19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਯਾਦਗਾਰੀ ਹੋ ਨਿੱਬੜਿਆ ਪਰਸਰਾਮਪੁਰ ਦਾ 98ਵਾਂ ਕਬੱਡੀ ਟੂਰਨਾਮੈਂਟ ਟੀਨੂੰ, ਕੋਹਲੀ ਤੇ ਬਿੱਟੂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 16-06-2026
ਜਲੰਧਰ, 15 ਜੂਨ (ਜਸਪਾਲ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰਗੜ੍ਹ ਕਾਨੂੰਨੀ ਥੇਹ ਪਿੰਡ ਪਰਸਰਾਮਪੁਰ ਵਿਖੇ ਪਿੰਡ ਚਾਂਦਪੁਰ, ਮੁੱਜਫਰਪੁਰ ਤੇ ਭੋਜੋਵਾਲ ਆਦਿ ਦੇ ਸਹਿਯੋਗ ਨਾਲ 98ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਅਤੇ ਕਬੱਡੀ ਟੂਰਨਾਮੈਂਟ ਬਹੁਤ ਹੀ ਉਤਸ਼ਾਹ ਨਾਲ ਕਰਵਾਇਆ ਗਿਆ । ਕਬੱਡੀ ਟੂਰਨਾਮੈਂਟ ਦੇ ਆਖਰੀ ਦਿਨ ਬਹੁਤ ਹੀ ਫਸਵੇਂ ਤੇ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਆਦਮਪੁਰ ਦੇ ਇੰਚਾਰਜ ਪਵਨ ਟੀਨੂੰ, ਜਲੰਧਰ ਕੇਂਦਰੀ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਤੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿਟੂ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਤੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ। ਇਸ ਮੌਕੇ ਉਨ੍ਹਾਂ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰਗੜ੍ਹ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਨੇ ਕਿਹਾ ਕਿ ਅਜਿਹੇ ਖੇਡ ਮੇਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ’ਚ ਅਹਿਮ ਰੋਲ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਜਿਥੇ ਨਰੋਈ ਸਿਹਤ ਪ੍ਰਤੀ ਜਾਗਰੂਕ ਕਰਦੀਅਾਂ ਹਨ, ਉੱਥੇ ਉਨ੍ਹਾਂ ਨੂੰ ਅਨੁਸ਼ਾਸ਼ਨ ’ਚ ਰਹਿ ਕੇ ਤੇ ਟੀਮ ਭਾਵਨਾ ਨਾਲ ਖੇਡਣ ਦਾ ਹੁਨਰ ਵੀ ਸਿਖਾਉਂਦੀਆਂ ਹਨ। ਉਨ੍ਹਾਂ ਪੰਜਾਬੀਆਂ ਨੂੰ ਮਾਂ ਖੇਡ ਕਬੱਡੀ ਨਾਲ ਜੁੜਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਇਸ ਖੇਡ ਨੂੰ ਜਿਊਂਦਾ ਰੱਖਣ ਲਈ ਅਜਿਹੇ ਖੇਡ ਮੇਲੇ ਬੇਹੱਦ ਜ਼ਰੂਰ ਹਨ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਨਕਦ ਰਾਸ਼ੀ ਇਨਾਮਾਂ ਤੋਂ ਇਲਾਵਾ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਪ੍ਰਬੰਧਕ ਸ. ਗੁਰਮੇਲ ਸਿੰਘ ਦੀ ਅਗਵਾਈ ਹੇਠ ਸਮੂਹ ਕਮੇਟੀ ਮੈਂਬਰਾਂ ਵਲੋਂ ਮੁੱਖ ਮਹਿਮਾਨ ਬਲਬੀਰ ਸਿੰਘ ਬਿਟੂ ਤੇ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਖਬੀਰ ਸਿੰਘ ਹਜ਼ਾਰਾ, ਵਿੱਕੀ ਤੁਲਸੀ ਤੇ ਸ਼ਿਵਮ ਆਦਿ ਸਮੇਤ ਹੋਰ ਸ਼ਖ਼ਸੀਅਤਾਂ ਤੇ ਕਮੇਟੀ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਲੋਂ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮਾਂ ਦੀਆਂ ਤਿਆਰੀਆ... ਅਗਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਸੰਬੰਧੀ ਗੁਰਮਤਿ ਸਮਾਗਮ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੋ - ਸੰਤ...
Ad Position 24