ਜਲੰਧਰ, 18 ਜੂਨ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਸ਼ਹੀਦਾਂ ਦੇ ਸਿਰਤਾਜ ਸ਼ਾਂਤੀ ਦੇ ਪੁੰਜ ਪੰਚਮ ਪਾਤਿਸ਼ਾਹ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਮੂਹ ਸੰਗਤ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਸਬੰਧੀ ਸਵੇਰੇ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ । ਸਵੇਰ ਦੇ ਦੀਵਾਨਾਂ ਦੀ ਸ਼ੁਰੂਆਤ ਨਿਤਨੇਮ ਦੇ ਪਾਠ ਨਾਲ ਹੋਈ, ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸਜੇ ਦੀਵਾਨ ’ਚ ਭਾਈ ਹਰਜੀਤ ਸਿੰਘ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ), ਭਾਈ ਗੁਰਪ੍ਰੀਤ ਸਿੰਘ (ਸ੍ਰੀ ਅਨੰਦਪੁਰ ਸਾਹਿਬ ਵਾਲੇ) ਭਾਈ ਗੁਰਦੇਵ ਸਿੰਘ, ਭਾਈ ਜਗਦੇਵ ਸਿੰਘ, ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ। ਇਸ ਮੌਕੇ ਗਿਆਨੀ ਹਰਭਜਨ ਸਿੰਘ (ਡਾਇਰੈਕਟਰ ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ ਚੌਤਾ ਕਲਾਂ ਰੋਪੜ), ਗਿਆਨੀ ਛਨਬੀਰ ਸਿੰਘ (ਯੂ.ਐਸ.ਏ. ਵਾਲੇ), ਗਿਆਨੀ ਮਨਜੀਤ ਸਿੰਘ ‘ਸੇਵਕ’, ਗਿਆਨੀ ਜੁਗਿੰਦਰ ਸਿੰਘ (ਤਰਨਤਾਰਨ ਸਾਹਿਬ ਵਲਿਆਂ ਨੇ ਗੁਰਮਤਿ ਵਿਚਾਰਾਂ ਅਤੇ ਗੁਰਇਤਹਾਸ ਦੀ ਸਾਂਝ ਪਾਈ । ਸਟੇਜ ਦਾ ਸੰਚਾਲਨ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਕੀਤਾ। ਪ੍ਰਧਾਨ ਚਰਨਜੀਤ ਸਿੰਘ (ਡੀ.ਸੀ. ਟਾਇਰ) ਨੇ ਸੰਗਤ ਦਾ ਧੰਨਵਾਦ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਠੰਡੇ-ਮਿੱਠੇ ਜਲ ਦੀ ਛਬੀਲ ਸਾਰਾ ਦਿਨ ਚਲਦੀ ਰਹੀ। ਇਸ ਮੌਕੇ ਸਾਬਕਾ ਵਿਧਾਇਕ ਰਜਿੰਦਰ ਬੇਰੀ, ਭਾਜਪਾ ਆਗੂ ਅਮਰਜੀਤ ਸਿੰਘ ਅਮਰੀ, ਸੁਧੀਰ ਗੁਗੀ ਅਤੇ ਹੋਰ ਪਤਵੰਤਿਆਂ ਨੇ ਹਾਜ਼ਰੀ ਭਰੀ। ਪ੍ਰਬੰਧਕਾਂ ਵਲੋਂ ਆਏ ਹੋਏ ਪਤਵੰਤੇ ਸੱਜਣਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਜਤਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿੰਦਰ ਸਿੰਘ ਗੋਮਾ, ਬਲਬੀਰ ਸਿੰਘ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਰਵਿੰਦਰ ਸਿੰਘ ਰੀਹਲ, ਮਨਵਿੰਦਰ ਸਿੰਘ ਸਹਿਗਲ, ਸੁਖਦੇਵ ਸਿੰਘ ਸਹਿਗਲ, ਸਰਬਜੀਤ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਗੁਰਜੀਤ ਸਿੰਘ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ, ਵਿਜੇ ਸਿੰਘ, ਅਮਰਜੀਤ ਸਿੰਘ ਬੰਟੀ ਅਤੇ ਹੋਰ ਹਾਜ਼ਰ ਸਨ।