20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਕੈਬਨਿਟ ਮੰਤਰੀ, ਮੇਅਰ ਤੇ ਚੇਅਰਮੈਨ ਨੇ ਮਾਡਲ ਹਾਊਸ ’ਚ ਬਰਾਰ ਭਾਈਚਾਰੇ ਦੇ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ 50 ਲੱਖ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਸਦਕਾ ਬਰਾਰ ਭਾਈਚਾਰੇ ਨੂੰ ਦੀ ਮਿਲੇਗੀ ਸਹੂਲਤ-ਮੰਤਰੀ ਮਹਿੰਦਰ ਭਗਤ

Ad Position 21
No active advertisement
ਅਜੀਤ ਡੈਸਕ 16-06-2026
ਜਲੰਧਰ, 15 ਜੂਨ (ਜਤਿੰਦਰ ਪੰਮੀ)-ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਮਾਡਲ ਹਾਊਸ ਇਲਾਕੇ ਵਿੱਚ ਰਾਤ ਨੂੰ ਹੋਏ ਸਮਾਗਮ ਦੌਰਾਨ ਬਰਾਰ ਭਾਈਚਾਰੇ ਦੇ ਨਵੇਂ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਦਿਆਂ ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜਨਤਕ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। ਮੇਅਰ ਵਿਨੀਤ ਧੀਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਸਮੇਤ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਥਾਨਕ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਦੇ ਹੋਏ ਵਾਰਡ ਨੰਬਰ 45 ਵਿੱਚ 49.46 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਵੱਖ-ਵੱਖ ਸਮਾਜਿਕ, ਸੱਭਿਆਚਾਰਕ ਅਤੇ ਭਾਈਚਾਰਕ ਗਤੀਵਿਧੀਆਂ ਲਈ ਆਧੁਨਿਕ ਅਤੇ ਪਹੁੰਚਯੋਗ ਜਗ੍ਹਾ ਉਪਲਬਧ ਕਰਵਾਏਗਾ। ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਅਤੇ ਲੋਕ ਭਲਾਈ ’ਤੇ ਕੇਂਦਰਿਤ ਨੀਤੀਆਂ ਲਾਗੂ ਕਰ ਰਹੀ ਹੈ, ਜਿਸ ਨਾਲ ਸੂਬੇ ਦੇ ਵਿਕਾਸ ਦੀ ਦਿਸ਼ਾ ਬਦਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕ ਭਲਾਈ ਪ੍ਰਾਜੈਕਟਾਂ ਲਈ ਫੰਡਜ਼ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਮਹੀਨਿਆਂ ਵਿੱਚ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਕਈ ਹੋਰ ਵਿਕਾਸ ਪਹਿਲਕਦਮੀਆਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਪ੍ਰਾਜੈਕਟ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਮਿਊਨਿਟੀ ਹਾਲ ਸਮਾਜਿਕ ਇਕੱਤਰਤਾਵਾਂ, ਵਿੱਦਿਅਕ ਪ੍ਰੋਗਰਾਮਾਂ, ਸੱਭਿਆਚਾਰਕ ਸਮਾਗਮਾਂ, ਜਾਗਰੂਕਤਾ ਮੁਹਿੰਮਾਂ ਅਤੇ ਹੋਰ ਭਾਈਚਾਰਕ ਸਮਾਗਮਾਂ ਲਈ ਇੱਕ ਸਾਂਝੇ ਪਲੇਟਫਾਰਮ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਸਹੂਲਤਾਂ ਸਮਾਜਿਕ ਸਦਭਾਵਨਾ, ਭਾਈਚਾਰਕ ਭਾਗੀਦਾਰੀ ਅਤੇ ਸਮੂਹਿਕ ਪ੍ਰਗਤੀ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੀਆਂ ਹਨ। ਕੈਬਨਿਟ ਮੰਤਰੀ ਭਗਤ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਅਤੇ ਦਿਹਾਤੀ ਦੋਵਾਂ ਖੇਤਰਾਂ ਵਿੱਚ ਵੱਡੇ ਪੈਮਾਨੇ ’ਤੇ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੁਹਰਾਇਆ ਕਿ ਜਨਤਕ ਭਲਾਈ ਨਾਲ ਜੁੜੇ ਬੁਨਿਆਦੀ ਢਾਂਚਾ ਪ੍ਰਾਜੈਕਟ ਰਾਜ ਸਰਕਾਰ ਦੀ ਪ੍ਰਮੁੱਖ ਤਰਜੀਹ ਹਨ। ਇਲਾਕੇ ਦੇ ਵਸਨੀਕਾਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸਹੂਲਤ ਸਥਾਨਕ ਭਾਈਚਾਰੇ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ, ਕਿਉਂਕਿ ਇਸ ਸਦਕਾ ਕਈ ਤਰ੍ਹਾਂ ਦੀਆਂ ਜਨਤਕ ਅਤੇ ਸਮਾਜਿਕ ਗਤੀਵਿਧੀਆਂ ਲਈ ਇੱਕ ਸਮਰਪਿਤ ਜਗ੍ਹਾ ਦੀ ਸੁਵਿਧਾ ਮਿਲੇਗੀ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਇਸ ਮੌਕੇ ਸਦਗੁਰੂ ਸਵਾਮੀ ਗਿਆਨ ਗਿਰੀ ਮਹਾਰਾਜ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਅਤੇ ਲੋਕਾਂ ਨੂੰ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵਾਂ ਬਣਨ ਵਾਲਾ ਕਮਿਊਨਿਟੀ ਹਾਲ ਸੰਤ ਜੀ ਦੀ ਜਯੰਤੀ ਵੱਡੇ ਪੱਧਰ ‘ਤੇ ਮਨਾਉਣ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਇਸ ਸ਼ੁਭ ਮੌਕੇ ‘ਤੇ ਸਾਰੇ ਸ਼ਰਧਾਲੂਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਇਸ ਮੌਕੇ ਬਰਾਰ ਸਭਾ ਦੇ ਪ੍ਰਧਾਨ ਸੁਖਜੀਤ ਸਿੰਘ, ਜਨਤਾ ਭਲਾਈ ਮੰਚ ਦੇ ਪ੍ਰਧਾਨ ਗਗਨ ਪਾਹਵਾ, ਕੌਂਸਲਰ ਰਾਜ ਕੁਮਾਰ ਰਾਜੂ ਤੋਂ ਇਲਾਵਾ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਾਂਝਾ ਅਧਿਆਪਕ ਮੋਰਚਾ ਤੇ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਡਰੱਗ ਜਨਗਣਨਾ ਨੂੰ ਲੈ ਕੇ ਰੋਸ ਪ੍ਰਦਰਸ਼ਨ ਪ੍ਰਦਰਸ਼ਨਕਾਰੀਆਂ ਨੇ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ
Ad Position 24