14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਕੋਟਲਾ ਸੂਰਜ ਮੱਲ ਵਿਖੇ ਸ਼ਹੀਦੀ ਗੁਰਪੁਰਬ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 20-06-2026
ਸ਼ਾਹਕੋਟ, 19 ਜੂਨ (ਸੁਖਦੀਪ ਸਿੰਘ)- ਸ਼ਾਹਕੋਟ ਦੇ ਪਿੰਡ ਕੋਟਲਾ ਸੂਰਜ ਮੱਲ ਵਿਖੇ ਸੰਤ ਬਾਬਾ ਮੁਨਸ਼ਾ ਸਿੰਘ ਦੀ ਕੁਟੀਆ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਚਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਹੈੱਡਗ੍ਰੰਥੀ ਗੁਰਪ੍ਰੀਤ ਸਿੰਘ ਨੇ ਕਥਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ, ਜਿਸ ਵਿੱਚ ਸੇਵਾਦਾਰਾਂ ਨੇ ਵੱਧ-ਚੜ੍ਹ ਕੇ ਸੇਵਾ ਨਿਭਾਈ ਅਤੇ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਵੱਲੋਂ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ। ਸਟੇਜ ਸਕੱਤਰ ਸੋਹਣ ਸਿੰਘ ਖਾਲਸਾ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਜਸਵੰਤ ਸਿੰਘ, ਜਗਤਾਰ ਸਿੰਘ ਖਾਲਸਾ, ਦਵਿੰਦਰ ਸਿੰਘ ਕੋਟਲਾ ਪ੍ਰਧਾਨ ਕਸ਼ਯਪ ਰਾਜਪੂਤ ਸਭਾ ਪੰਜਾਬ, ਰਵਿੰਦਰ ਸਿੰਘ ਸਰਪੰਚ, ਸੋਹਨ ਸਿੰਘ ਖਾਲਸਾ, ਪਰਮਜੀਤ ਸਿੰਘ ਬਿਜਲੀ ਵਾਲੇ, ਦਿਲਾਵਰ ਸਿੰਘ, ਊਧਮ ਸਿੰਘ ਘੁੰਮਣ, ਬਲਵੀਰ ਸਿੰਘ, ਕੁਲਵੰਤ ਸਿੰਘ, ਦਰਸ਼ਨ ਸਿੰਘ ਬਿੱਲੂ, ਪਰਮਜੀਤ ਸਿੰਘ ਮਾਨ, ਗੁਰਮੁੱਖ ਸਿੰਘ ਕੋਟਲਾ, ਜਸਪਾਲ ਸਿੰਘ ਖਾਲਸਾ, ਗੁਰਦੇਵ ਸਿੰਘ, ਜਸਵੰਤ ਸਿੰਘ ਢੰਡੋਵਾਲ, ਪਰਵਿੰਦਰ ਸਿੰਘ ਨੰਬਰਦਾਰ, ਪਿੰਦਾ, ਭੁਪਿੰਦਰ ਸਿੰਘ, ਗੁਰਨਾਮ ਸਿੰਘ, ਜਸਵਿੰਦਰ ਸਿੰਘ, ਸਾਬਾ, ਗੁਰਮੁੱਖ ਸਿੰਘ ਖੋਸਾ, ਕੁਲਵੀਰ ਸਿੰਘ ਝੀਤਾ, ਸੁਖਜੀਤ ਸਿੰਘ ਝੀਤਾ, ਗੁਰਕਰਨ ਖੋਸਾ, ਹਰਵਿੰਦਰ ਸਿੰਘ ਬਿੰਦੂ, ਮਲਕੀਤ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ’ਚ 6 ਰੋਜ਼ਾ ‘ਯੋਗ ਰਾਹੀਂ ਰੋਗ ਨਿਵਾਰਨ ਕੈਂਪ’ ਆਰੰਭ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬੀਬੀ ਰਣਜੀਤ ਕੌਰ ਕਾਕੜ ਕਲਾਂ ਵਲੋਂ ਮੰਗ ਪੱਤਰ
Ad Position 24