19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਲੋਂ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮਾਂ ਦੀਆਂ ਤਿਆਰੀਆਂ ਲਈ ਸਿੰਘ ਸਭਾਵਾਂ ਦੀ ਹੋਈ ਮੀਟਿੰਗ 21 ਜੂਨ ਨੂੰ ਸਜਇਆ ਜਾਵੇਗਾ ਨਗਰ ਕੀਰਤਨ, 22 ਨੂੰ ਹੋਵੇਗਾ ਇਸਤਰੀ ਸਤਿਸੰਗ ਸਭਾ ਵਲੋਂ ਸਮਾਗਮ ਅਤੇ 29 ਜੂਨ ਨੂੰ ਕਰਵਾਇਆ ਜਾਵੇਗਾ ਅੰਮ੍ਰਿਤ ਸੰਚਾਰ

Ad Position 21
No active advertisement
ਅਜੀਤ ਡੈਸਕ 16-06-2026
ਜਲੰਧਰ, 15 ਜੂਨ (ਐੱਮ. ਐੱਸ. ਲੋਹੀਆ) - ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਤਿਸ਼ਾਹੀ ਬਸਤੀ ਸ਼ੇਖ, ਜਲੰਧਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਪੂਰੀ ਸ਼ਾਨ-ਓ-ਸ਼ੌਕਤ ਅਤੇ ਖ਼ਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਏਗਾ। ਇਸ ਸਬੰਧੀ 21 ਜੂਨ ਤੋਂ 30 ਜੂਨ ਤੱਕ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੀਆਂ ਤਿਆਰੀਆਂ ਸਬੰਧੀ ਅੱਜ ਗੁਰਦੁਆਰਾ ਸਾਹਿਬ ਵਿਖੇ ਸਥਿਤ ਭਾਈ ਗੁਰਦਾਸ ਹਾਲ ਵਿਖੇ ਜਲੰਧਰ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ ਅਤੇ ਸੇਵਾ ਸੁਸਾਇਟੀਆਂ ਦੀ ਇਕ ਅਹਿਮ ਮੀਟਿੰਗ ਹੋਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ 21 ਜੂਨ, ਦਿਨ ਐਤਵਾਰ ਨੂੰ ਗੁਰਦੁਆਰਾ ਸਹਿਬ ਤੋਂ ਸਵੇਰੇ 5 ਵਜੇ ਇਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। 22 ਜੂਨ ਨੂੰ ਇਸਤਰੀ ਸਤਿਸੰਗ ਸਭਾ ਵਲੋਂ ਸਾਰਾ ਦਿਨ ਸਮਾਗਮ ਹੋਣਗੇ। ਸਮਾਗਮ ਦੇ ਆਖ਼ਰੀ 4 ਦਿਨ ਵਿਸ਼ਾਲ ਪੱਧਰ ਤੇ ਦੀਵਾਨ ਸਜਾਏ ਜਾਣਗੇ, ਜਿਸ ’ਚ 27 ਜੂਨ ਨੂੰ ਰਾਤ ਢਾਡੀ ਦਰਬਾਰ, 28 ਜੂਨ ਦੀ ਰਾਤ ਨੂੰ ਕਵੀ ਦਰਬਾਰ, 29 ਦੀ ਰਾਤ ਨੂੰ ਕਥਾ ਦਰਬਾਰ ਅਤੇ 30 ਜੂਨ ਰਾਤ ਨੂੰ ਅਦੁੱਤੀ ਕੀਰਤਨ ਦਰਬਾਰ ਹੋਣਗੇ। ਉਨ੍ਹਾਂ ਦੱਸਿਆ ਕਿ 29 ਜੂਨ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਦੁਪਹਿਰ 2 ਵਜੇ ਤੱਕ ਭਾਰੀ ਦੀਵਾਨ ਸਜਾਏ ਜਾਣਗੇ। 30 ਜੂਨ ਨੂੰ ਅੰਮ੍ਰਿਤ ਵੇਲੇ ਸੰਗਤੀ ਰੂਪ ’ਚ ਸਹਿਜ ਪਾਠਾਂ ਦੇ ਭੋਗ ਉਪਰੰਤ ਥੜ੍ਹਾ ਸਾਹਿਬ ਵਿਖੇ ਕੀਰਤਨ ਸਮਾਗਮ ਅਤੇ ਦੁਪਹਿਰ 2.30 ਵਜੇ ਤੱਕ ਵਿਸ਼ਾਲ ਦੀਵਾਨ ਸਜਾਏ ਜਾਣਗੇ। ਬੇਅੰਤ ਸਿੰਘ ਸਰਹੱਦੀ ਨੇ ਸਿਹਤ ਠੀਕ ਨਾ ਹੋਣ ਕਰਕੇ ਫੋਨ ਰਾਹੀਂ ਆਪਣੇ ਕੀਮਤੀ ਸੁਝਾਅ ਪ੍ਰਬੰਧਕਾਂ ਨਾਲ ਸਾਂਝੇ ਕੀਤੇ। ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਸਮੂਹ ਸਿੰਘ ਸਭਾਵਾਂ ਅਤੇ ਗੁਰਦੁਆਰਾ ਸਾਹਿਬ ਦੇ ਮੁਖੀ ਸੱਜਣਾਂ ਨੂੰ ਇਨ੍ਹਾਂ ਸਮਾਗਮਾਂ ’ਚ ਸੰਗਤੀ ਰੂਪ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਬੇਨਤੀ ਕੀਤੀ, ਤਾਂ ਜੋ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਅਲੌਕਿਕ ਅਤੇ ਯਾਦਗਾਰੀ ਮਨਾਇਆ ਜਾ ਸਕੇ। ਮੀਟਿੰਗ ’ਚ ਜੱਥੇਦਾਰ ਜਗਜੀਤ ਸਿੰਘ ਗਾਬਾ, ਕੰਵਲਜੀਤ ਸਿੰਘ ਉਬਰਾਏ, ਗੁਰਬਖਸ਼ ਸਿੰਘ ਜੁਨੇਜਾ, ਕੁਲਵਿੰਦਰ ਸਿੰਘ ਚੀਮਾ, ਪਰਮਜੀਤ ਸਿੰਘ, ਪਰਮਿੰਦਰ ਸਿੰਘ (ਦਸਮੇਸ਼ ਨਗਰ), ਹਰਜੋਤ ਸਿੰਘ ਲੱਕੀ, ਮਲਕੀਤ ਸਿੰਘ ਮੁਲਤਾਨੀ ਨੇ ਸੰਬੋਧਨ ਕਰਦਿਆਂ ਆਪਣੇ ਵੱਡਮੁਲੇ ਵੀਚਾਰ ਰੱਖੇ। ਮਟਿੰਗ ’ਚ ਚੇਅਰਮੈਨ ਕੋਰ ਕਮੇਟੀ ਹਰਜੀਤ ਸਿੰਘ ਕਾਲੜਾ (ਐਡਵੋਕੇਟ), ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਕੁਲਵੰਤਬੀਰ ਸਿੰਘ ਕਾਲੜਾ, ਅਮਰੀਕ ਸਿੰਘ, ਸਤਿੰਦਰਪਾਲ ਸਿੰਘ ਛਾਬੜਾ, ਚਰਨਜੀਤ ਸਿੰਘ ਸਰਾਫ, ਗੁਰਮੀਤ ਸਿੰਘ ਜਨਰਲ ਸਕੱਤਰ, ਇੰਦਰਪਾਲ ਸਿੰਘ ਸਕੱਤਰ, ਕੰਵਲਜੀਤ ਸਿੰਘ ਸਕੱਤਰ, ਜਗਜੀਤ ਸਿੰਘ ਖਜ਼ਾਨਚੀ, ਜੋਗਿੰਦਰ ਸਿੰਘ ਬਵੇਜਾ, ਚਰਨਜੀਤ ਸਿੰਘ ਲੁਬਾਣਾ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਜਸਬੀਰ ਸਿੰਘ ਸੇਠੀ, ਗੁਰੂ ਹਰਿਗੋਬਿੰਦ ਨੌਜਵਾਨ ਸਭਾ ਵਲੋਂ ਲੱਕੀ ਬਵੇਜਾ, ਭਾਟੀਆ, ਜੁਨੇਜਾ, ਮੱਕੜ, ਗੁਗਨਾਨੀ ਅਤੇ ਸਮੂਹ ਮੈਂਬਰਾਂ ਰਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਹਰਬੰਸ ਸਿੰਘ, ਗੁਰਮੀਤ ਸਿੰਘ, ਪ੍ਰੀਤਮ ਸਿੰਘ, ਪਰਹਿਲਾਦ ਸਿੰਘ, ਬਾਬਾ ਮਨਜੀਤ ਸਿੰਘ, ਬਲਦੇਵ ਸਿੰਘ, ਸਤਨਾਮ ਸਿੰਘ, ਜਸਪ੍ਰੀਤ ਸਿੰਘ, ਡਾ. ਪ੍ਰੀਤਮ ਸਿੰਘ, ਦਲਜੀਤ ਸਿੰਘ ਅਤੇ ਹੋਰ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ ਅਤੇ ਆਪਣੇ ਵੱਡਮੁਲੇ ਸੁਝਾਅ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਾਂਝੇ ਕੀਤੇ। ਇਸ ਮੌਕੇ ਤੇ ਪ੍ਰਕਾਸ਼ ਪੁਰਬ ਦੇ ਸਮੁੱਚੇ ਪ੍ਰੋਗਰਾਮ ਦਾ ਇਕ ਪੋਸਟਰ ਜਾਰੀ ਕਰਦੇ ਹੋਏ ਸਾਰੇ ਪ੍ਰੋਗਰਾਮ ਦੀ ਸੂਚਨਾ ਸੰਗਤ ਨਾਲ ਸਾਂਝੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਪਰਸਰਾਮਪੁਰ ਦਾ 98ਵਾਂ ਕਬੱਡੀ ਟੂਰਨਾਮੈਂਟ ਟੀਨੂੰ, ਕੋਹਲੀ ਤੇ ਬਿੱਟੂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ...
Ad Position 24