31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਭਗਵਾਨ ਸ਼ਿਵ ਦੇ ਰੰਗ 'ਚ ਰੰਗਿਆ ਸਾਈਾ ਦਾਸ ਸਕੂਲ ਦਾ ਖੇਡ ਮੈਦਾਨ, ਹੰਸ ਰਾਜ ਰਘੂਵੰਸ਼ੀ ਦੇ ਭਜਨਾਂ 'ਤੇ ਝੂਮੇ ਹਜ਼ਾਰਾਂ ਸ਼ਰਧਾਲੂ

Ad Position 21
No active advertisement
ਅਜੀਤ ਡੈਸਕ 14-06-2026
ਜਲੰਧਰ, 13 ਜੂਨ (ਜਤਿੰਦਰ ਪੰਮੀ)-ਸ਼ਹਿਰ ਦੇ ਸਾਈਾ ਦਾਸ ਸਕੂਲ ਦੇ ਮੈਦਾਨ ਵਿੱਚ ਸ਼ਨਿਚਰਵਾਰ ਸ਼ਾਮ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕਰਵਾਏ ਗਏ ਅਧਿਆਤਮਿਕ ਪ੍ਰੋਗਰਾਮ 'ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਦੌਰਾਨ ਪੂਰਾ ਮੈਦਾਨ ਭਗਵਾਨ ਸ਼ਿਵ ਦੇ ਰੰਗ ਵਿਚ ਰੰਗਿਆ ਗਿਆ | ਸਮਾਗਮ ਦੌਰਾਨ ਪਹੁੰਚੇ ਹਜ਼ਾਰਾਂ ਸ਼ਰਧਾਲੂ ਪ੍ਰਸਿੱਧ ਭਜਨ ਗਾਇਕ ਹੰਸਰਾਜ ਰਘੂਵੰਸ਼ੀ ਨੇ ਭਗਵਾਨ ਸ਼ਿਵ ਤੇ ਭਗਵਾਨ ਪਰਸ਼ੂਰਾਮ ਜੀ ਨੂੰ ਸਮਰਪਿਤ ਭਜਨ ਗਾ ਕੇ ਸਰੋਤਿਆਂ ਨੂੰ ਮੰਤਰ-ਮੁਗਧ ਕੀਤਾ, ਜਦਕਿ ਕਈ ਪੂਜਨੀਕ ਸੰਤਾਂ ਨੇ ਵੀ ਇਸ ਮੌਕੇ ਆਪਣੀ ਹਾਜ਼ਰੀ ਲਵਾਈ | ਸ਼ਰਧਾਲੂ ਦੇ ਭਜਨਾਂ 'ਤੇ ਝੂਮਦੇ ਤੇ ਨੱਚਦੇ ਰਹੇ | ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਜੈਅੰਤੀ ਦੇ ਇਸ ਰਾਜ ਪੱਧਰੀ ਸਮਾਗਮ ਦੌਰਾਨ ਲੋਕਾਂ ਨਾਲ ਹਾਜ਼ਰੀ ਭਰਨਾ ਉਨ੍ਹਾਂ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ | ਉਹ ਧਾਰਮਿਕ ਉਤਸ਼ਾਹ, ਭਗਤੀ ਅਤੇ ਅਧਿਆਤਮਿਕ ਭਾਵਨਾ ਨਾਲ ਭਰੇ ਇਸ ਸਮਾਗਮ ਵਿੱਚ ਹਿੱਸਾ ਲੈ ਕੇ ਆਪਣੇ ਆਪ ਨੂੰ ਭਾਗਾਂ ਵਾਲਾ ਮਹਿਸੂਸ ਕਰ ਰਹੇ ਹਨ | ਇਸ ਸੁਭ ਦਿਹਾੜੇ 'ਤੇ ਪੰਜਾਬ ਦੇ ਲੋਕਾਂ ਖਾਸ ਕਰਕੇ ਜਲੰਧਰ ਵਾਸੀਆਂ ਨੂੰ ਦਿਲੋਂ ਵਧਾਈ ਦਿੰਦੇ ਹਨ | 'ਆਪ' ਸੁਪਰੀਮੋ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੂਰੇ ਸੂਬੇ ਵਿੱਚ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜਬੂਤ ਬਣਾਉਣ ਲਈ ਵਚਨਬੱਧ ਹੈ | ਅਸੀਂ ਮਹਾਨ ਗੁਰੂਆਂ, ਸੰਤਾਂ, ਮਹਾਪੁਰਸ਼ਾਂ ਅਤੇ ਪੀਰਾਂ-ਪੈਗੰਬਰਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ 'ਤੇ ਚੱਲ ਰਹੇ ਹਾਂ | ਪੰਜਾਬ ਵਿਚੋਂ ਲਗਭਗ 25 ਪੂਜਨੀਕ ਮਹਾਂਮੰਡਲੇਸ਼ਵਰ ਸੰਤ ਇਸ ਸਮਾਗਮ ਵਿੱਚ ਹਿੱਸਾ ਲੈ ਰਹੇ ਹਨ | ਅਸੀਂ ਭਾਗਾਂ ਵਾਲੇ ਹਾਂ ਕਿ ਸਾਨੂੰ ਅਜਿਹੀਆਂ ਪਵਿੱਤਰ ਰੂਹਾਂ ਦਾ ਅਸ਼ੀਰਵਾਦ ਤੇ ਮਾਰਗਦਰਸ਼ਨ ਪ੍ਰਾਪਤ ਹੋ ਰਿਹਾ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਧਰਮਾਂ ਦੇ ਪਵਿੱਤਰ ਧਾਰਮਿਕ ਗ੍ਰੰਥਾਂ ਨੂੰ ਬਣਦਾ ਸਤਿਕਾਰ ਦੇਣ ਲਈ ਪੰਜਾਬ ਸਰਕਾਰ ਨੇ ਧਾਰਮਿਕ ਗ੍ਰੰਥਾਂ ਦਾ ਪਾਵਨ ਸਰੂਪ ਲੈ ਕੇ ਜਾਣ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਵਾਹਨਾਂ ਨੂੰ ਮੋਟਰ ਵਾਹਨ ਟੈਕਸ ਤੋਂ ਛੋਟ ਦਿੱਤੀ ਹੈ | ਲੋਕਾਂ ਨੂੰ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, Tਮੈਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਜਾਤ, ਰੰਗ, ਨਸਲ ਅਤੇ ਧਰਮ ਤੋਂ ਉੱਪਰ ਉੱਠ ਕੇ ਅਜਿਹੇ ਪਵਿੱਤਰ ਦਿਹਾੜਿਆਂ ਨੂੰ ਸਮੂਹਿਕ ਤੌਰ 'ਤੇ ਮਨਾਉਣ | ਸਾਨੂੰ ਵੰਡ ਪਾਊ ਅਤੇ ਫਿਰਕੂ ਏਜੰਡਿਆਂ ਨੂੰ ਨਕਾਰਨਾ ਚਾਹੀਦਾ ਹੈ ਅਤੇ ਰੰਗਲਾ ਪੰਜਾਬ ਬਣਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ | ਆਓ, ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ, ਕਮਜ਼ੋਰ ਵਰਗਾਂ ਦੀ ਮਦਦ ਕਰਨ ਅਤੇ ਖੁਸ਼ਹਾਲ ਅਤੇ ਨਸ਼ਾ ਮੁਕਤ ਪੰਜਾਬ ਲਈ ਸਮੂਹਿਕ ਤੌਰ 'ਤੇ ਯੋਗਦਾਨ ਪਾਉਣ ਦਾ ਪ੍ਰਣ ਲਈਏ |'' ਇਸ ਮੌਕੇ 'ਆਪ' ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਮੋਹਿੰਦਰ ਭਗਤ, ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਨੀਤ ਧੀਰ, ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ, ਪਵਨ ਕੁਮਾਰ ਟੀਨੂੰ, ਦਿਨੇਸ਼ ਢੱਲ, ਵਿਧਾਇਕਾ ਇੰਦਰਜੀਤ ਕੌਰ ਮਾਨ, ਰਾਜਵਿੰਦਰ ਕੌਰ ਥਿਆੜਾ, ਸਮੂਹ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ | ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕਰਨ ਵਾਲੇ ਪ੍ਰਸਿੱਧ ਭਜਨ ਗਾਇਕ ਹੰਸਰਾਜ ਰਘੂਵੰਸ਼ੀ ਨੂੰ ਸੁਣਨ ਲਈ ਜਿੱਥੇ ਪੰਡਾਲ 'ਚ ਹਜ਼ਾਰਾਂ ਸ਼ਰਧਾਲੂ ਬੈਠੇ ਹੋਏ ਸਨ, ਉਥੇ ਹੀ ਵਧੇਰੇ ਗਿਣਤੀ 'ਚ ਸ਼ਰਧਾਲੂ ਆਪਣੇ ਪਸੰਦੀ ਭਜਨ ਸੁਣਨ ਲਈ ਬਾਹਰ ਸੜਕਾਂ 'ਤੇ ਖੜ੍ਹੇ ਸਨ | ਕਈ ਲੋਕ ਰਾਤ ਸਾਢੇ ਨੌ ਵਜੇ ਤਕ ਵੀ ਲਾਈਨਾਂ 'ਚ ਖੜ੍ਹੇ ਅੰਦਰ ਜਾਣ ਦੀ ਉਡੀਕ ਕਰ ਰਹੇ ਸਨ | ਦੇਰ ਰਾਤ ਤੱਕ ਚੱਲੇ ਪ੍ਰੋਗਰਾਮ ਦੌਰਾਨ ਸ਼ਰਧਾਲੂਆਂ ਨੇ ਭਜਨਾਂ ਦਾ ਖੂਬ ਆਨੰਦ ਮਾਣਿਆ | ਇਸ ਮੌਕੇ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪ੍ਰਬੰਧ ਵੀ ਕਾਫੀ ਮਜ਼ਬੂਤ ਕੀਤੇ ਗਏ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਨੇ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ <br/> ਅਗਲੀ ਖ਼ਬਰ ਵਾਪਸ ਆਈ ਸ਼ਹਿਰ ਦੀ 'ਧੜਕਣ'-16 ਤੋਂ ਮੁੜ ਸੁਣਾਈ ਦੇਵੇਗੀ 'ਕਲਾਕ ਟਾਵਰ' ਦੀ ਟਿਕ-ਟਿਕ
Ad Position 24