14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

Ad Position 21
repet_subhas-goyals [Copy P29]
ਅਜੀਤ ਡੈਸਕ 20-06-2026
ਜਲੰਧਰ, 19 ਜੂਨ (ਜਤਿੰਦਰ ਪੰਮੀ)-21 ਜੂਨ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਨੀਟ ਦੀ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਉਤੇ ਪਾਬੰਦੀ ਲਗਾ ਦਿੱਤੀ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪ੍ਰੀਖਿਆਰਥੀਆਂ, ਡਿਊਟੀ ’ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਅਤੇ ਹੋਰ ਅਧਿਕਾਰਤ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 21 ਜੂਨ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲਾਗੂ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਾਸਨ ਦੀ ਢਿੱਲ ਕਾਰਨ ਦਿਨੋਂ-ਦਿਨ ਬਦ ਤੋਂ ਬਦਤਰ ਹੋ ਰਹੇ ਹਨ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੇ ਹਾਲ ਅਗਲੀ ਖ਼ਬਰ ਲਾਂਬੜਾ ਤੋਂ ਜਲੰਧਰ ਰੋਡ ’ਤੇ ਬਿਨਾਂ ਨੰਬਰੀ ਵਾਹਨਾਂ ਦੀ ਭਰਮਾਰ, ਲੋਕਾਂ ਨੇ ਕੀਤੀ ਕਾਰਵਾਈ ਦੀ ਮੰਗ
Ad Position 24