਗੇ ਤਾਂ ਇਸ ਦਾ ਸ਼ਹਿਰ ਵਾਸੀਆਂ ਨੂੰ ਕੋਈ ਫ਼ਾਇਦਾ ਹੋਣ ਵਾਲਾ ਨਹੀ ਹੈ | ਇਸ ਨਾਲ ਸਿਰਫ ਪੈਸੇ ਦੀ ਬਰਬਾਦੀ ਹੋਵੇਗੀ | ਉਨ੍ਹਾਂ ਕਿਹਾ ਕਿ ਬੀਤੇ ਸਾਲ ਬਰਸਾਤ ਦੇ ਕਾਰਨ ਸ਼ਹਿਰ ਵਿਚ ਵਪਾਰੀਆਂ ਦਾ ਕਾਫੀ ਨੁਕਸਾਨ ਹੋਇਆ ਸੀ, ਜਿਸ ਨਾਲ ਕਿਸੇ ਦੀ ਦੁਕਾਨ ਵਿਚ ਪਾਣੀ ਚਲਾ ਗਿਆ ਤੇ ਕਿਸੇ ਦੀ ਬੇਸਮੈਂਟ ਵਿਚ ਪਾਣੀ ਚਲਾ ਗਿਆ, ਜਿਸ ਕਾਰਨ ਲੋਕਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਵੀ ਹੋਇਆ ਸੀ | ਲੋਕਾਂ ਦੇ ਘਰਾਂ ਵਿਚ ਚਲਾ ਗਿਆ ਸੀ ਤੇ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਸੀ | ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਸਾਡੀ ਇਹੀ ਅਪੀਲ ਹੈ ਕਿ ਸੀਵਰੇਜ ਦੀ ਸਫਾਈ ਠੀਕ ਢੰਗ ਨਾਲ ਪਹਿਲਾਂ ਹੀ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ |
Ad Position 22
No active advertisement
ਪਿਛਲੀ ਖ਼ਬਰ ਕਰੋੜਾਂ ਦੇ ਟੈਕਸ ਦੇਣ ਵਾਲੇ ਇੰਡਸਟਰੀਅਲ ਏਰੀਆ 'ਚ ਸਫ਼ਾਈ ਸੇਵਕ ਨਹੀਂ <br/> ਅਗਲੀ ਖ਼ਬਰ ਵਡਾਲਾ ਰਾਇਲ ਕਾਲੋਨੀ 'ਚ ਕੁੱਤਿਆਂ ਨੂੰ ਲੈ ਕੇ ਹੋਇਆ ਵਿਵਾਦ ਕੁੱਟਮਾਰ ਤੱਕ ਪਹੁੰਚਿਆ
Ad Position 24