ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸਾਈਾ ਦਾਸ ਸਕੂਲ ਦੇ ਮੈਦਾਨ 'ਚ ਅੱਜ ਹੋਵੇਗੀ ਭਗਵਾਨ ਸ਼ਿਵ ਦੀ ਮਹਿਮਾ, ਪੰਜਾਬ ਦੇ ਮਹਾਂਮੰਡਲੇਸ਼ਵਰ ਲੈਣਗੇ ਹਿੱਸਾ

Ad Position 21
No active advertisement
ਅਜੀਤ ਡੈਸਕ 13-06-2026
ਜਲੰਧਰ, 12 ਜੂਨ (ਜਤਿੰਦਰ ਪੰਮੀ)-ਪੰਜਾਬ ਸਰਕਾਰ ਵਲੋਂ ਮਹਾਂਨਗਰ ਵਾਸੀਆਂ ਨੂੰ ਧਾਰਮਿਕ ਆਸਥਾ ਨਾਲ ਜੋੜਨ ਲਈ 13 ਜੂਨ ਨੂੰ ਪਟੇਲ ਚੌਕ ਸਥਿਤ ਸਾਈਾ ਦਾਸ ਸਕੂਲ ਦੇ ਮੈਦਾਨ 'ਚ ਕਰਵਾਈ ਜਾ ਰਹੀ 'ਇਕ ਸ਼ਾਮ ਸ਼ਿਵ ਭਗਵਾਨ ਦੇ ਨਾਮ' ਦੌਰਾਨ ਧਾਰਮਿਕ ਗਾਇਕ ਭਜਨਾਂ ਰਾਹੀਂ ਭਗਵਾਨ ਸ਼ਿਵ ਦਾ ਮਹਿਮਾ ਦਾ ਗੁਣਗਾਨ ਕਰਨਗੇ | ਇਸ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਪੰਜਾਬ ਭਰ ਦੇ 30 ਦੇ ਕਰੀਬ ਮਹਾਂਮੰਡਲੇਸ਼ਵਰ ਹਿੱਸਾ ਲੈਣ ਕੇ ਸਮਾਗਮ ਦੀ ਸ਼ੋਭਾ ਵਧਾਉਣਗੇ | ਉਨ੍ਹਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੀ ਵਿਸ਼ੇਸ਼ ਤੌਰ 'ਤੇ ਪੁੱਜ ਰਹੇ ਹਨ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ 'ਆਪ' ਦੇ ਸੀਨੀਅਰ ਆਗੂ ਤੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਇਹ ਧਾਰਮਿਕ ਸਮਾਗਮ ਸ਼ਾਮ 6.30 ਵਜੇ ਸ਼ੁਰੂ ਹੋਵੇਗਾ | ਇਸ ਦੌਰਾਨ ਪ੍ਰਸਿੱਧ ਭਜਨ ਗਾਇਕ ਹੰਸ ਰਾਜ ਰਘੂਵੰਸ਼ੀ ਆਪਣੇ ਮਧੁਰ ਭਜਨਾਂ ਰਾਹੀਂ ਸ਼ਰਧਾਲੂਆਂ ਨੂੰ ਭਗਵਾਨ ਸ਼ਿਵ ਦੀ ਮਹਿਮਾ ਸੁਣਾਉਣਗੇ | ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੀਆਂ ਤਿਆਰੀਆਂ ਪਿਛਲੇ ਦਿਨਾਂ ਤੋਂ ਲਗਾਤਾਰ ਚੱਲ ਰਹੀਆਂ ਸਨ ਜੋ ਕਿ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਸਾਈਾ ਦਾਸ ਸਕੂਲ ਦੇ ਮੈਦਾਨ 'ਚ ਪੰਡਾਲ ਤੇ ਮੰਚ ਪੂਰੀ ਤਰ੍ਹਾਂ ਤਿਆਰ ਹੋ ਚੁੱਕਾ ਹੈ | ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਦੀ ਅਗਵਾਈ ਹੇਠ ਪੁਲਿਸ ਵਲੋਂ ਸਮਾਗਮ ਵਾਲੀ ਥਾਂ ਅਤੇ ਪੂਰੇ ਸ਼ਹਿਰ ਅੰਦਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਚੁੱਕੇ ਹਨ | ਦੀਪਕ ਬਾਲੀ ਨੇ ਕਿਹਾ ਕਿ ਇਸ ਧਾਰਮਿਕ ਸਮਾਗਮ 'ਚ ਜਲੰਧਰ ਸ਼ਹਿਰ ਤੋਂ ਇਲਾਵਾ ਆਸ-ਆਸ ਦੇ ਖੇਤਰਾਂ ਤੋਂ ਵੀ ਵੱਡੀ ਗਿਣਤੀ ਸ਼ਰਧਾਲੂਆਂ ਦੇ ਪੁੱਜਣ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ | ਸਰਕਾਰ ਵਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਵੀ ਸਮਾਗਮ ਕਰਵਾਏ ਗਏ ਸਨ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਸੰਬੰਧੀ ਵੀ ਪੰਜਾਬ ਵਿਚ ਸਮਾਗਮ ਕਰਵਾਏ ਜਾ ਰਹੇ ਹਨ | ਪੰਜਾਬ ਸਰਕਾਰ ਦਾ ਇਹ ਉਪਰਾਲਾ ਲੋਕਾਂ ਨੂੰ ਧਰਮ ਨਾਲ ਜੋੜਨਾ ਅਤੇ ਆਪਸੀ ਭਾਈਚਾਰਾ ਮਜ਼ਬੂਤ ਕਰਨ ਲਈ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਲੰਮਾ ਪਿੰਡ ਚੌਕ ਫਲਾਈਓਵਰ ਨੇੜੇ ਭਿਆਨਕ ਸੜਕ ਹਾਦਸਾ, ਐਕਟਿਵਾ ਸਵਾਰ ਦੀ ਮੌਤ ਅਗਲੀ ਖ਼ਬਰ ਪਿਮਸ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਸੰਭਾਲ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਹੁਲਾਰਾ ਦੇਣ ਪਹੁੰਚੇ ਸ੍ਰੀਮਤੀ ਗੁਰਜੋਤ ਕੌ...
Ad Position 24
No active advertisement