01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਨਿਊ ਦਸਮੇਸ਼ ਨਗਰ ਗੋਲੀਕਾਂਡ ਦੇ ਜ਼ਖ਼ਮੀ ਸੌਰਭ ਦੀ ਇਲਾਜ ਦੌਰਾਨ ਮੌਤ, ਪੁਲਿਸ ਨੇ ਦਿਖਾਈ ਦੋ ਦੀ ਗਿ੍ਫਤਾਰੀ

Ad Position 21
No active advertisement
ਅਜੀਤ ਡੈਸਕ 14-06-2026
ਜਲੰਧਰ, 13 ਜੂਨ (ਜਤਿੰਦਰ ਪੰਮੀ)-ਸ਼ੁੱਕਰਵਾਰ ਦੇਰ ਰਾਤ ਥਾਣਾ ਭਾਰਗੋ ਕੈਂਪ ਅਧੀਨ ਪੈਂਦੇ ਨਿਊ ਦਸਮੇਸ਼ ਨਗਰ 'ਚ ਵਾਪਰੇ ਗੋਲੀਕਾਂਡ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਸੌਰਭ (24) ਦੀ ਵੀ ਸ਼ਨਿਚਰਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ | ਉਸ ਦੇ ਢਿੱਡ ਵਿਚ ਗੋਲੀ ਲੱਗੀ ਸੀ ਤੇ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਸੀ | ਉਹ ਸਾਰੀ ਰਾਤ ਜ਼ਿੰਦਗੀ ਤੇ ਮੌਤ ਨਾਲ ਜੂਝਦਾ ਰਿਹਾ ਅਤੇ ਅਖੀਰ ਸਵੇਰੇ 11-12 ਦੇ ਕਰੀਬ ਦਮ ਤੋੜ ਗਿਆ ਕਿਉਂਕਿ ਉਹ ਸ਼ੂਗਰ ਦਾ ਮਰੀਜ਼ ਸੀ, ਜਿਸ ਕਾਰਨ ਉਸ ਦੀ ਸ਼ੂਗਰ ਕੰਟੋਰਲ ਨਹੀਂ ਹੋ ਸਕੀ | ਦੱਸਣਯੋਗ ਹੈ ਕਿ ਗੋਲੀਕਾਂਡ ਦੌਰਾਨ ਦੂਜੀ ਧਿਰ ਦੇ ਸਿਮਰਜੀਤ (30) ਦੀ ਮੌਤ ਹੋ ਗਈ ਸੀ ਜਦੋਂਕਿ ਸੌਰਭ ਗੰਭੀਰ ਜ਼ਖ਼ਮੀ ਹੋਇਆ ਸੀ | ਓਧਰ ਪੁਲਿਸ ਨੇ ਰਾਤ ਹੀ ਟੀਮ ਬਣਾ ਕੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ ਅਤੇ ਸੂਤਰਾਂ ਮੁਤਾਬਕ ਰਾਤ ਨੂੰ ਹੀ ਦੋ ਮੁਲਜ਼ਮ ਹਿਰਾਸਤ 'ਚ ਲੈ ਲਏ ਸਨ, ਜਿਨ੍ਹਾਂ ਦੀ ਗਿ੍ਫ਼ਤਾਰੀ ਸਵੇਰੇ ਦਿਖਾਈ ਗਈ ਤੇ ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰ ਦਿੱਤਾ | ਮੁਲਜ਼ਮਾਂ ਦੀ ਪਛਾਣ ਰਾਹੁਲ ਤੇ ਗੋਲੂ ਵਜੋਂ ਦੱਸੀ ਜਾ ਰਹੀ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ.-2 ਰਾਕੇਸ਼ ਯਾਦਵ ਨੇ ਵੀਡੀਓ ਬਿਆਨ ਜਾਰੀ ਕਰਕੇ ਦੱਸਿਆ ਕਿ ਬੀਤੀ ਰਾਤ ਪੁਲਿਸ ਨੂੰ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ ਹੋਣ ਦੀ ਸੂਚਨਾ ਮਿਲੀ ਸੀ | ਥਾਣਾ ਭਾਰਗੋ ਕੈਂਪ ਦੇ ਇੰਚਾਰਜ ਯਾਦਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪੁੱਜੇ | ਇਸੇ ਦੌਰਾਨ ਏ.ਸੀ.