ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

11 ਕੇਵੀ ਲਾਈਨ 'ਤੇ ਕੰਮ ਦੌਰਾਨ ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਗੰਭੀਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 13-06-2026
ਮਕਸੂਦਾਂ 12 ਜੂਨ (ਸੌਰਵ ਮਹਿਤਾ)-ਪਾਵਰਕਾਮ ਦੇ ਇੱਕ ਸਹਾਇਕ ਲਾਈਨਮੈਨ ਦੇ ਕੰਮ ਦੌਰਾਨ ਕਰੰਟ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਕਬੀਰ ਨਗਰ ਨਿਵਾਸੀ ਰਾਜਿੰਦਰ ਕੁਮਾਰ, ਜੋ ਪਾਵਰਕਾਮ ਵਿੱਚ ਸਹਾਇਕ ਲਾਈਨਮੈਨ ਵਜੋਂ ਡਿਊਟੀ ਨਿਭਾ ਰਿਹਾ ਹੈ, ਮਕਸੂਦਾਂ ਖੇਤਰ ਵਿੱਚ 11 ਕੇਵੀ ਬਿਜਲੀ ਲਾਈਨ 'ਤੇ ਮੁਰੰਮਤ ਦਾ ਕੰਮ ਕਰ ਰਿਹਾ ਸੀ | ਇਸ ਦੌਰਾਨ ਅਚਾਨਕ ਲਾਈਨ ਵਿੱਚ ਕਰੰਟ ਆ ਜਾਣ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ | ਹਾਦਸੇ ਦੌਰਾਨ ਰਾਜਿੰਦਰ ਕੁਮਾਰ ਲਾਈਨ ਤੋਂ ਹੇਠਾਂ ਡਿੱਗ ਪਿਆ, ਜਿਸ ਕਾਰਨ ਉਸ ਦਾ ਇੱਕ ਹੱਥ ਬੁਰੀ ਤਰ੍ਹਾਂ ਝੁਲਸ ਗਿਆ, ਜਦਕਿ ਚਿਹਰੇ 'ਤੇ ਵੀ ਗੰਭੀਰ ਸੱਟਾਂ ਲੱਗੀਆਂ ਅਤੇ ਟਾਂਕੇ ਲਗਾਉਣੇ ਪਏ | ਮੌਕੇ 'ਤੇ ਮੌਜੂਦ ਸਾਥੀ ਕਰਮਚਾਰੀਆਂ ਨੇ ਤੁਰੰਤ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਉਸ ਦਾ ਇਲਾਜ ਜਾਰੀ ਹੈ | ਡਾਕਟਰਾਂ ਮੁਤਾਬਕ ਜ਼ਖ਼ਮੀ ਕਰਮਚਾਰੀ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਅਤੇ ਉਸ ਨੂੰ ਹੋਸ਼ ਆ ਚੁੱਕਾ ਹੈ |
ਕਰਮਚਾਰੀਆਂ ਨੇ ਚੁੱਕੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ
ਹਾਦਸੇ ਤੋਂ ਬਾਅਦ ਪਾਵਰਕਾਮ ਦੇ ਕਰਮਚਾਰੀਆਂ ਵਿੱਚ ਚਰਚਾ ਛਿੜ ਗਈ ਹੈ | ਸਾਥੀ ਮੁਲਾਜ਼ਮਾਂ ਦਾ ਦੋਸ਼ ਹੈ ਕਿ ਜਿਸ ਲਾਈਨ ਲਈ ਪਰਮਿਟ ਲਿਆ ਗਿਆ ਸੀ, ਉਸ ਦੀ ਬਜਾਏ ਕਿਸੇ ਹੋਰ ਲਾਈਨ 'ਤੇ ਕੰਮ ਕਰਵਾਇਆ ਜਾ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ | ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਇਹ ਪਤਾ ਲਗਾਇਆ ਜਾਵੇ ਕਿ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਗਈ ਸੀ ਜਾਂ ਨਹੀਂ ਅਤੇ ਕਰੰਟ ਆਉਣ ਦੇ ਅਸਲ ਕਾਰਨਾਂ ਦੀ ਵੀ ਪੜਤਾਲ ਹੋਣੀ ਚਾਹੀਦੀ ਹੈ |
ਜਾਂਚ ਤੋਂ ਬਾਅਦ ਬਣਦੀ ਕਾਰਵਾਈ ਹੋਵੇਗੀ-ਚੁਟਾਨੀ
ਪਾਵਰਕਾਮ ਦੇ ਡਿਪਟੀ ਚੀਫ ਇੰਜੀਨੀਅਰ ਗੁਲਸ਼ਨ ਚੁਟਾਨੀ ਨੇ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਜ਼ਖ਼ਮੀ ਕਰਮਚਾਰੀ ਦੇ ਇਲਾਜ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਹਾਦਸਾ ਕਿਵੇਂ ਵਾਪਰਿਆ, ਕੀ ਸੁਰੱਖਿਆ ਉਪਕਰਨ ਵਰਤੇ ਜਾ ਰਹੇ ਸਨ ਅਤੇ ਕੰਮ ਦੌਰਾਨ ਕਿਹੜੀਆਂ ਹਦਾਇਤਾਂ ਦੀ ਪਾਲਣਾ ਕੀਤੀ ਗਈ, ਇਨ੍ਹਾਂ ਸਾਰੇ ਪਹਿਲੂਆਂ ਦੀ ਵਿਸਥਾਰ ਨਾਲ ਜਾਂਚ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜਾਂਚ ਲਈ ਕਮੇਟੀ ਗਠਿਤ ਕੀਤੀ ਜਾ ਰਹੀ ਹੈ ਅਤੇ ਰਿਪੋਰਟ ਮਿਲਣ ਉਪਰੰਤ ਜੇਕਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਲਾਪਰਵਾਹੀ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵਿਭਾਗੀ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਜਾਪਾਨ ਵਿੱਚ ਚੈਂਪੀਅਨ ਬਣੀ ਭਾਰਤੀ ਅੰਡਰ-18 ਹਾਕੀ ਟੀਮ ਦੇ ਖਿਡਾਰੀ ਬਿ੍ੰਦਰ ਸਿੰਘ ਦਾ ਪਿੰਡ ਸਰੀਂਹ ਵਿਖੇ ਸਨਮਾਨ ਅਗਲੀ ਖ਼ਬਰ ਸਾਫਟਵੇਅਰ ਨੂੰ ਲੈ ਕੇ ਕਈ ਲੋਕਾਂ ਦੇ ਫਸੇ ਚਾਲਾਨ
Ad Position 24
No active advertisement