ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਗੁਰਦੁਆਰਾ ਅਰਬਨ ਅਸਟੇਟ ਫੇਜ਼-1 ਵਿਖੇ ਮਨਾਇਆ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

Ad Position 21
No active advertisement
ਅਜੀਤ ਡੈਸਕ 19-06-2026
ਜਲੰਧਰ, 18 ਜੂਨ (ਐੱਮ. ਐੱਸ. ਲੋਹੀਆ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਜਲੰਧਰ ਵਿਖੇ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਮਾਗਮ ਦੌਰਾਨ ਭਾਈ ਬਲਵਿੰਦਰ ਸਿੰਘ ਲੋਪੋਕੇ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ), ਭਾਈ ਸਰਬਜੀਤ ਸਿੰਘ, ਇਸਤਰੀ ਸਤਿਸੰਗ ਸਭਾ ਅਰਬਨ ਅਸਟੇਟ ਅਤੇ ਇਲਾਕੇ ਦੇ ਬੱਚਿਆਂ ਵਲੋਂ ਕੀਰਤਨ ਦੀ ਹਾਜ਼ਰੀ ਭਰੀ ਗਈ। ਭਾਈ ਗੁਰਮੀਤ ਸਿੰਘ ਅਤੇ ਭਾਈ ਅਵਤਾਰ ਸਿੰਘ ਖੋਜੀ ਨੇ ਕਥਾ ਦੁਆਰਾ ਸੰਗਤ ਨਾਲ ਗੁਰਇਤਿਹਾਸ ਦੀ ਸਾਂਝ ਪਾਈ। ਬੀਬੀ ਜਸਬੀਰ ਕੌਰ ਨੇ ਕਵੀਸ਼ਰੀ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਹਰਮਿ³ਦਰ ਸਿੰਘ, ਮਨਪ੍ਰੀਤ ਸਿੰਘ ਸਚਦੇਵਾ, ਹਰਪ੍ਰੀਤ ਸਿੰਘ ਸਚਦੇਵਾ, ਹਰਦੀਪ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ ਡੱਬਈ, ਸੁਖਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ, ਪ੍ਰਭਲੀਨ ਸਿੰਘ, ਕੈਪਟਨ ਪੀ. ਐੱਸ. ਭੱਲਾ, ਜਸਵੀਰ ਸਿੰਘ ਵਾਲੀਆ, ਭਾਗ ਸਿੰਘ, ਜਸਬੀਰ ਸਿੰਘ ਰਾਣਾ, ਮਨਜੀਤ ਸਿੰਘ, ਬਚਨ ਸਿੰਘ, ਰਵਿੰਦਰ ਸਿੰਘ, ਕੁਲਵੰਤ ਸਿੰਘ ਪਨੂੰ, ਗੁਰਮੇਲ ਸਿੰਘ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਵਿੰਦਰ ਸਿੰਘ ਸੁੱਖਾ ਦੇ ਪਿਤਾ ਹਰਬੰਸ ਸਿੰਘ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ ਡਾ. ਚੀਮਾ, ਬਾਲੀ, ਪਰਗਟ, ਰਿੰਕੂ,... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਵਿਸ਼ੇਸ਼ ਦ...
Ad Position 24
No active advertisement