01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਸਮੂਹ ਸਿੰਘ ਸਭਾਵਾਂ ਦੀ ਮੀਟਿੰਗ ਭਲਕੇ

Ad Position 21
No active advertisement
ਅਜੀਤ ਡੈਸਕ 14-06-2026
ਜਲੰਧਰ, 13 ਜੂਨ (ਐੱਮ. ਐੱਸ. ਲੋਹੀਆ)-ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 431 ਵੇਂ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਦੀ ਤਿਆਰੀ ਲਈ 15 ਜੂਨ ਦਿਨ ਸੋਮਵਾਰ ਨੂੰ ਸ਼ਾਮ 6 ਵਜੇ ਸਮੂਹ ਸਿੰਘ ਸਭਾਵਾਂ ਦੀ ਮੀਟਿੰਗ ਰੱਖੀ ਗਈ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਅਤੇ ਸਕੱਤਰ ਇੰਦਰਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ 30 ਜੂਨ ਦਿਨ ਮੰਗਲਵਾਰ ਨੂੰ ਆ ਰਹੇ ਛੇਵੇਂ ਪਾਤਿਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਦੀ ਰੂਪ ਰੇਖਾ ਅਤੇ ਤਿਆਰੀ ਲਈ ਗੁਰਦੁਆਰਾ ਸਾਹਿਬ ਦੇ ਸੈਮੀਨਾਰ ਹਾਲ ਵਿਖੇ ਸਮੂਹ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ ਅਤੇ ਧਾਰਮਿਕ ਜਥੇਬੰਦੀਆਂ ਦੀ ਇਕੱਤਰਤਾ ਸੱਦੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਮੀਟਿੰਗ 'ਚ ਗੁਰਪੁਰਬ ਸਬੰਧੀ ਵਿਚਾਰਾਂ ਹੋਣਗੀਆਂ ਤਾਂ ਜੋ ਆਉਣ ਵਾਲੇ ਸਮਾਗਮ ਸੁਚੱਜੇ ਢੰਗ ਨਾਲ ਮਨਾਏ ਜਾ ਸਕਣ ਅਤੇ ਆਗਮਨ ਪੁਰਬ ਸਬੰਧੀ ਸਮਾਗਮਾਂ ਦੇ ਵੇਰਵੇ ਦੀ ਤਫ਼ਸੀਲ ਜਾਰੀ ਕੀਤੀ ਜਾ ਸਕੇ ¢ ਪ੍ਰਬੰਧਕਾਂ ਨੇ ਸਭ ਨੂੰ ਸਮੇਂ ਸਿਰ ਪਹੁੰਚਣ ਅਤੇ ਆਪਣੇ ਵੱਡਮੁਲੇ ਵਿਚਾਰ ਸਾਂਝੇ ਕਰਨ ਦੀ ਬੇਨਤੀ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਇਨੋਸੈਂਟ ਹਾਰਟਸ ਕਾਲਜ 'ਚ ਬੀ.ਐੱਡ. ਦਾਖ਼ਲਿਆਂ ਲਈ ਸਥਾਪਿਤ ਕੀਤਾ ਹੈਲਪ ਡੈਸਕ ਅਗਲੀ ਖ਼ਬਰ ਮੀਂਹ ਨਾਲ ਸ਼ਹਿਰ ਦੀਆਂ ਕਈ ਸੜਕਾਂ ਦੀ ਹਾਲਤ ਹੋਈ ਹੋਰ ਖਰਾਬ
Ad Position 24