01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਵਕੀਲ ਸੰਦੀਪ ਕੁਮਾਰ ਬਣੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਲੀਗਲ ਸੈੱਲ ਦੇ ਪ੍ਰਧਾਨ

Ad Position 21
No active advertisement
ਅਜੀਤ ਡੈਸਕ 14-06-2026
ਜਲੰਧਰ, 13 ਜੂਨ (ਪਵਨ ਖਰਬੰਦਾ)-ਐਡਵੋਕੇਟ ਸੰਦੀਪ ਕੁਮਾਰ ਨੂੰ ਜ਼ਿਲ੍ਹਾ ਕਾਂਗਰਸ ਸ਼ਹਿਰੀ ਲੀਗਲ ਸੈੱਲ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਉਨ੍ਹਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਲੀਗਲ ਸੈੱਲ ਦੇ ਚੇਅਰਮੈਨ ਐਡਵੋਕੇਟ ਬਿਪਨ ਘਈ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਜਿੰਦਰ ਬੇਰੀ ਦਾ ਧੰਨਵਾਦ ਕੀਤਾ | ਪਿਛਲੇ ਕਈ ਮਹੀਨਿਆਂ ਤੋਂ ਜਲੰਧਰ ਸ਼ਹਿਰੀ ਲੀਗਲ ਸੈੱਲ ਦੀ ਖਾਲੀ ਪਈ ਪੋਸਟ ਤੇ ਹੁਣ ਐਡਵੋਕੇਟ ਸੰਦੀਪ ਕੁਮਾਰ ਨੂੰ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਉਨਾਂ ਨੂੰ ਬਤੌਰ ਲੀਗਲ ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਪੱਤਰ ਪੰਜਾਬ ਲੀਗਲ ਸੈੱਲ ਦੇ ਚੇਅਰਮੈਨ ਐਡਵੋਕੇਟ ਬਿਪਨ ਕੁਮਾਰ ਵਲੋ ਜਾਰੀ ਕੀਤਾ ਗਿਆ ਹੈ | ਇਸ ਨਿਯੁਕਤੀ ਲਈ ਐਡਵੋਕੇਟ ਸੰਦੀਪ ਕੁਮਾਰ ਨੇ ਕਿਹਾ ਕਿ ਪਾਰਟੀ ਨੇ ਜੋ ਮੇਰੇ ਤੇ ਇਹ ਵਿਸ਼ਵਾਸ਼ ਜਤਾਇਆ ਹੈ ਉਸ ਉਪਰ ਖਰਾ ਉਤਰਾਂਗਾ ਅਤੇ ਜੋ ਮੇਰੀ ਪਾਰਟੀ ਨੇ ਜ਼ਿੰਮੇਵਾਰੀ ਲਗਾਈ ਹੈ, ਉਸਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ |
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਿਖਲਾਈ ਕੈਂਪ ਲਗਾਇਆ <br/> ਅਗਲੀ ਖ਼ਬਰ ਰਾਜੇਸ਼ ਸ਼ਰਮਾ ਉਦਯੋਗ ਅਤੇ ਵਪਾਰ ਵਿੰਗ ਸ਼੍ਰੋਮਣੀ ਅਕਾਲੀ ਦਲ ਹਲਕਾ ਜਲੰਧਰ ਉੱਤਰੀ ਦੇ ਪ੍ਰਧਾਨ ਨਿਯੁਕਤ <br/>
Ad Position 24