31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸਟੇਟ ਪਬਲਿਕ ਸਕੂਲ ਕੈਂਟ 'ਚ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਰਕਸ਼ਾਪ ਕਰਵਾਈ <br/>

Ad Position 21
No active advertisement
ਅਜੀਤ ਡੈਸਕ 14-06-2026
ਜਲੰਧਰ, 13 ਜੂਨ (ਪਵਨ ਖਰਬੰਦਾ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿੱਚ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 'ਲਰਨਿੰਗ ਆਉਟਕਮਜ਼ ਐਂਡ ਪੈਡਾਗੌਜੀਜ਼' ਵਿਸ਼ੇ 'ਤੇ ਇੱਕ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਸਫਲ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਆਧੁਨਿਕ ਅਧਿਆਪਨ ਵਿਧੀਆਂ, ਸਿੱਖਣ ਦੇ ਨਤੀਜਿਆਂ ਅਤੇ ਵਿਦਿਆਰਥੀ-ਕੇਂਦਰਿਤ ਸਿੱਖਿਆ ਦੇ ਮਹੱਤਵ ਬਾਰੇ ਜਾਣੂ ਕਰਵਾਉਣਾ ਸੀ | ਇਸ ਮੌਕੇ ਕਨਿਕਾ ਸਚਦੇਵਾ (ਪਿ੍ੰਸੀਪਲ ਨਿਊ ਜੀ.ਐਮ.ਟੀ. ਪਬਲਿਕ ਸਕੂਲ ਲੁਧਿਆਣਾ ) ਅਤੇ ਦਿਵਪ੍ਰੀਤ ਕੌਰ (ਪਿ੍ੰਸੀਪਲ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਜਲੰਧਰ) ਨੇ ਰਿਸੋਰਸ ਪਰਸਨ ਵਜੋਂ ਆਪਣੀ ਵਿਸ਼ੇਸ਼ ਭੂਮਿਕਾ ਨਿਭਾਈ | ਵਰਕਸ਼ਾਪ ਦੌਰਾਨ ਇਹਨਾਂ ਰਿਸੋਰਸ ਪਰਸਨਾਂ ਨੇ ਸਿੱਖਣ ਦੇ ਨਤੀਜਿਆਂ ਅਨੁਸਾਰ ਪਾਠ-ਯੋਜਨਾ ਤਿਆਰ ਕਰਨ, ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ, ਯੋਗਤਾ-ਆਧਾਰਿਤ ਸਿੱਖਿਆ ਅਤੇ ਪ੍ਰਭਾਵਸ਼ਾਲੀ ਮੁਲਾਂਕਣ ਤਕਨੀਕਾਂ ਬਾਰੇ ਵਿਸਤਿ੍ਤ ਜਾਣਕਾਰੀ ਸਾਂਝੀ ਕੀਤੀ | ਅਧਿਆਪਕਾਂ ਨੇ ਵੱਖ-ਵੱਖ ਗਤੀਵਿਧੀਆਂ, ਚਰਚਾਵਾਂ ਅਤੇ ਸਮੂਹਿਕ ਕਾਰਜਾਂ ਵਿੱਚ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ ਨੇ ਕਿਹਾ ਕਿ ਅਧਿਆਪਕ ਕਿਸੇ ਵੀ ਵਿਦਿਅਕ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦਾ ਨਿਰੰਤਰ ਪੇਸ਼ੇਵਰ ਵਿਕਾਸ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ 'ਲਰਨਿੰਗ ਆਉਟਕਮਜ਼ ਐਂਡ ਪੈਡਾਗੌਜੀਜ਼' ਵਰਗੀਆਂ ਵਰਕਸ਼ਾਪਾਂ ਅਧਿਆਪਕਾਂ ਨੂੰ ਨਵੀਆਂ ਸਿੱਖਣ-ਸਿਖਾਉਣ ਦੀਆਂ ਵਿਧੀਆਂ ਨਾਲ ਜਾਣੂ ਕਰਵਾਉਂਦੀਆਂ ਹਨ, ਜਿਸ ਨਾਲ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਹੋਰ ਬਲ ਮਿਲਦਾ ਹੈ | ਉਹਨਾਂ ਨੇ ਸਮੂਹ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੇ ਗਿਆਨ ਅਤੇ ਹੁਨਰਾਂ ਨੂੰ ਲਗਾਤਾਰ ਨਿਖਾਰਦੇ ਰਹਿਣ ਤਾਂ ਜੋ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ | ਸਕੂਲ ਦੇ ਪਿ੍ੰਸੀਪਲ ਸਵੀਨਾ ਬਹਿਲ ਨੇ ਦੋਵੇਂ ਰਿਸੋਰਸ ਪਰਸਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਅਧਿਆਪਕਾਂ ਨੂੰ ਆਪਣੇ ਅਧਿਆਪਨ ਕੌਸ਼ਲਾਂ ਨੂੰ ਹੋਰ ਨਿਖਾਰਨ ਅਤੇ ਵਿਦਿਆਰਥੀਆਂ ਲਈ ਸਿੱਖਣ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਸਹਾਇਕ ਹੁੰਦੀਆਂ ਹਨ | ਵਰਕਸ਼ਾਪ ਦੇ ਅੰਤ ਵਿੱਚ ਸਕੂਲ ਪ੍ਰਧਾਨ ਡਾ ਨਰੋਤਮ ਸਿੰਘ, ਮੀਤ ਪ੍ਰਧਾਨ ਡਾ ਗਗਨਦੀਪ ਕੌਰ , ਸਕੂਲ ਪਿ੍ੰਸੀਪਲ ਸਵੀਨਾ ਬਹਿਲ ਅਤੇ ਸਮੂਹ ਭਾਗੀਦਾਰਾਂ ਨੇ ਇਸ ਨੂੰ ਬਹੁਤ ਹੀ ਜਾਣਕਾਰੀਪੂਰਣ ਅਤੇ ਲਾਭਦਾਇਕ ਦੱਸਦਿਆਂ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮਾਂ ਦੇ ਆਯੋਜਨ ਦੀ ਪ੍ਰਸ਼ੰਸਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕੈਡਿਟ ਨੈਸ਼ਨਲ ਜੂਡੋ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਕਰਵਾਇਆ ਢਾਡੀ ਦਰਬਾਰ <br/>
Ad Position 24