18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਆਮ ਆਦਮੀ ਕਲੀਨਿਕਾਂ ਲਈ ਮੈਡੀਕਲ ਅਫ਼ਸਰਾਂ ਦੀ ਹੋਈ ਇੰਟਰਵਿਊ

Ad Position 21
No active advertisement
ਅਜੀਤ ਡੈਸਕ 11-06-2026
ਜਲੰਧਰ, 10 ਜੂਨ (ਜਤਿੰਦਰ ਪੰਮੀ)-ਜ਼ਿਲ੍ਹੇ ਵਿਚ ਆਮ ਆਦਮੀ ਕਲੀਨਿਕਾਂ (ਅਰਬਨ ਤੇ ਰੂਰਲ) ਅਧੀਨ ਮੈਡੀਕਲ ਅਫ਼ਸਰਾਂ ਦੀ ਇੰਟਰਵਿਊ ਸਿਵਲ ਸਰਜਨ ਦਫ਼ਤਰ ਵਿਖੇ ਹੋਈ | ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਮੇਟੀ, ਜਿਸ 'ਚ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਨਿੰਦਰ ਰਿਆੜ ਸ਼ਾਮਲ ਸਨ, ਵਲੋਂ ਇੰਟਰਵਿਊ ਪੂਰੇ ਪਾਰਦਰਸ਼ੀ ਢੰਗ ਨਾਲ ਲਈ ਗਈ | ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ (ਅਰਬਨ ਅਤੇ ਰੂਰਲ) ਦੇ ਮੈਡੀਕਲ ਅਫਸਰਾਂ ਦੀ ਆਸਾਮੀਆਂ ਲਈ ਇਹ ਇੰਟਰਵਿਊ ਪ੍ਰਕਿਰਿਆ ਰੱਖੀ ਗਈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨਿਰਧਾਰਿਤ ਟੀਮਾਂ ਵੱਲੋਂ ਕਾਊਾਸਲਿੰਗ ਦੌਰਾਨ ਉਮੀਦਵਾਰਾਂ ਦੇ ਅਸਲ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਅਤੇ ਕਾਊਾਸਲਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲੀ | ਡਾ. ਰਾਜੇਸ਼ ਗਰਗ ਵਲੋਂ ਆਮ ਆਦਮੀ ਕਲੀਨਿਕਾਂ (ਅਰਬਨ ਅਤੇ ਰੂਰਲ) ਦੇ ਨਵਨਿਯੁਕਤ ਫਾਰਮਾਸਿਸਟਾਂ ਅਤੇ ਕਲੀਨਿਕਲ ਸਹਾਇਕਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ ਅਤੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ | ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਵਿੱਚ ਸਿਹਤ ਸਹੂਲਤਾਂ ਨੂੰ ਵਧਾਇਆ ਜਾ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ | ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਵਿੱਚ ਭਰਤੀ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਐੱਫ. ਐੱਨ. ਪੀ. ਓ. ਦੀ 13ਵੀਂ ਫੈਡਰਲ ਕਾਂਗਰਸ ਤੇ ਐੱਨ. ਏ. ਪੀ. ਈ. ਗਰੁੱਪ 'ਸੀ' ਦਾ 26ਵਾਂ ਅਖਿਲ ਭਾਰਤੀ ਸੰਮੇਲਨ ਸਮਾਪ... ਅਗਲੀ ਖ਼ਬਰ ਤੇਜੱਸਵੀ ਮਿਨਹਾਸ ਨੇ ਬਿਸਤ ਦੁਆਬ ਨਹਿਰ ਦੇ ਗੰਭੀਰ ਪ੍ਰਦੂਸ਼ਣ ਬਾਰੇ ਕੀਤੀ ਸ਼ਿਕਾਇਤ <br/>
Ad Position 24