31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਦਾਤਰ ਵਿਖਾ ਕੇ ਮਹਿਲਾ ਤੋਂ ਮੋਬਾਈਲ ਖੋਹਣ ਦੀ ਕੋਸ਼ਿਸ਼ ਕਰਨ ਵਾਲਾ ਲੁਟੇਰਾ ਕਾਬੂ

Ad Position 21
No active advertisement
ਅਜੀਤ ਡੈਸਕ 14-06-2026
ਮਕਸੂਦਾਂ, 13 ਜੂਨ (ਸÏਰਵ ਮਹਿਤਾ)-ਕਮਿਸ਼ਨਰ ਪੁਲਿਸ ਜਲੰਧਰ ਧਨਪ੍ਰੀਤ ਕÏਰ, ਆਈ.ਪੀ.ਐੱਸ. ਅਤੇ ਏ.ਡੀ.ਸੀ.ਪੀ.-1 ਆਕਰਸ਼ੀ ਜੈਨ, ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਡਵੀਜ਼ਨ ਨੰਬਰ-1 ਦੀ ਪੁਲਿਸ ਨੇ ਇੱਕ ਅਹਿਮ ਸਫਲਤਾ ਹਾਸਲ ਕੀਤੀ ਹੈ¢ ਪੁਲਿਸ ਨੇ ਮਈ ਮਹੀਨੇ ਦÏਰਾਨ ਮਕਸੂਦਾਂ ਇਲਾਕੇ ਵਿੱਚ ਇੱਕ ਮਹਿਲਾ ਤੋਂ ਮੋਬਾਈਲ ਖੋਹਣ ਦੀ ਕੋਸ਼ਿਸ਼ ਕਰਨ ਵਾਲੇ ਇੱਕ ਲੁਟੇਰੇ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਸ ਦੇ ਫਰਾਰ ਸਾਥੀ ਦੀ ਭਾਲ ਜਾਰੀ ਹੈ¢ਥਾਣਾ ਡਵੀਜ਼ਨ ਨੰਬਰ-1 ਦੇ ਮੁਖੀ ਇੰਸਪੈਕਟਰ ਰਾਕੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਮਈ 2026 ਨੂੰ ਪਿ੍ਆ ਦੇਵੀ ਪਤਨੀ ਸੁਖਦੇਵ ਕੁਮਾਰ ਵਾਸੀ ਮਕਸੂਦਾਂ ਦੇ ਬਿਆਨਾਂ 'ਤੇ ਮੁਕੱਦਮਾ ਨੰਬਰ 152 ਅਧੀਨ ਧਾਰਾ 304(2), 62 ਅਤੇ 3(5) ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਸੀ¢ ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ 17 ਮਈ ਨੂੰ ਉਹ ਆਪਣੇ ਛੋਟੇ ਬੱਚੇ ਨਾਲ ਕੰਮ ਤੋਂ ਘਰ ਵਾਪਸ ਆ ਰਹੀ ਸੀ, ਜਦੋਂ ਕਾਲੇ ਰੰਗ ਦੇ ਮੋਟਰਸਾਈਕਲ 'ਤੇ ਸਵਾਰ ਦੋ ਨਕਾਬਪੋਸ਼ ਨÏਜਵਾਨਾਂ ਨੇ ਦਾਤਰ ਦੀ ਨੋਕ 'ਤੇ ਉਸ ਤੋਂ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ¢ ਮਹਿਲਾ ਵੱਲੋਂ ਰÏਲਾ ਪਾਉਣ ਅਤੇ ਆਸ-ਪਾਸ ਦੇ ਲੋਕਾਂ ਦੇ ਇਕੱਠੇ ਹੋਣ 'ਤੇ ਦੋਵੇਂ ਮੁਲਜ਼ਮ ਮÏਕੇ ਤੋਂ ਫਰਾਰ ਹੋ ਗਏ ਸਨ¢
ਕਪੂਰਥਲਾ ਤੱਕ ਪਹੁੰਚੇ ਪੁਲਿਸ ਦੇ ਸੁਰਾਗ
ਮਾਮਲੇ ਦੀ ਜਾਂਚ ਦÏਰਾਨ ਐੱਸ.ਆਈ. ਵਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਮÏਕੇ ਦੇ ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੀ ਮਦਦ ਨਾਲ ਦੋਸ਼ੀਆਂ ਦੀ ਪਛਾਣ ਕੀਤੀ¢ ਜਾਂਚ ਦÏਰਾਨ ਸਾਹਮਣੇ ਆਇਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਹਨ¢ ਪੁਲਿਸ ਨੇ ਕਾਰਵਾਈ ਕਰਦਿਆਂ ਰਵਿੰਦਰਪਾਲ ਸਿੰਘ ਉਰਫ਼ ਰਵੀ ਪੁੱਤਰ ਸਵਰਗੀ ਸੁਰਜੀਤ ਸਿੰਘ ਵਾਸੀ ਪਿੰਡ ਤਲਵੰਡੀ ਕੂਕਾ, ਥਾਣਾ ਬੇਗੋਵਾਲ, ਜ਼ਿਲ੍ਹਾ ਕਪੂਰਥਲਾ ਨੂੰ ਉਸ ਦੇ ਘਰ ਨੇੜਿਓਾ ਗਿ੍ਫ਼ਤਾਰ ਕਰ ਲਿਆ¢ ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਨੰਬਰ 2-09-15-2203 ਸਪਲੈਂਡਰ ਵੀ ਬਰਾਮਦ ਕਰ ਲਿਆ ਹੈ¢
ਫਰਾਰ ਸਾਥੀ ਦੀ ਭਾਲ ਜਾਰੀ
ਪੁਲਿਸ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦਾ ਸਾਥੀ ਘਰ ਤੋਂ ਫਰਾਰ ਮਿਲਿਆ ਹੈ, ਜਿਸ ਦੀ ਗਿ੍ਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ¢ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਸ ਤੋਂ ਹੋਰ ਵਾਰਦਾਤਾਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ¢ ਪੁਲਿਸ ਨੇ ਇਹ ਵੀ ਦੱਸਿਆ ਕਿ ਗਿ੍ਫ਼ਤਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਲੁੱਟ-ਖੋਹ ਦਾ ਇੱਕ ਮਾਮਲਾ ਦਰਜ ਹੈ ਅਤੇ ਉਸ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ¢
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਨਵ-ਨਿਯੁਕਤ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਅਹੁਦੇਦਾਰਾਂ ਦੀ ਹੋਈ ਪਹਿਲੀ ਮੀਟਿੰਗ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਤੇ ਜੈ ਭੀਮ ਟੀਮ ਪੰਜਾਬ ਵਲੋਂ ਕਰਵਾਏ ਬੇਗਮਪੁਰਾ ਪੰਥਕ ਇਕੱਠ ’ਚ ਸੰਗਤਾਂ ਦਾ ਉਮੜਿਆ ਸੈਲਾਬ
Ad Position 24