ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪਿਤਾ ਦਾ ਪਤਾ ਲੈਣ ਹਸਪਤਾਲ ਜਾ ਰਹੇ ਪੁੱਤਰ ਦੀ ਕਾਰ ਨੂੰ ਲੱਗੀ ਅੱਗ, ਵਾਲ-ਵਾਲ ਬਚੇ ਪਤੀ-ਪਤਨੀ ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਪਾਇਆ ਕਾਬੂ

Ad Position 21
No active advertisement
ਅਜੀਤ ਡੈਸਕ 19-06-2026
ਮਕਸੂਦਾਂ, 18 ਜੂਨ (ਸੌਰਵ ਮਹਿਤਾ)-ਜਲੰਧਰ ਦੇ ਟਰਾਂਸਪੋਰਟ ਨਗਰ ਪੁਲ ਉੱਪਰ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਚੱਲਦੀ ਸਵਿਫਟ ਡਿਜ਼ਾਇਰ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਕੁਝ ਹੀ ਮਿੰਟਾਂ ਵਿੱਚ ਇੰਨੀ ਭਿਆਨਕ ਹੋ ਗਈ ਕਿ ਪੂਰੀ ਕਾਰ ਅੱਗ ਦੀਆਂ ਲਪਟਾਂ ਵਿੱਚ ਘਿਰ ਗਈ। ਖੁਸ਼ਕਿਸਮਤ ਰਹੀ ਕਿ ਕਾਰ ਸਵਾਰ ਪਤੀ-ਪਤਨੀ ਸਮੇਂ ਸਿਰ ਬਾਹਰ ਨਿਕਲ ਗਏ, ਜਿਸ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ।ਜਾਣਕਾਰੀ ਅਨੁਸਾਰ ਆਦਮਪੁਰ ਦੇ ਰਹਿਣ ਵਾਲੇ ਸੁਰਜੀਤ ਸਿੰਘ ਆਪਣੀ ਪਤਨੀ ਨਾਲ ਸਵਿਫਟ ਡਿਜ਼ਾਇਰ ਕਾਰ ਵਿੱਚ ਆਪਣੇ ਪਿਤਾ ਦਾ ਹਾਲ-ਚਾਲ ਪੁੱਛਣ ਲਈ ਸੈਕਰਡ ਹਾਰਟ ਹਸਪਤਾਲ ਜਾ ਰਹੇ ਸਨ।ਉਨ੍ਹਾਂ ਦੇ ਪਿਤਾ ਇਲਾਜ ਲਈ ਹਸਪਤਾਲ ਵਿੱਚ ਦਾਖਲ ਹਨ। ਜਿਵੇਂ ਹੀ ਉਹ ਟਰਾਂਸਪੋਰਟ ਨਗਰ ਪੁਲ ਉੱਪਰ ਪਹੁੰਚੇ ਤਾਂ ਕਾਰ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ ਅਤੇ ਕੁਝ ਪਲਾਂ ਵਿੱਚ ਹੀ ਅੱਗ ਭੜਕ ਉੱਠੀ।ਸੁਰਜੀਤ ਸਿੰਘ ਨੇ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰ ਰੋਕੀ ਅਤੇ ਆਪਣੀ ਪਤਨੀ ਨੂੰ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢ ਲਿਆ। ਇਸ ਤੋਂ ਬਾਅਦ ਦੋਵੇਂ ਕਾਰ ਤੋਂ ਦੂਰ ਹੋ ਗਏ। ਦੇਖਦੇ ਹੀ ਦੇਖਦੇ ਕਾਰ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਆ ਗਈ। ਘਟਨਾ ਨੂੰ ਦੇਖ ਕੇ ਰਾਹਗੀਰਾਂ ਵਿੱਚ ਹਫੜਾ-ਦਫੜੀ ਮਚ ਗਈ ਅਤੇ ਉਨ੍ਹਾਂ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਫਾਇਰਮੈਨ ਵਰੁਣ ਮਹਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਰਾਹੀਂ ਘਟਨਾ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਟੀਮ ਤੁਰੰਤ ਮੌਕੇ ਲਈ ਰਵਾਨਾ ਹੋਈ। ਉਨ੍ਹਾਂ ਕਿਹਾ ਕਿ ਕਾਰ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਪਰ ਕਾਰ ਸਵਾਰ ਪਤੀ-ਪਤਨੀ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਟੁੱਟੀਆਂ ਸੜਕਾਂ ਬਣ ਸਕਦੀਆਂ ਹਨ ਵੱਡੀ ਮੁਸੀਬਤ ਇਸ ਘਟਨਾ ਨੇ ਸ਼ਹਿਰ ਵਿੱਚ ਚੱਲ ਰਹੇ ਸੀਵਰੇਜ ਪਾਈਪ ਲਾਈਨ ਦੇ ਕੰਮ
ਕਾਰਨ ਟੁੱਟੀਆਂ ਸੜਕਾਂ ਦਾ ਮੁੱਦਾ ਵੀ ਮੁੜ ਉਭਾਰ ਦਿੱਤਾ ਹੈ। ਫੋਕਲ ਪੁਆਇੰਟ ਤੋਂ ਲੈ ਕੇ ਪਠਾਨਕੋਟ ਚੌਂਕ ਨੇੜੇ ਕਈ ਸੜਕਾਂ ਦੀ ਹਾਲਤ ਖ਼ਰਾਬ ਹੈ। ਭਾਵੇਂ ਇਸ ਮਾਮਲੇ ਵਿੱਚ ਫਾਇਰ ਬ੍ਰਿਗੇਡ ਦੀ ਟੀਮ ਸਮੇਂ ਸਿਰ ਮੌਕੇ ‘ਤੇ ਪਹੁੰਚ ਗਈ, ਪਰ ਜੇਕਰ ਭਵਿੱਖ ਵਿੱਚ ਕੋਈ ਵੱਡੀ ਐਮਰਜੈਂਸੀ ਸਥਿਤੀ ਪੈਦਾ ਹੁੰਦੀ ਹੈ ਤਾਂ ਟੁੱਟੀਆਂ ਸੜਕਾਂ ਐਂਬੂਲੈਂਸਾਂ ਅਤੇ ਫਾਇਰ ਬ੍ਰਿਗੇਡ ਵਰਗੀਆਂ ਜ਼ਰੂਰੀ ਸੇਵਾਵਾਂ ਦੀ ਰਫ਼ਤਾਰ ਵਿੱਚ ਰੁਕਾਵਟ ਬਣ ਸਕਦੀਆਂ ਹਨ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਖ਼ਰਾਬ ਸੜਕਾਂ ਦੀ ਮੁਰੰਮਤ ਨੂੰ ਪਹਿਲ ਦਿੱਤੀ ਜਾਵੇ।ਸੇਵਾਵਾਂ ਦੀ ਰਫ਼ਤਾਰ ‘ਤੇ ਉੱਠੇ ਸਵਾਲ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਵਿਚ 9.32 ਕਰੋੜ ਦੀ ਲਾਗਤ ਨਾਲ ਲੱਗਣਗੀਆਂ ਨਵੀਆਂ ਐਲ. ਈ. ਡੀ. ਲਾਈਟਾਂ ਅਗਲੀ ਖ਼ਬਰ ਐੱਨ. ਆਰ. ਆਈ. ਨੇ ਭਤੀਜੇ ’ਤੇ ਲਾਏ 24 ਮਰਲੇ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼ ਭਤੀਜਾ ਕਰ ਰਿਹੈ ਜਗ੍ਹਾ ’ਤੇ ਨਾ...
Ad Position 24
No active advertisement