ਜਲੰਧਰ, 14 ਜੂਨ (ਐੱਮ. ਐੱਸ. ਲੋਹੀਆ)ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਮੀਰੀ-ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਖੰਡ ਕੀਰਤਨੀ ਜੱਥਾ ਜਲੰਧਰ ਵਲੋਂ ਭਾਈ ਜਸਬੀਰ ਸਿੰਘ ਅਤੇ ਉਨ੍ਹਾਂ ਦੇ ਜੱਥੇ ਵਲੋਂ ਕੀਰਤਨ ਦੀ ਛਹਿਬਰ ਲਗਾਈ ਗਈ, ਵੱਡੀ ਗਿਣਤੀ 'ਚ ਸੰਗਤ ਨੇ ਦੀਵਾਨ ਦਾ ਅਨੰਦ ਮਾਣਿਆ | ਗੁਰੂ ਘਰ ਵਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਰਾਗੀ ਜੱਥੇ ਦਾ ਧੰਨਵਾਦ ਕਰਦਿਆਂ ਆਪਣੇ ਵੀਚਾਰ ਸੰਗਤ ਨਾਲ ਸਾਂਝੇ ਕੀਤੇ | ਸਟੇਜ ਦੀ ਸੇਵਾ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਨਿਭਾਈ | ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ |