ਅੱਜ ਵੱਖ-ਵੱਖ ਗੁਰੂ ਘਰਾਂ 'ਚ ਹੋਣਗੇ ਵਿਸ਼ੇਸ਼ ਗੁਰਮਿਤ ਸਮਾਗਮ
ਅਜੀਤ ਡੈਸਕ
15-06-2026
ppppp
ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਿਖੇ ਸ਼ਾਮ 6 ਵਜੇ ਤੋਂ ਰਾਤ 9.30 ਵਜੇ ਤੱਕ ਕਰਵਾਏ ਜਾ ਰਹੇ ਸਮਾਗਮ ਦੌਰਾਨ ਭਾਈ ਜਬਰਤੋੜ ਸਿੰਘ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ), ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਅਤੇ ਕਥਾਵਾਚਕ ਭਾਈ ਬਲਜੀਤ ਸਿੰਘ ਵੀ ਹਾਜ਼ਰੀ ਭਰਣਗੇ | ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |
ppppp
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ, ਜਲੰਧਰ ਵਿਖੇ ਸ਼ਾਮ 7 ਵਜੇ ਤੋਂ ਰਾਤ 9.30 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾ ਰਹੇ ਹਨ, ਜਿਸ ਦੌਰਾਨ ਭਾਈ ਗੁਰਦੇਵ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ), ਭਾਈ ਅਮਰਜੀਤ ਸਿੰਘ (ਅੰਮਿ੍ਤਸਰ) ਅਤੇ ਭਾਈ ਕਰਨਪ੍ਰੀਤ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ) ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ |
ppppp
ਗੁਰਦੁਆਰਾ ਨਾਨਕਸਰ, ਟੈਂਚੀ ਵਾਲੀ ਗਲੀ, ਸੈਦਾਂ ਗੇਟ, ਜਲੰਧਰ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਮੱਸਿਆ ਦੇ ਦਿਹਾੜੇ 'ਤੇ ਗੁਰਮਤਿ ਸਮਾਗਮ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਮਗਾਂ ਦੌਰਾਨ ਬੀਬੀ ਨਵਜੋਤ ਕੌਰ (ਜਲੰਧਰ ਵਾਲੇ) ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕਰਨਗੇ |
ppppp
ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ, ਬਸਤੀ ਸ਼ੇਖ ਦਰਵੇਸ਼, ਜਲੰਧਰ ਵਿਖੇ ਮੱਸਿਆ ਦੇ ਦਿਹਾੜੇ 15 ਜੂਨ ਦਿਨ ਸੋਮਵਾਰ ਨੂੰ ਸ਼ਾਮ 7 ਵਜੇ ਤੋਂ ਰਾਤ 9.30 ਵਜੇ ਤੱਕ ਕੀਰਤਨ ਸਮਾਗਮ ਹੋਣਗੇ, ਜਿਸ ਦੌਰਾਨ ਭਾਈ ਤਜਿੰਦਰ ਸਿੰਘ ਪਾਰਸ, ਭਾਈ ਅਭੀਤੇਜ ਸਿੰਘ, ਭਾਈ ਹਰਮਨਪ੍ਰੀਤ ਸਿੰਘ ਅਤੇ ਭਾਈ ਗੁਰਮਨਪ੍ਰੀਤ ਸਿੰਘ ਦੇ ਜਥੇ ਕੀਰਤਨ ਦੀ ਹਾਜ਼ਰੀ ਭਰਨਗੇ |
ppppp
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫੇਜ਼-2, ਜਲੰਧਰ ਵਿਖੇ ਸ਼ਾਮ 7.30 ਵਜੇ ਤੋਂ ਰਾਤ 9 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਦੌਰਾਨ ਭਾਈ ਸਰਬਜੀਤ ਸਿੰਘ ਧੂੰਦਾ ਸ਼ਬਦ ਵਿਚਾਰ ਰਾਹੀਂ ਸੰਗਤ ਨਾਲ ਸਾਂਝ ਪਾਉਣਗੇ |
ppppp
ਗੁਰਦੁਆਰਾ ਸਿੰਘ ਸਭਾ ਸ਼ਹੀਦ ਬਾਬਾ ਬਚਿੱਤਰ ਸਿੰਘ, ਬਸਤੀ ਮਿੱਠੂ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਾਮ 6.30 ਵਜੇ ਤੋਂ ਰਾਤ 10 ਵਜੇ ਤੱਕ ਚੌਪਹਿਰਾ ਸਮਾਗਮ ਕਰਵਾਏ ਜਾ ਰਹੇ ਹਨ | ਇਸ ਦੌਰਾਨ 5 ਪਾਠ ਸ੍ਰੀ ਜਪੁਜੀ ਸਾਹਿਬ, 2 ਪਾਠ ਸ੍ਰੀ ਚੌਪਈ ਸਾਹਿਬ, 1 ਪਾਠ ਸ੍ਰੀ ਸੁਖਮਨੀ ਸਾਹਿਬ, 6 ਪੌੜੀਆਂ ਅਨੰਦ ਸਾਹਿਬ ਉਪਰੰਤ ਅਰਦਾਸ ਹੋਵੇਗੀ |