02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਲੋਕਾਂ ਦੀਆਂ ਸਮੱੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਯਤਨ ਕਰਾਂਗੇ-ਐੱਸ.ਐੱਚ.ਓ. ਬਲਵਿੰਦਰ ਸਿੰਘ

Ad Position 21
repet_subhas-goyals [Copy P29]
ਅਜੀਤ ਡੈਸਕ 14-06-2026
ਫਿਲੌਰ, 13 ਜੂਨ (ਸਤਿੰਦਰ ਸ਼ਰਮਾ)-ਐੱਸ.ਐੱਚ.ਓ. ਇੰਸਪੈਕਟਰ ਬਲਵਿੰਦਰ ਸਿੰਘ ਨੇ ਚਾਰਜ ਸੰਭਾਲਣ ਉਪਰੰਤ ਆਪਣੀ ਪਲੇਠੀ ਮੀਟਿੰਗ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ, ਅਮਨ-ਸ਼ਾਂਤੀ ਬਣਾਈ ਰੱਖਣਾ ਅਤੇ ਨਸ਼ਿਆਂ ਵਿਰੁੱਧ ਸਖ਼ਤ ਮੁਹਿੰਮ ਚਲਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਿਲੌਰ ਇਲਾਕੇ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਉਹ ਤਨਦੇਹੀ ਨਾਲ ਕੰਮ ਕਰਨਗੇ | ਨਸ਼ਾ ਤਸਕਰਾਂ, ਸਮਾਜ ਵਿਰੋਧੀ ਆਨਸਰਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ | ਐੱਸ.ਐੱਚ.ਓ. ਨੇ ਕਿਹਾ ਕਿ ਪੁਲਿਸ ਜਨਤਾ ਦੀ ਸੁਰੱਖਿਆ ਅਤੇ ਸੇਵਾ ਲਈ ਹੈ, ਲੋਕਾਂ ਨੂੰ ਡਰਾਉਣ ਲਈ ਨਹੀਂ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸਮੱਸਿਆ ਜਾਂ ਸ਼ਿਕਾਇਤ ਸੰਬੰਧੀ ਉਹ ਬਿਨਾਂ ਕਿਸੇ ਝਿਜਕ ਦੇ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਦੇ ਦਰਵਾਜ਼ੇ ਹਰ ਸਮੇਂ ਲੋਕਾਂ ਲਈ ਖੁੱਲ੍ਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜਨਤਾ ਦੇ ਆਪਸੀ ਸਹਿਯੋਗ ਨਾਲ ਹੀ ਸਮਾਜ ਵਿਚ ਸ਼ਾਂਤੀ, ਭਾਈਚਾਰਾ ਅਤੇ ਸੁਰੱਖਿਅਤ ਮਾਹੌਲ ਕਾਇਮ ਰੱਖਿਆ ਜਾ ਸਕਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਚੱਲ ਰਹੀ ਮੁਹਿੰਮ ਵਿਚ ਪੁਲਿਸ ਨੂੰ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ |
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਬੈਂਕਾਂ ਵਲੋਂ ਆਪਣੇ ਸੇਵਾ ਮੁਕਤ ਮੁਲਾਜ਼ਮਾਂ ਦੇ ਬਣਦੇ ਲਾਭ ਰੋਕਣਾ ਤੇ ਕਿਸਾਨੀ ਰਾਹਤ ਬੰਦ ਕਰਨੀ ਬਰਦਾਸ਼ਤਯੋਗ ਨ... ਅਗਲੀ ਖ਼ਬਰ ਪਿੰਡ ਧਾਮੀਆਂ ਕਲਾਂ ਵਿਖੇ 'ਜਲ ਜੀਵਨ ਮਿਸ਼ਨ' ਤਹਿਤ ਜਲ ਅਰਪਣ ਦਿਵਸ ਮਨਾਇਆ
Ad Position 24