18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮਨਰੇਗਾ ਮੁਲਾਜ਼ਮਾਂ ਨੇ ਸਾੜੀਆਂ ਸਰਕਾਰ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ <br/>

Ad Position 21
No active advertisement
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਬਾਹਰ ਸਰਕਾਰ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ ਸਾੜਦੇ ਹੋਏ ਮਨਰੇਗਾ ਮੁਲਾਜ਼ਮ | ਤਸਵੀਰ-ਜੀਪੀ ਸਿੰਘ <br/> 11-06-2026
ਜਲੰਧਰ, 10 ਜੂਨ (ਜਤਿੰਦਰ ਪੰਮੀ)- ਜ਼ਿਲ੍ਹੇ ਦੇ ਸਮੂਹ ਮਨਰੇਗਾ ਮੁਲਾਜ਼ਮਾਂ ਵਲੋਂ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ | ਪ੍ਰਦਰਸ਼ਨਕਾਰੀਆਂ ਵਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦੇ ਹੋਏ ਮਨਰੇਗਾ ਮੁਲਾਜ਼ਮਾਂ ਦੀ ਜਥੇਬੰਦੀ ਦੇ ਪ੍ਰੈੱਸ ਸਕੱਤਰ ਸੰਦੀਪ ਕਲੇਰ ਨੇ ਦੱਸਿਆ ਕਿ ਮਨਰੇਗਾ ਮੁਲਾਜ਼ਮ ਪਿਛਲੇ 9 ਦਿਨਾਂ ਤੋਂ ਪੰਚਾਇਤ ਵਿਭਾਗ ਵਿਚ ਮਰਜ ਕਰਨ ਤੇ ਰਹਿੰਦੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਕਲਮ ਛੋੜ ਹੜਤਾਲ 'ਤੇ ਬੈਠੇ ਹਨ | ਵਿਭਾਗ ਵਲੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਦਾ ਹੱਲ ਕਰਨ ਦੀ ਬਜਾਏ ਪੀ. ਐੱਸ. ਆਰ. ਐੱਲ. ਐੱਮ. ਵਿਭਾਗ ਨੂੰ ਮਨਰੇਗਾ ਚਲਾਉਣ ਲਈ ਪੱਤਰ ਜਾਰੀ ਕਰ ਦਿੱਤੇ ਹਨ, ਜੋ ਕਿ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਹੈ | ਇਸ ਮੌਕੇ ਚਰਨਜੀਤ, ਰਜਤ, ਸੋਮਰਾਜ, ਪਿਆਰਾ ਸਿੰਘ, ਮਨਦੀਪ, ਗੁਰਵਿੰਦਰ, ਅਤੁਲ ਠਾਕੁਰ, ਜਤਿੰਦਰ ਮੋਹਨ ਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਰਬਾਰ ਬਾਬਾ ਸਾਈਾ ਲੋਕ ਦਾ ਸਾਲਾਨਾ ਜੋੜ ਮੇਲਾ 15 ਤੇ 16 ਨੂੰ ਅਗਲੀ ਖ਼ਬਰ ਐੱਫ. ਐੱਨ. ਪੀ. ਓ. ਦੀ 13ਵੀਂ ਫੈਡਰਲ ਕਾਂਗਰਸ ਤੇ ਐੱਨ. ਏ. ਪੀ. ਈ. ਗਰੁੱਪ 'ਸੀ' ਦਾ 26ਵਾਂ ਅਖਿਲ ਭਾਰਤੀ ਸੰਮੇਲਨ ਸਮਾਪ...
Ad Position 24