ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕਾਂ ਦੇ 8 ਹੋਰ ਮੈਡੀਕਲ ਅਫਸਰਾਂ ਨੂੰ ਦਿੱਤੇ ਨਿਯੁਕਤੀ ਪੱਤਰ <br/>

Ad Position 21
No active advertisement
ਨਵ-ਨਿਯੁਕਤ 8 ਮੈਡੀਕਲ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਸਿਵਲ ਸਰਜਨ ਡਾ. ਰਾਜੇਸ਼ ਗਰਗ | ਤਸਵੀਰ-ਮੁਨੀਸ਼ <br/> 12-06-2026
ਜਲੰਧਰ, 11 ਜੂਨ (ਜਤਿੰਦਰ ਪੰਮੀ)-ਮਰੀਜ਼ਾਂ ਨੂੰ ਘਰ ਦੇ ਨੇੜੇ ਹੀ ਇਲਾਜ ਦੀ ਸੁਵਿਧਾ ਉਪਲਬਧ ਕਰਵਾਉਣ ਲਈ ਜ਼ਿਲ੍ਹੇ ਵਿੱਚ 8 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ | ਇਸ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰਾਜੇਸ਼ ਗਰਗ ਵਲੋਂ ਵੀਰਵਾਰ ਨੂੰ ਇਨ੍ਹਾਂ ਕਲੀਨਿਕਾਂ ਵਿੱਚ ਤਾਇਨਾਤ ਹੋਣ ਵਾਲੇ ਮੈਡੀਕਲ ਅਫਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ | ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕਾਂ ਦੇ ਸਟਾਫ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ | ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਦੇ ਸਾਰੇ ਸਟਾਫ ਨੂੰ ਮਰੀਜਾਂ ਨੂੰ ਦੇਖਣ ਸੰਬੰਧੀ ਆਨਲਾਈਨ ਪ੍ਰਕਿ੍ਰਿਆ ਬਾਰੇ ਜਾਣਕਾਰੀ ਦਿੱਤੀ ਗਈ | ਆਮ ਆਦਮੀ ਕਲੀਨਿਕ ਵਿਖੇ ਇੱਕ ਡਾਕਟਰ ਦੇ ਨਾਲ ਇੱਕ ਫਾਰਮਾਸਿਸਟ/ਕਲੀਨਿਕ ਅਸਿਸਟੈਂਟ ਆਪਣੀਆਂ ਸੇਵਾਵਾਂ ਦੇਣਗੇ | ਡਾ. ਰਾਜੇਸ਼ ਗਰਗ ਨੇ ਦੱਸਿਆ ਗਿਆ ਕਿ ਸ਼ਹਿਰ 'ਚ ਬੁੱਢਾਮੱਲ ਗਰਾਊਾਡ, ਗੁਰੂ ਰਵਿਦਾਸ ਮੰਦਰ ਸਿਧਾਰਥ ਨਗਰ, ਪੋਲੀਟੈਕਨਿਕ ਕਾਲਜ, ਸਲੇਮਪੁਰ, ਸਰਾਏਖਾਸ ਐੱਸ.ਐੱਚ.ਸੀ. ਅਤੇ ਸਪੋਰਟਸ ਐਂਡ ਸਰਜੀਕਲ ਕੰਪਲੈਕਸ ਵਿਖੇ ਨਵੇਂ ਆਮ ਆਦਮੀ ਕਲੀਨਿਕ ਖੁੱਲ੍ਹ ਰਹੇ ਹਨ | ਇਨ੍ਹਾਂ ਵਿਚ ਮੈਡੀਕਲ ਸਟਾਫ ਦੀ ਨਿਯੁਕਤੀ ਉਪਰੰਤ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ ਦੇਖਣ ਦੀ ਮੁੱਢਲੀ ਪ੍ਰਕਿ੍ਰਿਆ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ | ਇਨ੍ਹਾਂ ਨਵੇਂ 8 ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਧ ਕੇ 83 ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ਇੱਥੇ ਮਰੀਜ਼ਾਂ ਨੂੰ 102 ਤਰ੍ਹਾਂ ਦੀਆਂ ਦਵਾਈਆਂ ਬਿਨਾਂ ਕਿਸੇ ਖਰਚ ਦੇ ਮਿਲਣਗੀਆਂ | ਇਸ ਦੇ ਨਾਲ ਹੀ 47 ਤਰ੍ਹਾਂ ਦੇ ਲੈਬ ਟੈਸਟ ਦੀ ਸੁਵਿਧਾ, ਗਰਭਵਤੀ ਔਰਤਾਂ ਲਈ ਐਮਪੈਨਲਡ ਸੈਂਟਰ 'ਤੇ ਮੁਫਤ ਸਕੈਨਿੰਗ ਅਤੇ ਓਪੀਡੀ ਦੌਰਾਨ ਐਂਟੀ ਰੈਬੀਜ ਵੈਕਸੀਨ ਦੀ ਸੁਵਿਧਾ ਵੀ ਮੁਫਤ ਉਪਲਬਧ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਕੇ.ਐੱਮ.ਵੀ. ਦੀ ਵਿਦਿਆਰਥਣ ਨੇ ਫਰਾਂਸ 'ਚ ਪਲੇਸਮੈਂਟ ਕੀਤੀ ਹਾਸਿਲ <br/> ਅਗਲੀ ਖ਼ਬਰ ਬਾਬਾ ਚਸ਼ਮਾ ਸ਼ਾਹ ਦੀ ਯਾਦ ਵਿੱਚ ਸਾਲਾਨਾ ਜੋੜ ਮੇਲਾ 18 ਨੂੰ
Ad Position 24
No active advertisement