14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਲਾਂਬੜਾ ਤੋਂ ਜਲੰਧਰ ਰੋਡ ’ਤੇ ਬਿਨਾਂ ਨੰਬਰੀ ਵਾਹਨਾਂ ਦੀ ਭਰਮਾਰ, ਲੋਕਾਂ ਨੇ ਕੀਤੀ ਕਾਰਵਾਈ ਦੀ ਮੰਗ

Ad Position 21
repet_subhas-goyals [Copy P29]
ਅਜੀਤ ਡੈਸਕ 20-06-2026
ਲਾਬੜਾ 19 ਜੂਨ (ਗੁਰਮੇਲ ਸਿੰਘ) ਲਾਂਬੜਾ ਤੋਂ ਜਲੰਧਰ ਰੋਡ ਤੇ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਦੀ ਆਵਾਜਾਈ ਲਗਾਤਾਰ ਵੱਧ ਰਹੀ ਹੈ। ਜਿਸ ਕਾਰਨ ਆਮ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਟਰੈਫਿਕ ਪੁਲਿਸ ਵੱਲੋਂ ਆਮ ਅਤੇ ਗਰੀਬ ਲੋਕਾਂ ਦੇ ਤਾਂ ਮੋਟੇ -ਮੋਟੇ ਚਲਾਨ ਕੱਟੇ ਜਾ ਰਹੇ ਹਨ, ਪਰ ਬਿਨਾਂ ਨੰਬਰ ਵਾਹਨ ਬੇਖੌਫ ਸੜਕਾਂ ਤੇ ਘੁੰਮ ਰਹੇ ਹਨ। ਲੋਕਾਂ ਦਾ ਦੋਸ਼ ਹੈ ਕਿ ਕਈ ਵਾਹਨ ਨਾ ਸਿਰਫ ਬਿਨਾਂ ਨੰਬਰ ਪਲੇਟਾਂ ਤੇ ਚੱਲ ਰਹੇ ਹਨ ਸਗੋਂ ਕੁਝ ਵਾਨਾਂ ਦੇ ਕਾਗਜ਼ਾਤ ਵੀ ਸ਼ੱਕ ਦੇ ਘੇਰੇ ਵਿੱਚ ਹਨ, ਹੈਰਾਨੀ ਦੀ ਗੱਲ ਇਹ ਹੈ ਕਿ ਇਹ ਵਾਹਨ ਪੁਲਿਸ ਨਾਕਿਆ ਤੋਂ ਵੀ ਬਿਨਾਂ ਕਿਸੇ ਰੋਕ ਟੋਕ ਦੇ ਲੰਘ ਜਾਂਦੇ ਹਨ ।ਇਲਾਕਾ ਨਿਵਾਸੀਆਂ ਨੇ ਜਿਲਾ ਪ੍ਰਸ਼ਾਸਨ ਅਤੇ ਟਰੈਫਿਕ ਪੁਲਿਸ ਤੋਂ ਮੰਗ ਕੀਤੀ ਹੈ ਕਿ ਬਿਨਾਂ ਨੰਬਰੀ ਵਾਹਨ ਖਿਲਾਫ ਵਿਸ਼ੇਸ਼ ਮੁਹਿੰਮ ਚਲਾ ਕੇ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਸੜਕ ਸੁਰੱਖਿਆ ਸਬੰਧੀ ਕਾਨੂੰਨ ਬਣਾਇਆ ਜਾਵੇ ਕਾਨੂੰਨ ਸਭ ਲਈ ਇੱਕ ਸਾਰ ਲਾਗੂ ਹੋਵੇ। ਇਹੋ ਜਿਹੇ ਬਿਨਾਂ ਨੰਬਰੀ ਵਾਹਨ ਜਿਆਦਾਤਰ ਵੱਧ ਰਹੀਆਂ ਵਾਰਦਾਤਾਂ ਵਿਚ ਵੀ ਵੱਡਾ ਰੋਲ ਕਰਦੇ ਹਨ ਪ੍ਰਸ਼ਾਸਨ ਨੂੰ ਇਸ ਵੱਲ ਖਾਸ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਹਲਕੇ ਵਿੱਚ ਵੱਧ ਰਹੀਆਂ ਵਾਰਦਾਤਾਂ ਨੂੰ ਰੋਕਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਅਗਲੀ ਖ਼ਬਰ ਜ਼ਿਲ੍ਹੇ ਅੰਦਰ ਨਸ਼ੇ ਦੇ ਖ਼ਾਤਮੇ ਲਈ ਡਰੱਗ ਹਾਟਸਪਾਟਸ ’ਤੇ ਵਧੇਰੇ ਧਿਆਨ ਕੇਂਦਰਿਤ ਕੀਤਾ ਜਾਵੇ-ਡੀ.ਸੀ.
Ad Position 24