ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਨਾਗਰਾ 'ਚ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਬੱਚਾ ਗੰਭੀਰ ਜ਼ਖ਼ਮੀ, ਚਾਲਕ ਫ਼ਰਾਰ

Ad Position 21
No active advertisement
ਅਜੀਤ ਡੈਸਕ 13-06-2026
ਮਕਸੂਦਾਂ 12 ਜੂਨ (ਸੌਰਵ ਮਹਿਤਾ)-ਨਾਗਰਾ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ ਆਲਟੋ ਕਾਰ ਵੱਲੋਂ ਸਾਈਕਲ ਸਵਾਰ ਬੱਚਿਆਂ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਹਾਦਸੇ ਵਿੱਚ ਇੱਕ 11 ਸਾਲਾ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ | ਪੀੜਤ ਬੱਚੇ ਸਸਸੀ ਦੇ ਪਿਤਾ ਰੰਗੇਸ਼ ਝਾ, ਜੋ ਮੂਲ ਰੂਪ ਵਿੱਚ ਬਿਹਾਰ ਦੇ ਰਹਿਣ ਵਾਲੇ ਹਨ, ਨੇ ਦੱਸਿਆ ਕਿ ਉਹ ਖੁਦ ਦਿਵਿਆਂਗ ਹਨ ਅਤੇ ਕੁਝ ਦਿਨ ਪਹਿਲਾਂ ਆਪਣੇ ਪੁੱਤਰ ਸਮੇਤ ਸ਼ਿਵ ਨਗਰ ਵਿੱਚ ਰਹਿੰਦੇ ਆਪਣੇ ਭਰਾ ਕੋਲ ਆਏ ਹੋਏ ਸਨ | ਪਰਿਵਾਰ ਨੇ 15 ਜੂਨ ਨੂੰ ਮਾਤਾ ਸ਼੍ਰੀ ਵੈਸ਼ਨੋ ਦੇਵੀ ਧਾਮ ਵਿਖੇ ਨਤਮਸਤਕ ਹੋਣ ਲਈ ਜਾਣਾ ਸੀ | ਉਨ੍ਹਾਂ ਦੱਸਿਆ ਕਿ ਸ਼ਾਮ ਵੇਲੇ ਉਨ੍ਹਾਂ ਦਾ ਪੁੱਤਰ ਸਸਸੀ ਅਤੇ ਉਸਦੇ ਦੋ ਰਿਸ਼ਤੇਦਾਰ ਬੱਚੇ ਸਾਈਕਲ 'ਤੇ ਸਬਜ਼ੀ ਲੈਣ ਲਈ ਘਰੋਂ ਨਿਕਲੇ ਸਨ | ਜਦੋਂ ਉਹ ਨਾਗਰਾ ਇਲਾਕੇ ਵਿੱਚ ਪਹੁੰਚੇ ਤਾਂ ਇੱਕ ਤੇਜ਼ ਰਫ਼ਤਾਰ ਆਲਟੋ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਟੱਕਰ ਇੰਨੀ ਭਿਆਨਕ ਸੀ ਕਿ ਸਸਸੀ ਗੰਭੀਰ ਜ਼ਖ਼ਮੀ ਹੋ ਗਿਆ | ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਹਾਲਤ ਨਾਜ਼ੁਕ ਹੋਣ ਕਾਰਨ ਅੱਗੇ ਰੈਫਰ ਕਰ ਦਿੱਤਾ | ਬਾਅਦ ਵਿੱਚ ਪਰਿਵਾਰ ਵੱਲੋਂ ਉਸ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ | ਰੰਗੇਸ਼ ਝਾ ਨੇ ਦੱਸਿਆ ਕਿ ਉਹ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਦਿਵਿਆਂਗ ਹੋਣ ਕਾਰਨ ਕੋਈ ਰੋਜ਼ਗਾਰ ਵੀ ਨਹੀਂ ਕਰ ਸਕਦੇ | ਉਧਰ, ਮੌਕੇ 'ਤੇ ਮੌਜੂਦ ਲੋਕਾਂ ਨੇ ਫ਼ਰਾਰ ਹੋਈ ਕਾਰ ਦਾ ਨੰਬਰ ਨੋਟ ਕਰਕੇ ਪਰਿਵਾਰ ਨੂੰ ਦੇ ਦਿੱਤਾ | ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਕਬੀਰ ਨਗਰ ਇਲਾਕੇ ਦਾ ਰਹਿਣ ਵਾਲਾ ਹੈ | ਘਟਨਾ ਸਬੰਧੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਇੰਦਰਾਪੁਰਮ ਦੇ ਤਿੰਨ ਅਲਾਟੀਆਂ ਦੇ ਹੱਕ ਵਿਚ ਫ਼ੈਸਲਾ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਪੰਜਾਬ ਰੋਡਵੇਜ਼ ਵਰਕਸ਼ਾਪ ਵਿਖੇ ਚਲਾਈ ਗਈ ਡੇਂਗੂ ਵਿਰੋਧੀ ਮੁਹਿੰਮ
Ad Position 24
No active advertisement