31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਕੈਡਿਟ ਨੈਸ਼ਨਲ ਜੂਡੋ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 14-06-2026
ਜਲੰਧਰ, 13 ਜੂਨ (ਡਾ.ਜਤਿੰਦਰ ਸਾਬੀ)-ਕੈਡਿਟ ਨੈਸ਼ਨਲ ਜੂਡੋ ਚੈਂਪੀਅਨਸ਼ਿਪ-2026 ਲੜਕੇ ਅਤੇ ਲੜਕੀਆਂ ਜੋ ਕਿ 10 ਜੂਨ ਤੋਂ 13 ਜੂਨ ਤੱਕ ਚੰਡੀਗੜ੍ਹ ਵਿਖੇ ਹੋਈਆਂ, ਜਿਸ ਦੇ ਅੱਜ ਆਖਰੀ ਦਿਨ ਰਾਮ ਕੁਮਾਰ ਮੋਹਾਲੀ ਨੇ ਗੋਲਡ ਮੈਡਲ ਜਿੱਤ ਕੇ ਪੰਜਾਬ ਦੀ ਝੋਲੀ ਪਾਇਆ | ਇਸ ਤੋਂ ਪਹਿਲਾਂ ਸੰਕਸ਼ਮ ਬਠਿੰਡਾ ਨੇ ਸਿਲਵਰ ਮੈਡਲ, ਜਤਿਨ ਮੋਹਾਲੀ, ਹਰਸਿਮਰਨ ਹੁਸ਼ਿਆਰਪੁਰ, ਜਪਜੋਤ ਪਟਿਆਲਾ ਅਤੇ ਜਾਨਵੀ ਲੁਧਿਆਣਾ ਨੇ ਕਾਂਸੇ ਦਾ ਮੈਡਲ ਜਿੱਤ ਕੇ ਪੰਜਾਬ ਦੀ ਝੋਲੀ ਪਾਇਆ¢ਇਸ ਮÏਕੇ ਤੇ ਪੰਜਾਬ ਜੂਡੋ ਐਸੋਸੀਏਸ਼ਨ ਦੇ ਪ੍ਰਧਾਨ ਵਿਕਰਮ ਪ੍ਰਤਾਪ ਸਿੰਘ ਬਾਜਵਾ ਨੇ ਸਾਰੇ ਖਿਡਾਰੀਆਂ ਅਤੇ ਕੋਚ ਹਰਮੀਤ ਸਿੰਘ, ਅਮਿਤ ਕੁਮਾਰ ਅਤੇ ਧਰਮਿੰਦਰ ਸਿੰਘ ਨੂੰ ਵਧਾਈ ਦਿੱਤੀ ਅਤੇ ਅੱਗੇ ਵੀ ਇਸ ਤਰ੍ਹਾਂ ਹੀ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਇਸ ਦੇ ਨਾਲ ਪੰਜਾਬ ਜੂਡੋ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਅੰਤਰਰਾਸ਼ਟਰੀ ਜੂਡੋ ਰੈਫਰੀ ਨੇ ਵੀ ਖਿਡਾਰੀਆਂ ਦੀ ਖੇਡ ਦੀ ਪ੍ਰਸੰਸਾ ਕੀਤੀ ਅਤੇ ਇਹ ਆਸ ਜਿਤਾਈ ਕਿ ਅਗਲੇ ਆਉਣ ਵਾਲੇ ਟੂਰਨਾਮੈਂਟ ਵਿੱਚ ਇਸ ਤੋਂ ਵੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਨਗੇ ਅਤੇ ਪੰਜਾਬ ਦਾ ਨਾਮ ਹੋਰ ਰÏਸ਼ਨ ਕਰਨਗੇ¢ਇਸ ਮÏਕੇ ਪੰਜਾਬ ਜੂਡੋ ਐਸੋਸੀਏਸ਼ਨ ਦੇ ਮੈਂਬਰ ਅਮਰਜੀਤ ਸ਼ਾਸਤਰੀ, ਸਤੀਸ਼ ਕੁਮਾਰ , ਪਰਮਜੀਤ ਸਿੰਘ ਟੱਕਰ ਵਲੋਂ ਅਤੇ ਹੋਰ ਵੀ ਬਹੁਤ ਸਾਰੇ ਅਹੁੱਦੇਦਾਰਾਂ ਵੱਲੋਂ ਵੀ ਪੰਜਾਬ ਜੂਡੋ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਅੰਤਰਰਾਸ਼ਟਰੀ ਜੂਡੋ ਕੋਚ ਨੂੰ ਵਧਾਈ ਦਿੱਤੀ¢ਇਸ ਮÏਕੇ ਤੇ ਹਰਮੀਤ ਸਿੰਘ, ਪ੍ਰਵੀਨ ਠਾਕੁਰ, ਅਮਿਤ ਕੁਮਾਰ, ਧਰਮਿੰਦਰ ਸਿੰਘ ਅਤੇ ਹੋਰ ਵੀ ਕਈ ਖੇਡ ਪ੍ਰੇਮੀਆਂ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਸੱਭਿਆਚਾਰਕ ਵਿੰਗ ਦੀ ਮੀਟਿੰਗ 'ਚ ਅਗਲੇ ਮਹੀਨਿਆਂ ਦੀਆਂ ਅਹਿਮ ਸਰਗਰਮੀਆਂ ਸੰਬੰਧੀ ਕੀਤੀ ਵਿਚਾਰ-ਚਰਚਾ ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਕੈਂਟ 'ਚ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਰਕਸ਼ਾਪ ਕਰਵਾਈ <br/>
Ad Position 24