18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਆਹਲੂਵਾਲੀਆ ਵਲੋਂ ਚੇਅਰਪਰਸਨ ਰਮਨਦੀਪ ਕੌਰ ਨੂੰ ਅਹੁਦਾ ਸੰਭਾਲਣ 'ਤੇ ਵਧਾਈ <br/>

Ad Position 21
No active advertisement
ਬਲਾਕ ਸੰਮਤੀ ਸ਼ਾਹਕੋਟ ਦੀ ਚੇਅਰਪਰਸਨ ਰਮਨਦੀਪ ਕੌਰ ਵਲੋਂ ਅਹੁਦਾ ਸੰਭਾਲਣ 'ਤੇ ਗੁਲਦਸਤਾ ਭੇਟ ਕਰ ਕੇ ਵਧਾਈ ਦਿੰਦੇ ਹੋਏ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਕੋਆਰਡੀਨੇਟਰ ਜਗਜੋਤ ਸਿੰਘ ਆਹਲੂਵਾਲੀਆ, ਉਨ੍ਹਾਂ ਦੀ ਪਤਨੀ ਸੋਨੀਆ ਆਹਲੂਵਾਲੀਆ ਬਲਾਕ ਸੰਮਤੀ ਮੈਂਬਰ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 11-06-2026
ਸ਼ਾਹਕੋਟ, 10 ਜੂਨ (ਦਲਜੀਤ ਸਿੰਘ ਸਚਦੇਵਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਕੋਆਰਡੀਨੇਟਰ ਜਗਜੋਤ ਸਿੰਘ ਆਹਲੂਵਾਲੀਆ ਤੇ ਉਨ੍ਹਾਂ ਦੀ ਪਤਨੀ ਸੋਨੀਆ ਆਹਲੂਵਾਲੀਆ ਬਲਾਕ ਸੰਮਤੀ ਮੈਂਬਰ ਵਲੋਂ ਬਲਾਕ ਸੰਮਤੀ ਸ਼ਾਹਕੋਟ ਦੀ ਨਵੀਂ ਚੇਅਰਪਰਸਨ ਰਮਨਦੀਪ ਕੌਰ ਵਲੋਂ ਅਹੁਦਾ ਸੰਭਾਲਣ 'ਤੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਤੀ ਸਰਬਜੀਤ ਸਿੰਘ ਮੁੱਤੀ ਸਰਪੰਚ ਨਵਾਂ ਕਿਲ੍ਹਾ ਨੂੰ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ ਗਈ | ਉਨ੍ਹਾਂ ਕਿਹਾ ਕਿ ਚੇਅਰਪਰਸਨ ਰਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਪਿੰਡਾਂ ਦਾ ਸਰਬਪੱਖੀ ਵਿਕਾਸ ਹੋਵੇਗਾ, ਜਿਸ ਵਿਚ ਬੁਨਿਆਦੀ ਸਹੂਲਤਾਂ, ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਰਮਨਦੀਪ ਕੌਰ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਨਹੀਂ ਹੋਣ ਦੇਣਗੇ ਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ | ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਨਵੀਂ ਚੇਅਰਪਰਸਨ ਪਿੰਡਾਂ ਦੇ ਵਿਕਾਸ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਵੀ ਪੂਰੀ ਗੰਭੀਰਤਾ ਨਾਲ ਕੰਮ ਕਰਨਗੇ ਤੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਪਿੰਡ ਬੇਗਮਪੁਰਾ ਵਿਖੇ ਹਾਰਡਵੇਅਰ ਦੀ ਦੁਕਾਨ 'ਚ ਚੋਰੀ <br/> ਅਗਲੀ ਖ਼ਬਰ ਦਰਬਾਰ ਬਾਬਾ ਸਾਈਾ ਲੋਕ ਦਾ ਸਾਲਾਨਾ ਜੋੜ ਮੇਲਾ 15 ਤੇ 16 ਨੂੰ
Ad Position 24