ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

2027 ’ਚ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ-ਰਾਣਾ ਰੰਧਾਵਾ ਰਾਣਾ ਰੰਧਾਵਾ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 19-06-2026
ਜਲੰਧਰ, 18 ਜੂਨ (ਪਵਨ ਖਰਬੰਦਾ)-ਨਸ਼ੇ ਦੇ ਕਾਰੋਬਾਰ ਤੇ ਗੈਂਗਸਟਰਾਂ ’ਤੇ ਪੂਰੀ ਤਰ੍ਹਾਂ ਨੱਥ ਪਾਉਣ ’ਚ ਸਫ਼ਲ ਨਹੀਂ ਹੋ ਸਕੀ ਪੰਜਾਬ ਸਰਕਾਰ ਦੀਆਂ ਮਾੜੀਆਂ ਕਾਰਗੁਜਾਰੀਆਂ ਤੋਂ ਪ੍ਰੇਸ਼ਾਨ ਸੂਬੇ ਦੇ ਲੋਕ ਆਉਣ ਵਾਲੀਆਂ 2027 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੂਰੀ ਤਰ੍ਹਾਂ ਲਾਂਬੇ ਕਰਨ ਲਈ ਉਤਾਵਲੇ ਹੋਏ ਪਏ ਹਨ ਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਪਤਾ ਲੱਗ ਚੁੱਕਿਆ ਹੈ ਕਿ ਜੇਕਰ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਵੱਲ ਕੋਈ ਪਾਰਟੀ ਤੋਰ ਸਕਦੀ ਹੈ ਤਾਂ ਉਹ ਕੇਵਲ ਕਾਂਗਰਸ ਪਾਰਟੀ ਹੈ, ਇਸ ਲਈ ਸੂਬੇ ਦੇ ਲੋਕਾਂ ਨੇ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮੰਨ ਪੂਰੀ ਤਰ੍ਹਾਂ ਬਣਾ ਲਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ ਨੇ ਹਲਕਾ ਨਕੋਦਰ ਦੇ ਅਧੀਨ ਆਉਂਦੇ ਪਿੰਡ ਗਾਂਦਰਾ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਕੀਤਾ। ਉਨ੍ਹਾਂ ਕਿ ਜਿਸ ਤਰ੍ਹਾਂ ਸੂਬੇ ’ਚ ਰੋਜ਼ਾਨਾਂ ਹੀ ਗੋਲੀਬਾਰੀ ਹੋ ਰਹੀ ਹੈ, ਉਸ ਨੂੰ ਦੇਖ ਕੇ ਨੌਜਵਾਨ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਬੱਚਿਆਂ ਨੂੰ ਘਰੋਂ ਬਾਹਰ ਕੱਢਣਾ ਬੰਦ ਕਰ ਦਿੱਤਾ ਹੈ। ਰਾਣਾ ਰੰਧਾਵਾ ਨੇ ਹਾਜ਼ਰ ਆਗੂਆਂ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੱਛਮੀ ਬੰਗਾਲ ਵਾਂਗ ਪੰਜਾਬ ’ਚ ਵੀ ਐੱਸ ਆਈ ਆਰ ਦੀ ਆੜ ਲੋਕਾਂ ਦੀਆਂ ਵੋਟਾਂ ਕੱਟਣ ਲਈ ਹੱਥਕੰਡੇ ਅਪਨਾਏਗੀ, ਇਸ ਲਈ ਸਾਨੂੰ ਸਭ ਨੂੰ ਪੂਰੀ ਤਰ੍ਹਾਂ ਚੌਕਸ ਰਹਿਆ ਪਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਪਿੰਡ ਦੇ ਸਾਬਕਾ ਪੰਚ ਜਰਨੈਲ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਮਨਦੀਪ ਕੌਰ, ਕੇਵਲ ਕਿ੍ਸ਼ਨ, ਐਜਕ ਮਸੀਹ, ਹਰੀਸ਼ ਮਸੀਹ, ਬਲਿਵੰਦਰ ਸਿੰਘ ਤੇ ਅਨਮੋਲ ਗਿੱਲ ਆਿਦ ਹਾਜ਼ਰ ਸਨ। ਉਕਤ ਆਗੂਆਂ ਨੇ ਕਾਂਗਰਸੀ ਆਗੂ ਰਾਣਾ ਰੰਧਾਵਾ ਨੂੰ ਭਰੋਸਾ ਦਿੱਤਾ ਕਿ ਉਹ ਇਸ ਵਾਰ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਆਪਣੀ ਪੂਰੀ ਵਾਹ ਲਾ ਦੈੇਣਗੇ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਵਾਰ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ’ਚ ਫਤਵਾ ਦਿੰਦੇ ਹੋਏ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ’ਚ ਕੋਈ ਕਸਰ ਨਹੀਂ ਛੱਡਣਗੇ। ਇਸ ਦੌਰਾਨ ਹਾਜ਼ਰ ਆਗੂਆਂ ਵਲੋਂ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕੋਹਲੀ ਵਲੋਂ ਵੈਟਰਨਰੀ ਪੋਲੀਕਲੀਨਿਕ ਦੀ ਇਮਾਰਤ ਦੇ ਨਵੀਨੀਕਰਨ ਕੰਮ ਦਾ ਉਦਘਾਟਨ ਪਸ਼ੂ ਪਾਲਕਾਂ ਨੂੰ ਸਸਤੀਆਂ ਦਵਾਈਆਂ ਮੁਹੱ... ਅਗਲੀ ਖ਼ਬਰ ਸੁਖਵਿੰਦਰ ਸਿੰਘ ਸੁੱਖਾ ਦੇ ਪਿਤਾ ਹਰਬੰਸ ਸਿੰਘ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ ਡਾ. ਚੀਮਾ, ਬਾਲੀ, ਪਰਗਟ, ਰਿੰਕੂ,...
Ad Position 24
No active advertisement