02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਨੂਰਮਹਿਲ-ਫਿਲੌਰ ਰੋਡ 'ਤੇ ਬਿਨਾਂ ਨੰਬਰੀ ਵਾਹਨਾਂ ਦੀ ਭਰਮਾਰ, ਲੋਕਾਂ ਨੇ ਕੀਤੀ ਕਾਰਵਾਈ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 15-06-2026
ਨੂਰਮਹਿਲ, 14 ਜੂਨ (ਤਜਿੰਦਰ ਕੁਮਾਰ)-ਨੂਰਮਹਿਲ ਤੋਂ ਫਿਲੌਰ ਰੋਡ 'ਤੇ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਦੀ ਆਵਾਜਾਈ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਆਮ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ | ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਟ੍ਰੈਫਿਕ ਪੁਲਿਸ ਵੱਲੋਂ ਆਮ ਅਤੇ ਗਰੀਬ ਲੋਕਾਂ ਦੇ ਤਾਂ ਮੋਟੇ ਚਲਾਨ ਕੱਟੇ ਜਾ ਰਹੇ ਹਨ, ਪਰ ਬਿਨਾਂ ਨੰਬਰੀ ਵਾਹਨ ਬੇਖੌਫ਼ ਸੜਕਾਂ 'ਤੇ ਘੁੰਮ ਰਹੇ ਹਨ | ਲੋਕਾਂ ਦਾ ਦੋਸ਼ ਹੈ ਕਿ ਕਈ ਵਾਹਨ ਨਾ ਸਿਰਫ਼ ਬਿਨਾਂ ਨੰਬਰ ਪਲੇਟਾਂ ਦੇ ਚੱਲ ਰਹੇ ਹਨ, ਸਗੋਂ ਕੁਝ ਵਾਹਨਾਂ ਦੇ ਕਾਗਜ਼ਾਤ ਵੀ ਸ਼ੱਕ ਦੇ ਘੇਰੇ ਵਿੱਚ ਹਨ | ਹੈਰਾਨੀ ਦੀ ਗੱਲ ਇਹ ਹੈ ਕਿ ਇਹ ਵਾਹਨ ਪੁਲਿਸ ਨਾਕਿਆਂ ਤੋਂ ਵੀ ਬਿਨਾਂ ਕਿਸੇ ਰੋਕ-ਟੋਕ ਦੇ ਲੰਘ ਜਾਂਦੇ ਹਨ | ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਤੋਂ ਮੰਗ ਕੀਤੀ ਹੈ ਕਿ ਬਿਨਾਂ ਨੰਬਰੀ ਵਾਹਨਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾ ਕੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਸੜਕ ਸੁਰੱਖਿਆ ਯਕੀਨੀ ਬਣਾਈ ਜਾ ਸਕੇ ਅਤੇ ਕਾਨੂੰਨ ਸਭ ਲਈ ਇੱਕਸਾਰ ਲਾਗੂ ਹੋਵੇ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਤਾਲਵਾਲਾ ਸਾਹਿਬ ਰਾਏਪੁਰ-ਰਸੂਲਪੁਰ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸ... ਅਗਲੀ ਖ਼ਬਰ ਵਿਧਾਨ ਸਭਾ ਹਲਕਾ ਫਿਲੌਰ 'ਚ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੋਣ ਟਰੇਨਿੰਗ 242 ਬੂਥਾਂ 'ਤੇ ਕਾਂਗਰਸ ਪਾਰਟੀ ਦੇ ਇੰਚਾਰ...
Ad Position 24
No active advertisement