ਪੀ. ਵੈੱਸਟ ਆਤਿਸ਼ ਭਾਟੀਆ ਵੀ ਮੌਕੇ 'ਤੇ ਪੁੱਜ ਗਏ | ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ 'ਚ ਇਹ ਸਾਹਮਣੇ ਆਇਆ ਕਿ 8-9 ਵਿਅਕਤੀ ਮੋਟਰਸਾਈਕਲਾਂ ਤੇ ਸਕੂਟਰਾਂ 'ਤੇ ਸਵਾਰ ਕੇ ਸੌਰਭ ਦੀ ਗਲੀ 'ਚ ਹਥਿਆਰਾਂ ਨਾਲ ਲੈਸ ਹੋ ਕੇ ਆਏ ਸਨ, ਜਿਨ੍ਹਾਂ ਨੇ ਸੌਰਭ 'ਤੇ ਗੋਲੀਆਂ ਚਲਾਈਆਂ, ਜਿਨ੍ਹਾਂ 'ਚੋਂ ਇਕ ਗੋਲੀ ਸੌਰਭ ਦੇ ਪੇਟ ਵਿਚ ਲੱਗੀ | ਇਸੇ ਦੌਰਾਨ ਹਮਲਾਵਰਾਂ 'ਚ ਸ਼ਾਮਿਲ ਸਿਮਰਜੀਤ ਦੀ ਧੌਣ 'ਚ ਵੀ ਗੋਲੀ ਲੱਗੀ | ਦੋਵਾਂ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਸਿਮਰਜੀਤ ਨੂੰ ਡਾਕਟਰਾਂ ਨੇ ਮਿ੍ਤਕ ਐਲਾਨ ਦਿੱਤਾ ਜਦੋਂਕਿ ਸੌਰਭ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਸੀ, ਜਿਸ ਨੂੰ ਪਰਿਵਾਰਕ ਮੈਂਬਰ ਦੇਰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਸਵੇਰੇ ਉਸ ਦੀ ਵੀ ਮੌਤ ਹੋ ਗਈ | ਏ.ਡੀ.ਸੀ.ਪੀ. ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਭਾਰਗੋ ਕੈਂਪ 'ਚ ਵੱਖ-ਵੱਖ ਧਾਰਾਵਾਂ ਤਹਿਤ 136 ਨੰਬਰ ਐੱਫ.ਆਈ.ਆਰ. ਦਰਜ ਕਰ ਲਿਆ ਗਿਆ ਸੀ | ਪੁਲਿਸ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਰਾਤ ਹੀ ਪੁਲਿਸ ਦੀਆਂ 3-4 ਟੀਮਾਂ ਦਾ ਗਠਨ ਕਰਕੇ ਮੁਲਜ਼ਮਾਂ ਦੀ ਭਾਲ 'ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਸੀ | ਸੀ.ਸੀ.ਟੀ.ਵੀ. ਫੁਟੇਜ ਤੇ ਹੋਰ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਦੀਆਂ ਟੀਮਾਂ ਨੇ ਦੋ ਮੁਲਜ਼ਮਾਂ ਨੂੰ ਹਿਰਾਸਤ ਲੈ ਲਿਆ, ਜਿਨ੍ਹਾਂ ਨੂੰ ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਹੈ | ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ | ਓਧਰ ਦੇਰ ਸ਼ਾਮ ਪੁਲਿਸ ਵਲੋਂ ਹਿਰਾਸਤ 'ਚ ਲਏ ਗਏ ਇਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪ੍ਰੈਸ ਕਲੱਬ 'ਚ ਪ੍ਰੈੱਸ ਕਾਨਫਰੰਸ ਕਰਕੇ ਸਫਾਈ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਇਕ ਮੁਲਜ਼ਮ ਨੂੰ ਕੀਤਾ ਗਿ੍ਫ਼ਤਾਰ, ਦੂਸਰੇ ਦੀ ਭਾਲ ਜਾਰੀ <br/> ਅਗਲੀ ਖ਼ਬਰ ਅੱਜ ਦੇ ਚੁਪਹਿਰਾ ਸਮਾਗਮ
Ad Position 24